ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਵਿਰੁੱਧ ਆਰ-ਪਾਰ ਦੀ ਜੰਗ ਦਾ ਐਲਾਨ: 15 ਫਰਵਰੀ ਦੀ ਸੰਗਰੂਰ ਰੈਲੀ ਲਈ ਲਾਮਬੰਦੀ ਤੇਜ਼

On: ਫਰਵਰੀ 9, 2026 9:44 ਬਾਃ ਦੁਃ

 

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਵਿਰੁੱਧ ਆਰ-ਪਾਰ ਦੀ ਜੰਗ ਦਾ ਐਲਾਨ: 15 ਫਰਵਰੀ ਦੀ ਸੰਗਰੂਰ ਰੈਲੀ ਲਈ ਲਾਮਬੰਦੀ ਤੇਜ਼

ਮਾਨਸਾ ਕਨਵੈਨਸ਼ਨ ‘ਚ ਗੂੰਜਿਆ ਨਾਅਰਾ- “ਪਾ ਲਓ ਝੰਡਿਆਂ ਵਿੱਚ ਡੰਡੇ, ਹਰ ਮਹੀਨੇ ਕਿਉਂ ਲਈਏ ਘੱਟ ਤਨਖਾਹਾਂ?”

Punjab Network

ਮਾਨਸਾ, 9 ਫਰਵਰੀ 2026- ਪੁਰਾਣੇ ਸਕੇਲ, ਭੱਤੇ ਅਤੇ ਪੈਨਸ਼ਨ ਬਹਾਲੀ ਮੋਰਚਾ ਪੰਜਾਬ ਦੀ ਮਾਨਸਾ ਇਕਾਈ ਵੱਲੋਂ ਅੱਜ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਵਾਈ ਗਈ। ਇਸ ਕਨਵੈਨਸ਼ਨ ਦਾ ਮੁੱਖ ਉਦੇਸ਼ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਚੇਤੰਨ ਕਰਨਾ ਅਤੇ 15 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਲਈ ਤਿਆਰ ਕਰਨਾ ਸੀ।

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਡੀ.ਟੀ.ਐੱਫ. (DTF) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ ਨੇ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਵਿਰੁੱਧ ਲਗਾਤਾਰ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਨੂੰ ਨਾਲ ਲੈ ਕੇ ਸਾਂਝੀ ਲੜਾਈ ਨਹੀਂ ਲੜਦੇ, ਉਦੋਂ ਤੱਕ ਜਿੱਤ ਹਾਸਲ ਨਹੀਂ ਕੀਤੀ ਜਾ ਸਕਦੀ।

ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਤੁਰੰਤ ਬਹਾਲ ਕੀਤਾ ਜਾਵੇ। ਪੁਰਾਣੇ ਪੇ-ਸਕੇਲ ਲਾਗੂ ਕੀਤੇ ਜਾਣ ਅਤੇ ਮਹਿੰਗਾਈ ਭੱਤਾ, ਪੇਂਡੂ ਬਾਰਡਰ ਭੱਤਾ ਸਮੇਤ ਕੁੱਲ 37 ਬੰਦ ਕੀਤੇ ਭੱਤੇ ਮੁੜ ਚਾਲੂ ਕੀਤੇ ਜਾਣ। ਘੱਟ ਤਨਖਾਹਾਂ ਦੇ ਨਾਮ ‘ਤੇ ਹੋ ਰਹੀ ਲੁੱਟ ਨੂੰ ਬੰਦ ਕਰਕੇ ਮਹਿੰਗਾਈ ਮੁਤਾਬਕ ਵਾਜਬ ਤਨਖਾਹ ਦਿੱਤੀ ਜਾਵੇ।

ਆਗੂਆਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 15 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਣ। ਮੰਚ ਸੰਚਾਲਨ ਅਮਰੀਕ ਭੀਖੀ ਨੇ ਕੀਤਾ, ਜਦਕਿ ਜਸਵੀਰ ਸਿੰਘ ਭੰਮਾਂ ਅਤੇ ਮਨਮੋਹਨ ਸਿੰਘ ਨੇ ਆਏ ਹੋਏ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ (ਵੈਟਰਨਰੀ ਐਸੋਸੀਏਸ਼ਨ, MPHW, 6635, 4161 ਅਤੇ 5994 ਯੂਨੀਅਨ) ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅਮੋਲਕ ਡੇਲੂਆਣਾ, ਹੰਸਾ ਸਿੰਘ ਅਤੇ ਡੀ.ਟੀ.ਐੱਫ. ਦੀ ਪੂਰੀ ਟੀਮ ਨੇ ਕਨਵੈਨਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।

 

Join WhatsApp

Join Now

More

ਵੱਡੀ ਖ਼ਬਰ: ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ! ਭੜਕੇ ਯੂਨੀਅਨ ਆਗੂਆਂ ਦਾ ਐਲਾਨ- ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ‘ਚ ਕੱਢਾਂਗੇ ਜਲੂਸ

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਆਪਕਾ ਨੂੰ ਸਸਪੈਂਡ ਕਰਨ ਦੀ ਧਮਕੀ! ਕਹਿੰਦੇ CM ਹਾਊਸ ਤੋਂ ਬੋਲ ਰਹੇ ਹਾਂ, 50 ਹਜ਼ਾਰ ਭੇਜੋ ਨਹੀਂ ਤਾਂ…!

ਪੰਜਾਬ ‘ਚ ਛੁੱਟੀਆਂ ਵਿਚਾਲੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ! ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

ਰਵਨੀਤ ਬਿੱਟੂ ਖ਼ਿਲਾਫ਼ ਪੰਜਾਬ SC ਕਮਿਸ਼ਨ ਦਾ ਫ਼ੈਸਲਾ ਸੰਵਿਧਾਨਕ ਹੱਦਾਂ ਤੋਂ ਪਰੇ, ਕਮਿਸ਼ਨਾਂ ਕੋਲ ਸਜ਼ਾ ਦੇਣ ਦਾ ਅਧਿਕਾਰ ਨਹੀਂ- ਲਾਲਪੁਰਾ ਦਾ ਵੱਡਾ ਦਾਅਵਾ

Monsoon 2026: ਰਾਹਤ ਦੀ ਖ਼ਬਰ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ‘ਚ ਲੱਗੇ CM ਭਗਵੰਤ ਮਾਨ ਦੇ ਬਾਈਕਾਟ ਦੇ ਬੋਰਡ; ਲਿਖਿਆ ਗੁਰੂ ਦੋਖੀ ਨੂੰ ਮੂੰਹ ਨਾ ਲਾਓ

Leave a Comment