Join WhatsApp

Join Now

Punjab Employees DA Update: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਵੱਡੀ ਅਪਡੇਟ; ਪੜ੍ਹੋ CM ਮਾਨ ਦਾ ਬਿਆਨ

On: ਮਈ 15, 2026 1:16 ਬਾਃ ਦੁਃ

 

Punjab Employees DA Update: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਵੱਡੀ ਅਪਡੇਟ; ਪੜ੍ਹੋ CM ਮਾਨ ਦਾ ਬਿਆਨ

ਮੁੱਖ ਮੰਤਰੀ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ DA ਬਾਰੇ ਦਿੱਤਾ ਭਰੋਸਾ- ਕੇਂਦਰੀ ਮੁਲਾਜ਼ਮਾਂ ਦਾ ਡੀ.ਏ 60 ਫੀਸਦੀ ਤੱਕ ਪਹੁੰਚ ਚੁੱਕਾ ਹੈ, ਉੱਥੇ ਹੀ ਪੰਜਾਬ ਦੇ ਮੁਲਾਜ਼ਮ ਅਜੇ ਵੀ ਪਿੱਛੇ ਚੱਲ ਰਹੇ ਹਨ

ਪੰਜਾਬ ਦੇ 4 ਲੱਖ ਪੈਨਸ਼ਨਰਾਂ ਅਤੇ ਲੱਖਾਂ ਮੁਲਾਜ਼ਮਾਂ ਦੀਆਂ ਨਜ਼ਰਾਂ ਸਰਕਾਰ ਦੇ ਫੈਸਲੇ ‘ਤੇ

ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵਿੱਚ ਉਮੀਦ ਦੀ ਕਿਰਨ ਜਾਗੀ

ਚੰਡੀਗੜ੍ਹ, 15 ਮਈ 2026:

Punjab Employees DA Update: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਗਾਈ ਭੱਤੇ (DA) ਦੇ ਲੰਬਿਤ ਪਏ ਮੁੱਦੇ ‘ਤੇ ਚੁੱਪੀ ਤੋੜਦਿਆਂ ਵੱਡਾ ਬਿਆਨ ਦਿੱਤਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਕੇਤ ਦਿੱਤੇ ਹਨ ਕਿ ਸਰਕਾਰ ਇਸ ਮਸਲੇ ਨੂੰ ਹੱਲ ਕਰਨ ਲਈ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਜਾ ਰਹੀ ਹੈ।

ਦਰਅਸਲ, ਮੀਡੀਆ ਵੱਲੋਂ ਜਦੋਂ ਮੁੱਖ ਮੰਤਰੀ ਤੋਂ ਮੁਲਾਜ਼ਮਾਂ ਦੇ ਡੀ.ਏ (DA) ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਮੀਟਿੰਗ ਵਿੱਚ ਹੀ ਸਥਿਤੀ ਦਾ ਜਾਇਜ਼ਾ ਲੈ ਕੇ ਅੰਤਿਮ ਫੈਸਲਾ ਲਿਆ ਜਾਵੇਗਾ।” ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵਿੱਚ ਉਮੀਦ ਦੀ ਕਿਰਨ ਜਾਗੀ ਹੈ।

ਸੁਨੀਲ ਜਾਖੜ ਨੇ ਚੁੱਕਿਆ ਬਕਾਏ ਦਾ ਮੁੱਦਾ

ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਪ੍ਰਤੀ ਗੰਭੀਰ ਨਹੀਂ ਹੈ।

ਜਾਖੜ ਨੇ ਦਾਅਵਾ ਕੀਤਾ ਕਿ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਲਗਭਗ 4 ਲੱਖ ਪੈਨਸ਼ਨਰਾਂ ਦੀ 15 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਲੰਬਿਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਾਈਕੋਰਟ ਨੇ ਵੀ ਸਰਕਾਰ ਨੂੰ 30 ਜੂਨ ਤੱਕ ਇਸ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ, ਪਰ ਸਰਕਾਰ ਹਾਲੇ ਤੱਕ ਸਿਰਫ਼ ਮੀਟਿੰਗਾਂ ਦੇ ਭਰੋਸੇ ਹੀ ਦੇ ਰਹੀ ਹੈ।

ਜਾਖੜ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ DA ਦੇ ਮਾਮਲੇ ‘ਚ ਵੀ ਕੋਰਟ ਦਾ ਰੁਖ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ।

ਸੁਨੀਲ ਜਾਖੜ ਨੇ ਨੇ ਕਿਹਾ ਕਿ ਜਿੱਥੇ ਕੇਂਦਰ ਮੁਲਾਜ਼ਮਾਂ ਨੂੰ 60 ਫ਼ੀਸਦੀ ਤੱਕ ਡੀ. ਏ. ਮਿਲ ਰਿਹਾ ਹੈ, ਉੱਥੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਨਸਾਫ ਨਹੀਂ ਹੋ ਰਿਹਾ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ DA ਕਰਮਚਾਰੀਆਂ ਦਾ ਹੱਕ ਹੈ, ਕੋਈ ਭੀਖ ਨਹੀਂ, ਸਰਕਾਰ ਨੂੰ ਜਲਦੀ ਹੀ ਮੁਲਾਜ਼ਮਾਂ ਦਾ DA ਜਾਰੀ ਕਰਨਾ ਚਾਹੀਦਾ ਹੈ।

ਮੁਲਾਜ਼ਮਾਂ ‘ਚ ਵਧ ਰਹੀ ਬੇਚੈਨੀ

ਦੱਸਣਯੋਗ ਹੈ ਕਿ ਪੰਜਾਬ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਕੇਂਦਰੀ ਪੈਟਰਨ ‘ਤੇ ਡੀਏ ਦੀਆਂ ਕਿਸ਼ਤਾਂ ਅਤੇ ਬਕਾਏ ਦੀ ਮੰਗ ਕਰ ਰਹੇ ਹਨ। ਜਿੱਥੇ ਕੇਂਦਰੀ ਮੁਲਾਜ਼ਮਾਂ ਦਾ ਡੀਏ 60 ਫੀਸਦੀ ਤੱਕ ਪਹੁੰਚ ਚੁੱਕਾ ਹੈ, ਉੱਥੇ ਹੀ ਪੰਜਾਬ ਦੇ ਮੁਲਾਜ਼ਮ ਅਜੇ ਵੀ ਪਿੱਛੇ ਚੱਲ ਰਹੇ ਹਨ।

ਹੁਣ ਸਾਰਿਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਵੱਲੋਂ ਐਲਾਨੀ ਗਈ ਅਗਲੀ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।

 

Leave a Comment