Join WhatsApp

Join Now

ਪੰਜਾਬ ਕਾਂਗਰਸ ਵੱਲੋਂ 103 ਬਲਾਕ ਪ੍ਰਧਾਨਾਂ ਦਾ ਐਲਾਨ, ਪੜ੍ਹੋ ਲਿਸਟ

On: ਅਪ੍ਰੈਲ 8, 2026 9:48 ਬਾਃ ਦੁਃ

 

ਪੰਜਾਬ ਕਾਂਗਰਸ ਵੱਲੋਂ 103 ਬਲਾਕ ਪ੍ਰਧਾਨਾਂ ਦਾ ਐਲਾਨ, ਪੜ੍ਹੋ ਲਿਸਟ

ਬਲਾਕ ਪ੍ਰਧਾਨਾਂ ਦੀ ਨਿਯੁਕਤੀ ਰਾਹੀਂ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਤੱਕ ਕਾਂਗਰਸ ਆਪਣੀ ਪਹੁੰਚ ਬਣਾਉਣਾ ਚਾਹੁੰਦੀ

ਚੰਡੀਗੜ੍ਹ, 8 ਅਪ੍ਰੈਲ 2026: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਦੀ ਪ੍ਰਵਾਨਗੀ ਤੋਂ ਬਾਅਦ ਪਾਰਟੀ ਨੇ 103 ਬਲਾਕ ਪੱਧਰ ‘ਤੇ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਮਿਹਨਤੀ ਅਤੇ ਪਾਰਟੀ ਪ੍ਰਤੀ ਵਫ਼ਾਦਾਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਕਾਂਗਰਸ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਰਾਹੀਂ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਤੱਕ ਆਪਣੀ ਪਹੁੰਚ ਬਣਾਉਣਾ ਚਾਹੁੰਦੀ ਹੈ। ਨਵੇਂ ਚਿਹਰਿਆਂ ਅਤੇ ਤਜਰਬੇਕਾਰ ਆਗੂਆਂ ਦੇ ਸੁਮੇਲ ਰਾਹੀਂ ਪਾਰਟੀ ਅੰਦਰੂਨੀ ਇਕਜੁੱਟਤਾ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੜ੍ਹੋ ਲਿਸਟ– https://drive.google.com/file/d/11P4B4H12q2Fz8HAbh4Iv0XaN5ek7GB3x/view?usp=sharing

ਇਹ ਬਲਾਕ ਪ੍ਰਧਾਨ ਆਪਣੇ-ਆਪਣੇ ਇਲਾਕਿਆਂ ਵਿੱਚ ਮੌਜੂਦਾ ਸਰਕਾਰ ਦੀਆਂ ਕਮੀਆਂ ਨੂੰ ਲੋਕਾਂ ਸਾਹਮਣੇ ਰੱਖਣ ਅਤੇ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ।

ਹਾਲਾਂਕਿ ਸੂਚੀ ਕਾਫ਼ੀ ਲੰਬੀ ਹੈ, ਪਰ ਮੁੱਖ ਤੌਰ ‘ਤੇ ਮਾਝਾ, ਮਾਲਵਾ ਅਤੇ ਦੋਆਬਾ ਦੇ ਪ੍ਰਮੁੱਖ ਹਲਕਿਆਂ ਵਿੱਚ ਪਾਰਟੀ ਨੇ ਵਿਸ਼ੇਸ਼ ਤੌਰ ‘ਤੇ ਨੌਜਵਾਨ ਆਗੂਆਂ ਨੂੰ ਤਰਜੀਹ ਦਿੱਤੀ ਹੈ।

ਰਾਜਾ ਵੜਿੰਗ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਹੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਹਦਾਇਤ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਬਲਾਕ ਪੱਧਰ ‘ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇ।

 

Leave a Comment