Punjab Government Employees Protest: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸੰਗਰੂਰ ‘ਚ ਰਿਕਾਰਡ ਤੋੜ ਰੈਲੀ ਕਰਨ ਦਾ ਐਲਾਨ!
ਅੰਮ੍ਰਿਤਸਰ ਜ਼ਿਲ੍ਹੇ ‘ਚੋਂ 10 ਅਕਤੂਬਰ ਦੀ ਰੈਲੀ ‘ਚ ਵੱਡੇ ਪੱਧਰ ਤੇ ਸ਼ਾਮਿਲ ਹੋਣਗੇ ਮੁਲਾਜ਼ਮ ਤੇ ਪੈਨਸ਼ਨਰ
ਅੰਮ੍ਰਿਤਸਰ 2 ਅਕਤੂਬਰ 2026- Punjab Government Employees Protest: ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੇ ਫੈਸਲੇ ਮੁਤਾਬਿਕ ਜ਼ਿਲ੍ਹਾ ਅੰਮ੍ਰਿਤਸਰ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ 27 ਸਤੰਬਰ ਦੀ ਲੁਧਿਆਣਾ ਮੀਟਿੰਗ ਬਾਰੇ ਰਿਵਿਊ ਕੀਤਾ ਗਿਆ ਤੇ ਉਥੇ ਲਏ ਗਏ ਫੈਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ । ਅੱਜ ਦੀ ਮੀਟਿੰਗ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਗਏ ਆਗੂਆਂ ਤੇ ਪੂਰਨ ਭਰੋਸੇ ਦਾ ਪ੍ਰਗਟਾਵਾ ਕੀਤਾ ਗਿਆ।
ਮੀਟਿੰਗ ਵਿੱਚ ਸਮੂਹਿਕ ਤੌਰ ਤੇ ਇਹ ਫੈਸਲਾ ਲਿਆ ਗਿਆ ਕਿ 10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਵੱਡੀ ਪੱਧਰ ਤੇ ਮਲਾਜਮ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਵਾ ਕੇ 7 ਅਗਸਤ ਵਾਲੀ ਚੰਡੀਗੜ੍ਹ ਰੈਲੀ ਦਾ ਰਿਕਾਰਡ ਵੀ ਤੋੜਿਆ ਜਾਵੇਗਾ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਅਵਸਥੀ , ਅਜੈ ਸਨੋਤਰਾ , ਜੋਗਿੰਦਰ ਸਿੰਘ, ਮਦਨ ਗੋਪਾਲ, ਸੁਖਦੇਵ ਸਿੰਘ ਪੰਨੂ, ਮਨਜੀਤ ਸਿੰਘ ਬਾਸਰਕੇ , ਸੰਤ ਸੇਵਕ ਸਰਕਾਰੀਆ, ਸਮਸ਼ੇਰ ਸਿੰਘ ਕੋਹਰੀ , ਮਨਜਿੰਦਰ ਸਿੰਘ ਸੰਧੂ , ਅਮਨ ਸ਼ਰਮਾ, ਬੋਬਿੰਦਰ ਸਿੰਘ, ਆਤਮਜੀਤ ਸਿੰਘ , ਨਵਦੀਪ ਸਿੰਘ ਅੰਮ੍ਰਿਤਸਰ , ਬਲਬੀਰ ਸਿੰਘ ਆਦਿ ਆਗੂਆਂ ਨੇ ਮੁੱਖ ਮੰਤਰੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਜੋ 8% ਮਹਿੰਗਾਈ ਭੱਤਾ ਵਧਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਰਕਾਰ ਕੇਂਦਰ ਨਾਲੋਂ ਡੀਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50% DA; ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਅੱਜ ਦੀ ਮੀਟਿੰਗ ਵਿੱਚ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨ ਅਤੇ ਰੈਗੂਲਰ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਰੈਗੂਲਰ ਕਰਨ ਸਬੰਧੀ 16.5.2023 ਦੀ ਪੋਲਸੀ ਵਿੱਚ ਲੁੜੀਦੀਆਂ ਸੋਧਾਂ ਕਰਨ, ਮਾਣ ਭੱਤਾ/ ਇਨਸੈਂਟਿਵ ਤੇ ਕੰਮ ਕਰਦੇ ਮਿਡ ਡੇ ਮੀਲ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਸਫਾਈ ਕਰਮੀਆਂ ਚੋਕੀਦਾਰ ਤੇ ਸੇਵਾਦਾਰ ਆਦਿ ਨੂੰ ਘੱਟੋ ਘੱਟ ਉਜਰਤ ਦੇ ਵਿੱਚ ਲਿਆਉਣ, ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਸਬੰਧੀ 17.07.2020 ਅਤੇ ਅਤੇ ਤਿੰਨ ਸਾਲ ਪ੍ਰਵੇਸ਼ਨਲ ਪੀਰੀਅਡ ਤੇ ਮੁਢਲੀ ਤਨਖਾਹ ਦੇਣ ਸਬੰਧੀ 15.01.2015 ਅਤੇ 07.09.2016 ਦਾ ਪੱਤਰ ਰੱਦ ਕਰਵਾਉਣ, ਪੇਂਡੂ ਭੱਤੇ ਸਮੇਤ ਸਮੁੱਚੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕਰਵਾਉਣ, ਤਨਖਾਹ ਕਮਿਸ਼ਨ ਦੀ ਦੂਜੇ ਹਿੱਸੇ ਦੀ ਰਿਪੋਰਟ ਲਾਗੂ ਕਰਦਿਆਂ ਏ.ਸੀ.ਪੀ. ਸਕੀਮ ਬਹਾਲ ਕਰਾਉਣ ਅਤੇ ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕਰਨ, ਮਹਿਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਾਉਣ, ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਕਰਨ, 01.01.2016 ਨੂੰ ਤਨਖਾਹ ਕਮਿਸ਼ਨ ਲਾਗੂ ਕਰਦੇ ਸਮੇਂ 125 % ਮਹਿਗਾਈ ਭੱਤੇ ਨੂੰ ਆਧਾਰ ਬਣਾਉਣ, ਕੇਂਦਰ ਦੀ ਤਰਜ ਤੇ ਗਰੈਚੂਟੀ ਦੀ ਹੱਦ 20 ਲੱਖ ਰੁਪਏ ਤੋਂ 25 ਲੱਖ ਰੁਪਏ ਕਰਨ ਅਤੇ ਸਰਕਾਰੀ ਵਿਭਾਗਾਂ ਦੀ ਤਰਜ ਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਲਾਗੂ ਕਰਨ , ਵਿਕਾਸ ਟੈਕਸ ਦੇ ਨਾਂ ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲਿਆ ਨੂੰ ਲਾਗੂ ਕਰਕੇ ਜਨਰਲਾਈਜ ਕਰਨ ਆਦਿ ਮੰਗਾਂ ਦੀ ਪ੍ਰਾਪਤੀ ਲਈ10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਵੱਡੀ ਪੱਧਰ ਤੇ ਮਲਾਜਮ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਕਰਵਾ ਕੇ 7 ਅਗਸਤ ਵਾਲੀ ਚੰਡੀਗੜ੍ਹ ਰੈਲੀ ਦਾ ਰਿਕਾਰਡ ਵੀ ਤੋੜਿਆ ਜਾਵੇਗਾ।
ਆਗੂਆਂ ਆਖਿਆ ਕਿ ਜੇਕਰ ਸਰਕਾਰ ਨੇ ਇਸ 10 ਅਕਤੂਬਰ ਦੀ ਰੈਲੀ ਤੋਂ ਵੀ ਸਬਕ ਨਾ ਸਿੱਖਿਆ ਤਾਂ ਪੰਜਾਬ ਦੇ ਮੁਲਾਜ਼ਮ ਹੁਣ 21 -22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਲਈ ਮਜਬੂਰ ਹੋਣਗੇ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸੁੱਚਾ ਸਿੰਘ ਟਰਪਈ, ਗੁਰਬਿੰਦਰ ਸਿੰਘ ਖਹਿਰਾ, ਹਰਭਜਨ ਸਿੰਘ ਗਿੱਲ, ਚਰਨ ਸਿੰਘ ਸੰਧੂ, ਕਰਮਜੀਤ ਸਿੰਘ ਕੇ ਪੀ , ਜਤਿੰਦਰਪਾਲ ਸਿੰਘ, ਪ੍ਰੇਮ ਚੰਦ ਅਜ਼ਾਦ, ਭੁਪਿੰਦਰ ਸਿੰਘ ਕਾਲੇਕੇ , ਹਰਵਿੰਦਰ ਸਿੰਘ ਸੁਲਤਾਨਵਿੰਡ, ਰਜੇਸ਼ ਪ੍ਰਾਸਰ, ਵਿਜੈ ਕੁਮਾਰ ਬੇਦੀ , ਸਤਪਾਲ , ਰਮੇਸ਼ ਕਪੂਰ , ਸੁਖਦੇਵ ਸਿੰਘ ਵੇਰਕਾ ਹੀਰਾ ਸਿੰਘ ਭੱਟੀ, ਬਲਦੇਵ ਸਿੰਘ ਝੰਡੇਰ , ਗੁਰਪ੍ਰੀਤ ਸਿੰਘ ਵੇਰਕਾ ,ਗੁਰਦਿਆਲ ਚੰਦ, ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ ਸੋਹੀਆਂ ਤੇ ਨਿਰਮਲ ਸਿੰਘ ਭੋਮਾਂ ਨੇ ਸੰਬੋਧਨ ਕੀਤਾ।
















