Punjab Cabinet Decisions: ਪੰਜਾਬ ਕੈਬਨਿਟ ਵੱਲੋਂ ਸਿੱਧੀ ਭਰਤੀ ਨੂੰ ਪ੍ਰਵਾਨਗੀ, ਪੜ੍ਹੋ ਪੂਰੀ ਖ਼ਬਰ
Punjab Cabinet Decisions: ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ
ਚੰਡੀਗੜ੍ਹ, 29 ਮਾਰਚ 2026-
Punjab Cabinet Decisions: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਅੰਕੜਾ ਵਿਭਾਗ, ਪੰਜਾਬ ਦੇ ਰਲੇਵੇਂ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਦੀ ਜ਼ਰੂਰਤ ਨੂੰ ਸੋਧਿਆ ਗਿਆ ਹੈ। ਇਸ ਲਈ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿੱਧੀ ਭਰਤੀ ਦੀਆਂ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।
ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਸ਼ਰਤਾਂ ਵਿੱਚ ਸੋਧ
ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ.ਐਮ.ਡੀ.) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ” ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਤੇ ਸਹਾਇਕ ਸਟਾਫ ਨਿਯੁਕਤ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਝਾਰਖੰਡ ਦੇ ਜ਼ਿਲ੍ਹਾ ਪਾਕੁੜ ਵਿਖੇ ਪਛਵਾੜਾ ਕੇਂਦਰੀ ਕੋਲਾ ਖਾਣ (ਪੀਸੀਸੀਐਮ) ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਦੁਆਰਾ ਠੇਕੇ ਦੇ ਆਧਾਰ ‘ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਨਿਯੁਕਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਲਈ ਅਧਿਕਾਰਤ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।
ਜਿਸ ਵਿੱਚ ਪ੍ਰਬੰਧਕੀ ਸਕੱਤਰ ਚੇਅਰਮੈਨ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ/ਜਨਰੇਸ਼ਨ, ਪੀ.ਐਸ.ਪੀ.ਸੀ.ਐਲ. ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ।
ਇਸ ਕਮੇਟੀ ਨੂੰ ਪਛਵਾੜਾ ਕੇਂਦਰੀ ਕੋਲਾ ਖਾਣ, ਪਾਕੁੜ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਮਰੱਥ ਮਨੁੱਖੀ ਸ਼ਕਤੀ/ਸਹਾਇਕ ਸਟਾਫ ਦੀ ਠੇਕੇ ਦੀ ਭਰਤੀ ਅਤੇ ਵਿਸਥਾਰ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ।






