Join WhatsApp

Join Now

Punjab ਸਰਕਾਰ ਨੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ

On: May 25, 2026 8:52 AM

 

Punjab ਸਰਕਾਰ ਨੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ

ਹੁਣ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

Punjab News, 25 ਮਈ 2026 : ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ।

ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।


ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ।

ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। (School and Office Timing changed)

ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ, “ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ।

ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ।

ਉਨ੍ਹਾਂ ਕਿਹਾ, “ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।”

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ।

ਉਨ੍ਹਾਂ ਕਿਹਾ, “ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ‘ਤੇ ਲਾਗੂ ਹੋਵੇਗਾ।

ਉਨ੍ਹਾਂ ਅੱਗੇ ਕਿਹਾ, “ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ‘ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।”

ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸਹੂਲਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

More

ਵੱਡੀ ਖ਼ਬਰ: CM ਮਾਨ ਦੇ OSD ਰਾਜਵੀਰ ਘੁੰਮਣ CBI ਅੱਗੇ ਪੇਸ਼, ਪੜ੍ਹੋੋ ਪੂਰਾ ਮਾਮਲਾ

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

Leave a Comment