Join WhatsApp

Join Now

ਪੰਜਾਬ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਦੇ ਹੱਕ ਵਿੱਚ ਅਹਿਮ ਫ਼ੈਸਲਾ; ਨਹੀਂ ਹੋਣਗੀਆਂ ਸੇਵਾਵਾਂ ਸਮਾਪਤ

On: July 6, 2026 7:55 PM

 

ਪੰਜਾਬ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਦੇ ਹੱਕ ਵਿੱਚ ਅਹਿਮ ਫ਼ੈਸਲਾ; ਨਹੀਂ ਹੋਣਗੀਆਂ ਸੇਵਾਵਾਂ ਸਮਾਪਤ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਲਾਲ ਚੰਦ ਕਟਾਰੂਚੱਕ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

ਚੰਡੀਗੜ੍ਹ, 6 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment