Join WhatsApp

Join Now

Holiday Alert: ਪੰਜਾਬ ਦੇ ਇਸ ਜ਼‍ਿਲ੍ਹੇ ‘ਚ ਭਲਕੇ ਛੁੱਟੀ! DC ਨੇ ਕੀਤਾ ਐਲਾਨ (ਪੜ੍ਹੋ ਪੱਤਰ)

On: September 22, 2026 1:13 PM

 

Holiday Alert: ਪੰਜਾਬ ਦੇ ਇਸ ਜ਼‍ਿਲ੍ਹੇ ‘ਚ ਭਲਕੇ ਛੁੱਟੀ! DC ਨੇ ਕੀਤਾ ਐਲਾਨ (ਪੜ੍ਹੋ ਪੱਤਰ)

ਪੰਜਾਬ ਨੈੱਟਵਰਕ

ਚੰਡੀਗੜ੍ਹ/ਫਰੀਦਕੋਟ, 22 ਸਤੰਬਰ 2026: ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜ਼ਿਲ੍ਹੇ ਵਿੱਚ 23 ਸਤੰਬਰ 2026, ਦਿਨ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ, ਸਰਕਾਰੀ ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ ਅਤੇ ਫਰਦ ਕੇਂਦਰ ਆਦਿ ਬੰਦ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀ ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਪ੍ਰੀਖਿਆ ਕੇਂਦਰਾਂ ’ਤੇ ਲਾਗੂ ਨਹੀਂ ਹੋਵੇਗੀ, ਜਿੱਥੇ ਪਹਿਲਾਂ ਹੀ ਕਿਸੇ ਪ੍ਰੀਖਿਆ ਦੀ ਤਾਰੀਖ ਨਿਰਧਾਰਿਤ ਕੀਤੀ ਜਾ ਚੁੱਕੀ ਹੈ। ਅਜਿਹੇ ਅਦਾਰਿਆਂ ਵਿੱਚ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਕਰਵਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਹਰ ਸਾਲ ਫਰੀਦਕੋਟ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਹਨ। ਇਸ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਲੋਕਲ ਛੁੱਟੀ ਐਲਾਨੀ ਗਈ ਹੈ।

 

Leave a Comment