Join WhatsApp

Join Now

Punjab Government Holiday: ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਕੱਲ੍ਹ ਬੰਦ ਰਹਿਣਗੇ ਸਾਰੇ ਦਫ਼ਤਰ

On: June 17, 2026 12:46 PM

 

Punjab Government Holiday: ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਕੱਲ੍ਹ ਬੰਦ ਰਹਿਣਗੇ ਸਾਰੇ ਦਫ਼ਤਰ

ਚੰਡੀਗੜ੍ਹ, 17 ਜੂਨ 2026:

Punjab Government Holiday: ਪੰਜਾਬ ਵਿੱਚ ਜਿੱਥੇ ਜੂਨ ਮਹੀਨੇ ਦੌਰਾਨ ਗਰਮੀਆਂ ਕਰਕੇ ਸਕੂਲੀ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਹੁਣ ਸਰਕਾਰੀ ਮੁਲਾਜ਼ਮਾਂ ਲਈ ਵੀ ਇੱਕ ਸਰਕਾਰੀ ਛੁੱਟੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਉਂਦੀ 18 ਜੂਨ, ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਹ ਛੁੱਟੀ ਸਿੱਖਾਂ ਦੇ ਪੰਜਵੇਂ ਗੁਰੂ, ‘ਸ਼ਹੀਦਾਂ ਦੇ ਸਿਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਇਸ ਪਵਿੱਤਰ ਦਿਹਾੜੇ ਦੇ ਮੱਦੇਨਜ਼ਰ 18 ਜੂਨ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਸਰਕਾਰੀ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

PunjabKesari

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਛੇਵੇਂ ਪਾਤਸ਼ਾਹ) ਨੇ ਸਿੱਖ ਕੌਮ ਨੂੰ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ ਅਤੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ।

ਇਸ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਹਰ ਸਾਲ ਇਸ ਦਿਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਕੀਤੀ ਜਾਂਦੀ ਹੈ ਤਾਂ ਜੋ ਲੋਕ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਸਕਣ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

1 thought on “Punjab Government Holiday: ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਕੱਲ੍ਹ ਬੰਦ ਰਹਿਣਗੇ ਸਾਰੇ ਦਫ਼ਤਰ”

Leave a Comment