Join WhatsApp

Join Now

ਪੰਜਾਬ ਕੈਬਨਿਟ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਲਏ ਕਈ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

On: ਮਾਰਚ 6, 2026 8:21 ਬਾਃ ਦੁਃ

 

ਪੰਜਾਬ ਕੈਬਨਿਟ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਲਏ ਕਈ ਵੱਡੇ ਫ਼ੈਸਲੇ, ਪੜ੍ਹੋ ਵੇਰਵਾ

ਸੀਐੱਮ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਬਜਟ ਅਨੁਮਾਨ, ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਮਨਜ਼ੂਰੀ ਦਿੱਤੀ

ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਸਾਲ 2026-27 ਦੇ ਬਜਟ ਅਨੁਮਾਨ ਪੇਸ਼ ਕਰਨਗੇ

ਮੰਤਰੀ ਮੰਡਲ ਨੇ ਕੈਗ ਦੀਆਂ ਲੇਖਾ ਰਿਪੋਰਟਾਂ, ਸਾਲ 2024-25 ਲਈ ਵਿੱਤੀ ਤੇ ਨਮਿੱਤਣ ਲੇਖੇ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 6 ਮਾਰਚ 2026-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

 

More

ਪੰਜਾਬ ਸਰਕਾਰ ਦੀ ਲਾਪਰਵਾਹੀ! ਮੰਡੀਆਂ ‘ਚ ਝੋਨਾ ਪਹੁੰਚਿਆ ਅਤੇ ਕਣਕ ਦੇ ਲੱਗੇ ਢੇਰ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ‘ਚ ਫੇਲ੍ਹ ਹੋਈ AAP ਸਰਕਾਰ; ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ‘ਚ ਪੰਜਾਬੀ (ਗੁਰਮੁਖੀ) ਬੋਰਡ ਲਗਾਉਣ ਦੇ ਹੁਕਮ

ਵੱਡੀ ਖ਼ਬਰ: ਪੰਜਾਬ ‘ਚ ਧਰਮ ਪਰਿਵਰਤਨ ਅਤੇ ਡਰੱਗ ਸਮੱਗਲਿੰਗ ਦਾ ਵਿਵਾਦ ਵਧਿਆ! ਗਿਆਨੀ ਹਰਪ੍ਰੀਤ ਨੇ ਲਿਖੀ ਅਮਿਤ ਸ਼ਾਹ ਨੂੰ ਚਿੱਠੀ- NIA-ED ਜਾਂਚ ਦੀ ਕੀਤੀ ਮੰਗ

ਵਿਦਿਆਰਥੀਆਂ ਲਈ ਅਹਿਮ ਖ਼ਬਰ; ਜਵਾਹਰ ਨਵੋਦਿਆ ਵਿਦਿਆਲਾ ’ਚ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 30 ਸਤੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ! ਸਕੂਲਾਂ ‘ਚ ਅਧਿਆਪਕਾਂ ਦਾ ਪ੍ਰਬੰਧ ਕਰਨਾ ਭੁੱਲੀ ਸਰਕਾਰ?

Leave a Comment