ਪੰਜਾਬ ਸਰਕਾਰ ਦਾ ਵੱਡਾ ਫੈਸਲਾ: 13 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

On: ਮਾਰਚ 30, 2026 1:02 ਬਾਃ ਦੁਃ

 

ਪੰਜਾਬ ਸਰਕਾਰ ਦਾ ਵੱਡਾ ਫੈਸਲਾ: 13 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

ਚੰਡੀਗੜ੍ਹ, 30 ਮਾਰਚ 2026:

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ 13 ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾ ਦਿੱਤਾ ਹੈ।

ਤਰੱਕੀ ਹਾਸਲ ਕਰਨ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਹੀ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ।

 

ਇਸ ਫੈਸਲੇ ਨਾਲ ਤਹਿਸੀਲਾਂ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਤਹਿਸੀਲਦਾਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਆਵੇਗੀ।

ਸਰਕਾਰ ਦੇ ਇਸ ਫੈਸਲੇ ਨੂੰ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਪਦਉੱਨਤ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤੁਰੰਤ ਆਪਣਾ ਨਵਾਂ ਅਹੁਦਾ ਸੰਭਾਲਣ ਤਾਂ ਜੋ ਰਜਿਸਟਰੀਆਂ, ਜ਼ਮੀਨੀ ਇੰਤਕਾਲਾਂ ਅਤੇ ਹੋਰ ਸਰਕਾਰੀ ਕੰਮਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।

 

Join WhatsApp

Join Now

Leave a Comment