ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਤਬਾਦਲਾ, ਪੜ੍ਹੋ ਵੇਰਵਾ
ਪੀ.ਸੀ.ਐੱਸ. ਅਫ਼ਸਰ ਕੇਸ਼ਵ ਗੋਇਲ ਪੰਜਾਬ ਦੇ ਨਵੇਂ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਨਿਯੁਕਤ
ਨਾਲ-ਨਾਲ ਹੁਣ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਚਾਰਜ ਦੇ ਨਾਲ-ਨਾਲ PSEB ਦੇ ਸਕੱਤਰ ਦਾ ਵੀ ਸੰਭਾਲਣਗੇ ਕੇਸ਼ਵ ਗੋਇਲ
ਚੰਡੀਗੜ੍ਹ, 5 ਮਾਰਚ 2026
ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਪ੍ਰਬੰਧਕੀ ਪੱਧਰ ‘ਤੇ ਇੱਕ ਅਹਿਮ ਫੈਸਲਾ ਲਿਆ ਹੈ।
ਜਾਣਕਾਰੀ ਅਨੁਸਾਰ, ਪੀ.ਸੀ.ਐੱਸ. (PCS) ਅਧਿਕਾਰੀ ਕੇਸ਼ਵ ਗੋਇਲ, ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਲਾਇਆ ਗਿਆ ਹੈ, ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਕੇਸ਼ਵ ਗੋਇਲ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਦੇ ਸੈਕੰਡਰੀ ਵਿੰਗ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਨਗੇ।
ਇੱਕੋ ਅਧਿਕਾਰੀ ਕੋਲ ਇਹ ਦੋਵੇਂ ਅਹਿਮ ਅਹੁਦੇ ਹੋਣ ਨਾਲ ਵਿਭਾਗੀ ਫੈਸਲੇ ਲੈਣ ਅਤੇ ਪ੍ਰੀਖਿਆਵਾਂ ਦੇ ਪ੍ਰਬੰਧਾਂ ਵਿੱਚ ਵਧੇਰੇ ਤੇਜ਼ੀ ਆਉਣ ਦੀ ਸੰਭਾਵਨਾ ਹੈ। ਕੇਸ਼ਵ ਗੋਇਲ ਦੇ ਪ੍ਰਬੰਧਕੀ ਤਜ਼ਰਬੇ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਇਹ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਭਰ ਵਿੱਚ ਸਕੂਲੀ ਪ੍ਰੀਖਿਆਵਾਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਫੈਸਲੇ ਨਾਲ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ ਆਵੇਗੀ।






