Join WhatsApp

Join Now

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਲਿਆ ਵੱਡਾ ਫ਼ੈਸਲਾ! ਪੜ੍ਹੋ ਪੂਰੀ ਖ਼ਬਰ

On: July 3, 2026 2:16 PM

 

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਲਿਆ ਵੱਡਾ ਫ਼ੈਸਲਾ! ਪੜ੍ਹੋ ਪੂਰੀ ਖ਼ਬਰ

ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਚੰਡੀਗੜ੍ਹ, 3 ਜੁਲਾਈ 2026- ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਕੀਤਾ ਜਾ ਚੁੱਕਾ ਹੈ।

ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ।

ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ ‘ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8,000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ।

ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟਰੈਕ ਮੋਡ ਵਿੱਚ ਹੱਲ ਕਰਨ ਦੀ ਹਦਾਇਤ ਕੀਤੀ।

ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment