Join WhatsApp

Join Now

ਪੰਜਾਬ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ

On: October 11, 2026 10:11 PM

 

21 ਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈ ਕੇ ਮਹਾਬੰਦ ਨੂੰ ਸਫਲ ਬਣਾਉਣ ਦੀ ਅਪੀਲ: ਪੰਨੂ ਅਤੇ ਲਹੌਰੀਆ

21 ਤੇ 22 ਅਕਤੂਬਰ ਦੇ ‘ਮਹਾਬੰਦ’ ਲਈ ਅਧਿਆਪਕ ਤੇ ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ, ਈ.ਟੀ.ਯੂ. ਪੰਜਾਬ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

ਪੁਰਾਣੀ ਪੈਨਸ਼ਨ ਤੇ ਡੀ.ਏ. ਦੇ ਬਕਾਏ ਦੀ ਮੰਗ: 21-22 ਅਕਤੂਬਰ ਨੂੰ ਪੰਜਾਬ ਭਰ ‘ਚ ਪ੍ਰਦਰਸ਼ਨ, ਐਲੀਮੈਂਟਰੀ ਅਧਿਆਪਕ ਕਰਨਗੇ ਸ਼ਮੂਲੀਅਤ

ਪੰਜਾਬ ਸਰਕਾਰ ਖ਼ਿਲਾਫ਼ ਮੋੜਚਾਬੰਦੀ: ਸਾਂਝੇ ਮੁਲਾਜ਼ਮ ਫਰੰਟ ਦੇ ‘ਮਹਾਬੰਦ’ ਦੇ ਸੱਦੇ ‘ਤੇ ਅਧਿਆਪਕ ਯੂਨੀਅਨਾਂ ਹੋਈਆਂ ਲਾਮਬੰਦ

ਚੰਡੀਗੜ੍ਹ, 11 ਅਕਤੂਬਰ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ 21 ਅਤੇ 22 ਅਕਤੂਬਰ ਨੂੰ ਦਿੱਤੇ ਗਏ ‘ਪੰਜਾਬ ਮਹਾਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਐਲੀਮੈਂਟਰੀ ਟੀਚਰ ਯੂਨੀਅਨ (ਈ.ਟੀ.ਯੂ.) ਪੰਜਾਬ (ਰਜਿ.) ਨੇ ਪੂਰਨ ਸਮਰਥਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਨੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮ ਵਰਗ ਨੂੰ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਅਤੇ ਸਾਂਝਾ ਮੁਲਾਜ਼ਮ ਫਰੰਟ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਅਤੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਸ 2 ਦਿਨਾਂ ਮਹਾਬੰਦ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਦੇ ਸੱਦੇ ‘ਤੇ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਨ੍ਹਾਂ ਵਿੱਚ ਐਲੀਮੈਂਟਰੀ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਗੇ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਪੂਰੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ, ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ। 18 ਫ਼ੀਸਦੀ ਡੀ.ਏ. (ਮਹਿੰਗਾਈ ਭੱਤਾ) ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 2.59 ਗੁਣਾਂਕ ਲਾਗੂ ਕੀਤਾ ਜਾਵੇ। ਕੱਟੇ ਗਏ ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ ਸਾਰੇ ਭੱਤੇ ਪੰਜਾਬ ਸਕੇਲ ਅਨੁਸਾਰ ਬਹਾਲ ਕੀਤੇ ਜਾਣ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਏ.ਸੀ.ਪੀ. (ACP) ਸਕੀਮ ਲਾਗੂ ਕੀਤੀ ਜਾਵੇ। ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ ਅਤੇ ਹੋਰ ਸਾਰੇ ਵਿੱਤੀ ਮਸਲੇ ਹੱਲ ਕੀਤੇ ਜਾਣ।

ਇਸ ਮੌਕੇ ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਰਵੀ ਕਾਂਤ, ਦਿਗਪਾਲ ਪਠਾਨਕੋਟ, ਜਸਵੰਤ ਸਿੰਘ ਸੇਖੜਾ, ਅਵਤਾਰ ਸਿੰਘ ਭਲਵਾਨ, ਹਰਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਪਰਮਾਰ, ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿੰਘ ਫਰੀਦਕੋਟ, ਚਰਨਜੀਤ ਸਿੰਘ ਫਿਰੋਜ਼ਪੁਰ, ਨਰੇਸ਼ ਪਨਿਆੜ, ਬੀ.ਕੇ. ਮਹਿਮੀ, ਲਖਵਿੰਦਰ ਸਿੰਘ ਸੇਖੋਂ, ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ, ਪਰਮਜੀਤ ਸਿੰਘ ਬੁੱਢੀਵਿੰਡ, ਰਣਜੀਤ ਸਿੰਘ ਮੱਲ੍ਹਾ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ ਅਤੇ ਪਰਮਬੀਰ ਸਿੰਘ ਰੋਖੇ ਸਮੇਤ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

 

Leave a Comment