Join WhatsApp

Join Now

ਪੰਜਾਬ ਸਰਕਾਰ ਵੱਲੋਂ 9 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਖ਼ਬਰ

On: July 30, 2026 7:27 AM
Transfers News

 

ਪੰਜਾਬ ਸਰਕਾਰ ਵੱਲੋਂ 9 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 30 ਜੁਲਾਈ 2026

ਪੰਜਾਬ ਸਰਕਾਰ ਦੇ ਵੱਲੋਂ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਨੇ ਸੂਬੇ ਭਰ ਦੇ ਜ਼ਿਲ੍ਹਾ ਉਦਯੋਗ ਕੇਂਦਰਾਂ ਵਿੱਚ ਤਾਇਨਾਤ 9 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਮੁਤਾਬਕ ਅਰਸ਼ਜੀਤ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਨੂੰ ਹੁਣ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਅਤੇ ਮੁੱਖ ਦਫ਼ਤਰ ਵਿੱਚ ਉਪ ਡਾਇਰੈਕਟਰ (ਪਬਲੀਸਿਟੀ, ਪੀਸੀ ਤੇ ਡੀਪੀਪੀ ਸ਼ਾਖਾ) ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ।

ਜਨਰਲ ਮੈਨੇਜਰ ਮਨਿੰਦਰ ਸਿੰਘ ਨੂੰ ਐੱਸਏਐੱਸ ਨਗਰ ਤੇ ਗੋਬਿੰਦਗੜ੍ਹ ਤੋਂ ਹਟਾ ਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ। ਜਨਰਲ ਮੈਨੇਜਰ ਮਾਨ ਮਹਿੰਦਰ ਸਿੰਘ ਨੂੰ ਐਸਬੀਐਸ ਨਗਰ ਤੇ ਰੂਪਨਗਰ ਤੋਂ ਜਨਰਲ ਮੈਨੇਜਰ ਜਿ਼ਲ੍ਹਾ ਉਦਯੋਗ ਕੇਂਦਰ ਸੰਗਰੂਰ ਤੇ ਮਲੇਰਕੋਟਲਾ ਤਾਇਨਾਤ ਕੀਤਾ ਗਿਆ।

ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਲੁਧਿਆਣਾ ਤੋਂ ਜਨਰਲ ਮੈਨੇਜਰ ਮੋਗਾ ਤੇ ਫਰੀਦਕੋਟ ਦਾ ਵਾਧੂ ਚਾਰਜ ਦੇ ਕੇ ਤਾਇਨਾਤ ਕੀਤਾ ਗਿਆ ਹੈ। ਜਨਰਲ ਮੈਨੇਜਰ ਦੀਪ ਸਿੰਘ ਗਿੱਲ ਨੂੰ ਫ਼ਿਰੋਜ਼ਪੁਰ ਤੋਂ ਤਬਦੀਲ ਕਰਕੇ ਜਨਰਲ ਮੈਨੇਜਰ ਪਟਿਆਲਾ ਤੇ ਵਾਧੂ ਚਾਰਜ ਬਰਨਾਲਾ ਵਜੋਂ ਤਾਇਨਾਤ ਕੀਤਾ ਗਿਆ ਹੈ।

ਮੁੱਖ ਦਫ਼ਤਰ ਦੇ ਉਪ ਡਾਇਰੈਕਟਰ ਰਮਨਦੀਪ ਸਿੰਘ ਨੂੰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਅਤੇ ਅੰਕੁਰ ਗੋਇਲ ਨੂੰ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਦਾ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਜਲੰਧਰ ਤੋਂ ਕਾਰਜਕਾਰੀ ਜਨਰਲ ਮੈਨੇਜਰ ਜਲੰਧਰ ਨਿਯੁਕਤ ਕੀਤਾ ਗਿਆ ਹੈ।

ਫੰਕਸ਼ਨਲ ਮੈਨੇਜਰ ਅਮਰਜੀਤ ਸਿੰਘ ਰਾਏ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨਤਾਰਨ ਅਤੇ ਨੀਰਜ ਕੁਮਾਰ ਫੰਕਸ਼ਨਲ ਮੈਨੇਜਰ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ, ਕੋਈ ਵੀ ਦਫਤਰੀ ਕੰਮ ਰੁਕੇ ਨਾ ਕਿਸੇ ਲਈ ਇਹਨਾਂ ਤਬਾਦਲਾ ਕੀਤੇ ਗਏ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਆਪਣੇ ਨਵੇਂ ਸਟੇਸ਼ਨ ਜੁਆਇਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment