Punjab Cabinet Decisions! ਪੰਜਾਬ ਕੈਬਨਿਟ ਦਾ ਵੱਡਾ ਫੈਸਲਾ; 1013 ਲੈਕਚਰਾਰ ਭਰਤੀ ਲਈ ਉਮਰ ਹੱਦ ‘ਚ ਮਿਲੀ ਛੋਟ

On: ਜੂਨ 10, 2026 7:43 ਬਾਃ ਦੁਃ

 

Punjab Cabinet Decisions! ਪੰਜਾਬ ਕੈਬਨਿਟ ਦਾ ਵੱਡਾ ਫੈਸਲਾ! 1013 ਲੈਕਚਰਾਰ ਭਰਤੀ ਲਈ ਉਮਰ ਹੱਦ ‘ਚ ਮਿਲੀ ਛੋਟ; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਫਾਈਦਾ

Punjab Cabinet Decisions! ਬੇਰੁਜ਼ਗਾਰਾਂ ਲਈ ਵੱਡੀ ਖੁਸ਼ਖਬਰੀ; 1,013 ਲੈਕਚਰਾਰਾਂ ਦੀ ਭਰਤੀ ਨੂੰ ਲੈ ਕੇ ਸੀਐਮ ਮਾਨ ਨੇ ਲਿਆ ਅਹਿਮ ਫੈਸਲਾ- ਲੈਕਚਰਾਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਉਮਰ ਸੀਮਾ ਵਿੱਚ 5 ਸਾਲ ਦੀ ਵੱਡੀ ਛੋਟ

ਚੰਡੀਗੜ੍ਹ, 10 ਜੂਨ 2026:

Punjab Cabinet Decisions! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਨਾਲ ਜੁੜਿਆ ਇੱਕ ਬਹੁਤ ਹੀ ਅਹਿਮ ਅਤੇ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਲੈਕਚਰਾਰਾਂ ਦੀਆਂ 1,013 ਅਹੁਦਿਆਂ ‘ਤੇ ਹੋਣ ਜਾ ਰਹੀ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ 5 ਸਾਲ ਦੀ ਵੱਡੀ ਛੂਟ ਦੇਣ ਦਾ ਐਲਾਨ ਕੀਤਾ ਹੈ।

ਸਰਕਾਰ ਦੇ ਇਸ ਰੁਜ਼ਗਾਰ ਪੱਖੀ ਫੈਸਲੇ ਨਾਲ ਪੰਜਾਬ ਦੇ ਉਨ੍ਹਾਂ ਹਜ਼ਾਰਾਂ ਯੋਗ ਉਮੀਦਵਾਰਾਂ ਦੇ ਚਿਹਰਿਆਂ ‘ਤੇ ਮੁੜ ਰੌਣਕ ਪਰਤ ਆਈ ਹੈ, ਜੋ ਨਿਰਧਾਰਿਤ ਉਮਰ ਹੱਦ ਪਾਰ (Overage) ਕਰ ਚੁੱਕੇ ਸਨ ਅਤੇ ਭਰਤੀ ਪ੍ਰਕਿਰਿਆ ਤੋਂ ਬਾਹਰ ਹੋਣ ਕਾਰਨ ਨਿਰਾਸ਼ ਸਨ। ਹੁਣ ਇਸ 5 ਸਾਲ ਦੀ ਰਾਹਤ ਮਿਲਣ ਤੋਂ ਬਾਅਦ ਇਹ ਉਮੀਦਵਾਰ ਮੁੜ ਸਰਕਾਰੀ ਨੌਕਰੀ ਹਾਸਲ ਕਰਨ ਲਈ ਅਪਲਾਈ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਤਹਿਤ ਸਿੱਖਿਆ ਵਿਭਾਗ ਵਿੱਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ, ਜਿਸ ਵਿੱਚ ਇਹ ਫੈਸਲਾ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।

NEET ਪ੍ਰੀਖਿਆਰਥੀਆਂ ਅਤੇ ਮਾਪਿਆਂ ਲਈ 3 ਦਿਨ ਸਫ਼ਰ ਬਿਲਕੁਲ ਮੁਫ਼ਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ NEET ਦਾ ਪੇਪਰ ਲੀਕ ਹੋਣ ਕਾਰਨ ਪੰਜਾਬ ਦੇ ਕਰੀਬ 28,000 ਵਿਦਿਆਰਥੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੁਣ ਇਹ ਪ੍ਰੀਖਿਆ ਦੁਬਾਰਾ ਲਈ ਜਾ ਰਹੀ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦਾ ਦਰਦ ਸਮਝਦਿਆਂ ਵੱਡਾ ਐਲਾਨ ਕੀਤਾ ਹੈ। 20, 21 ਅਤੇ 22 ਜੂਨ ਨੂੰ ਚੱਲਣ ਵਾਲੀ ਇਸ 3 ਦਿਨਾਂ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਤੋਂ ਪੀਆਰਟੀਸੀ (PRTC) ਦੀਆਂ ਬੱਸਾਂ ਵਿੱਚ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਇਸ ਦੇ ਨਾਲ ਹੀ ਸਰਕਾਰ ਨੇ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਵਿਦਿਆਰਥੀਆਂ ਦੇ ਨਾਲ ਜਾਣ ਵਾਲੇ ਉਨ੍ਹਾਂ ਦੇ ਮਾਪਿਆਂ ਜਾਂ ਕਿਸੇ ਇੱਕ ਅਟੈਂਡੈਂਟ (ਮਦਦਗਾਰ) ਦਾ ਕਿਰਾਇਆ ਵੀ ਪੂਰੀ ਤਰ੍ਹਾਂ ਮਾਫ਼ ਰਹੇਗਾ। ਹਰਪਾਲ ਚੀਮਾ ਨੇ ਕਿਹਾ ਕਿ ਹਾਲਾਂਕਿ NEET ਪ੍ਰੀਖਿਆ ਵਿੱਚ ਬੱਚਿਆਂ ਨਾਲ ਹੋਏ ਧੋਖੇ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਪਰ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਰਾਹਤ ਦੇ ਸਕਦੀ ਹੈ, ਉਹ ਦੇਣ ਲਈ ਵਚਨਬੱਧ ਹੈ।

PWD ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ

ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਕੜੀ ਤਹਿਤ ਮਾਨ ਕੈਬਨਿਟ ਨੇ ਲੋਕ ਨਿਰਮਾਣ ਵਿਭਾਗ (PWD) ਵਿੱਚ 156 ਨਵੀਆਂ ਭਰਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ (JE) ਦੀ ਸਿੱਧੀ ਭਰਤੀ (Direct Recruitment) ਕੀਤੀ ਜਾਵੇਗੀ, ਜਿਸ ਨਾਲ ਵਿਭਾਗ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

 

Join WhatsApp

Join Now

Leave a Comment