ਪੰਜਾਬ ਨੈੱਟਵਰਕ, ਚੰਡੀਗੜ੍ਹ/ਗੁਰਦਾਸਪੁਰ
ਪੰਜਾਬ ਸਰਕਾਰ ਗੁਰਦਾਸਪੁਰ ਜ਼ਿਲ੍ਹੇ ਭਰ ਵਿੱਚ 22 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ “ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ’ਤੇ 22 ਸਤੰਬਰ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ੁਕਰਵਾਰ (22 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਪਹਿਲਾ ਇਕੱਲੇ ਬਟਾਲਾ ਵਿੱਚ ਐਲਾਨੀ ਗਈ ਸੀ, ਜਦੋਂਕਿ ਹੁਣ ਇਸ ਨੂੰ ਸਾਰੇ ਜ਼ਿਲ੍ਹੇ ਗੁਰਦਾਸਪੁਰ ਵਿੱਚ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।