Join WhatsApp

Join Now

ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਸਰਕਾਰੀ ਅਦਾਰੇ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ! ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ- ਆਗੂ

On: ਅਗਸਤ 27, 2026 8:43 ਬਾਃ ਦੁਃ

 

ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਸਰਕਾਰੀ ਅਦਾਰੇ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ! ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ- ਆਗੂ

ਮਾਨਸਾ, 27 ਅਗਸਤ 2026- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਅੱਜ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਪੂਰੇ ਜ਼ਿਲ੍ਹੇ ਵਿੱਚੋ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

ਇਸ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਿਕੰਦਰ ਘਰਾਂਗਣਾ, ਪ੍ਰਤਾਪ ਸਿੰਘ, ਹਰਪ੍ਰੀਤ ਬਿੱਟੂ,ਨਰਿੰਦਰ ਮਾਖਾ, ਦਰਸ਼ਨ ਅਲੀਸ਼ੇਰ, ਧਰਮਿੰਦਰ ਹੀਰੇਵਾਲਾ,ਰਾਜ ਕੁਮਾਰ ਰੰਗਾ,ਅਤੇ ਜਸਵੀਰ ਭੰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।

ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਪ੍ਰਗਟ ਸਿੰਘ ਚਹਿਲ,ਅਮਨਦੀਪ ਸ਼ਰਮਾ,ਜਗਦੇਵ ਘੁਰਕਣੀ,ਸੰਦੀਪ ਸਿੰਘ,ਲਖਨਪਾਲ, ਕਰਮਜੀਤ ਤਾਮਕੋਟ, ਹੰਸਾ ਸਿੰਘ ਡੇਲੂਆਣਾ, ਰਾਜਵਿੰਦਰ ਮੀਰ, ਗੁਰਪ੍ਰੀਤ ਦਲੇਲਵਾਲਾ, ਜਗਦੇਵ ਸਿੰਘ, ਕੇਵਲ ਸਿੰਘ,ਆਤਮਾ ਸਿੰਘ ਪਮਾਰ, ਸੁਖਚੈਨ ਗੁਰਨੇ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ 18% ਡੀ.ਏ. ਜਾਰੀ ਕਰਨ, ਪੰਜਾਬ ਦਾ ਪੁਰਾਣਾ ਤਨਖਾਹ ਸਕੇਲ ਬਹਾਲ ਕਰਨ, 37 ਭੱਤੇ ਬਹਾਲ ਕਰਨ, ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਏ.ਸੀ.ਪੀ. ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਸਾਰੇ ਮੁਲਾਜ਼ਮਾਂ ਨੇ 2023 ਵਿੱਚ ਭਗਵੰਤ ਮਾਨ ਦੀ ਮਾਨਸਾ ਵਿਖੇ ਹੋਈ ਕੈਬਿਨੇਟ ਮੀਟਿੰਗ ਸਮੇਂ ਆਪਣੇ ਹੱਕ ਮੰਗਦੇ ਪੁਰਾਣੀ ਪੈਨਸ਼ਨ, ਠੇਕਾ ਮੁਲਾਜ਼ਮ ਅਤੇ ਬੇਰੁਜਗਾਰ ਅਧਿਆਪਕਾਂ ਉਪਰ ਪਾਏ ਗਏ ਝੂਠੇ ਪਰਚੇ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ|ਸਾਂਝੀ ਤਾਲਮੇਲ ਕਮੇਟੀ ਮਾਨਸਾ ਨੇ ਪੁਲਿਸ ਪ੍ਰਸਾਸ਼ਨ ਨੂੰ ਚੇਤਾਵਨੀ ਦਿੱਤੀ ਕਿ ਜ਼ੇਕਰ ਇੱਕ ਹਫਤੇ ਵਿੱਚ ਇਹ ਪਰਚੇ ਰੱਦ ਨਾਂ ਕੀਤਾ ਤਾਂ ਇੱਕ ਵੱਡਾ ਐਕਸ਼ਨ ਕੀਤਾ ਜਾਵੇਗਾ |

ਹਰਪਾਲ ਮੂਲਵਾਲੀਆ,ਜਸਵੰਤ ਮੌਜੋ, ਨਵੀਨ ਬੋਹਾ,ਰਾਜੇਸ਼ ਬੁਢਲਾਡਾ,ਗੁਰਜੀਤ ਸਿੰਘ ਲਾਲਿਆਵਾਲੀ,ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ । ਉਨ੍ਹਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿੱਚ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਅਤੇ ਨਿੱਜੀਕਰਨ ਦੀਆਂ ਨੀਤੀਆਂ ਦੇ ਪਾਜ਼ ਉਧੇੜਨ।

ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪ੍ਰਬੰਧਕੀ ਕੰਪਲੈਕਸ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਵੀ ਕੀਤਾ। ਆਗੂਆਂ ਨੇ ਕਿਹਾ ਕਿ ਹੱਕ ਮੰਗਣ ਨਾਲ ਨਹੀਂ, ਇਕਜੁੱਟ ਹੋ ਕੇ ਸੰਘਰਸ਼ ਕਰਨ ਨਾਲ ਹਾਸਲ ਹੁੰਦੇ ਹਨ। ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ।

ਇਸ ਮੌਕੇ ਵੱਖ ਵੱਖ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਰਾਜਵਿੰਦਰ ਬੈਹਣੀਵਾਲ, ਲਖਵਿੰਦਰ ਮਾਨ,ਜੋਗਿੰਦਰ ਵਰੇਹ ,ਕੁਲਦੀਪ ਖੋਖਰ, ਧੰਨਾ ਮੱਲ ਗੋਇਲ,ਸਮਰਜੀਤ ਅਤਲਾ, ਜਗਜੀਵਨ ਰਾਠੀ ਅਤੇ ਜਗਸੀਰ ਸਿੰਘ ਵੀ ਹਾਜ਼ਰ ਸਨ|ਸਟੇਜ ਦੀ ਕਾਰਵਾਈ ਅਮੋਲਕ ਡੇਲੂਆਣਾ ਅਤੇ ਗੁਰਦਾਸ ਰਾਏਪੁਰ ਨੇ ਬਾਖੂਬੀ ਨਿਭਾਈ|ਸਿਹਤ ਵਿਭਾਗ ਤੋਂ ਸੰਦੀਪ ਸਿੰਘ ਦੀ ਅਗਵਾਈ ਵਿੱਚ ਗੁਲਜ਼ਾਰ ਬਰੇਟਾ,ਰਾਕੇਸ਼ ਕੁਮਾਰ, ਵਿਸ਼ਾਲ ਤਾਇਲ, ਗਗਨ, ਬੇਅੰਤ ਸਿੰਘ ਹਰਮਿੰਦਰ, ਕਲਾਸ਼, ਨਵਦੀਪ, ਵਿਸ਼ਵ ਸਿੰਗਲਾ, ਲਵਦੀਪ ਮਿੱਤਲ, ਭੁਪਿੰਦਰ ਸਿੰਘ ਸਿਖਿਆ ਵਿਭਾਗ, ਪਰਭੋਤ ਸਿੰਘ ITI ਬੁਢਲਾਡਾ ਨੇ ਪਾਣੀ ਦੀ ਸੇਵਾ ਕੀਤੀ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment