Join WhatsApp

Join Now

ਪੰਜਾਬ ਸਰਕਾਰ ਦੀਆਂ ਅਧਿਆਪਕਾਂ ਨਾਲ ਮੀਟਿੰਗਾਂ ਦਾ ਨਤੀਜਾ ਰਿਹਾ ਜ਼ੀਰੋ! ਫਰੰਟ ਨੇ ਭਵਿੱਖ ਬਰਬਾਦ ਕਰਨ ਦਾ ਲਾਇਆ ਦੋਸ਼

On: ਫਰਵਰੀ 13, 2026 8:35 ਬਾਃ ਦੁਃ

 

 

ਪੰਜਾਬ ਸਰਕਾਰ ਦੀਆਂ ਅਧਿਆਪਕਾਂ ਨਾਲ ਮੀਟਿੰਗਾਂ ਦਾ ਨਤੀਜਾ ਰਿਹਾ ਜ਼ੀਰੋ- ਫਰੰਟ ਨੇ ਭਵਿੱਖ ਬਰਬਾਦ ਕਰਨ ਦਾ ਲਾਇਆ ਦੋਸ਼

ਅਨਏਡਿਡ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; 14 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ‘ਮਹਾਂ ਰੈਲੀ’

ਚੰਡੀਗੜ੍ਹ, 13 ਫਰਵਰੀ 2026-

ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਅਤੇ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਤੋਂ ਅੱਕ ਅਤੇ ਥੱਕ ਚੁੱਕੇ ਅਨਏਡਿਡ ਅਧਿਆਪਕ ਫ਼ਰੰਟ ਪੰਜਾਬ ਦੇ ਮੁੱਖ ਨੁਮਾਇੰਦਿਆਂ ਵੱਲੋਂ ਅੱਜ ਇੱਕ ਵਾਰ ਫਿਰ ਸਰਕਾਰ ਖਿਲਾਫ ਸੰਘਰਸ਼ ਦਾ ਐਲਾਨ ਕਰਨ ਲਈ ਹੰਗਾਮੀ ਮੀਟਿੰਗ ਕੀਤੀ ਗਈ।

ਜਿਸ ਵਿੱਚ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ, ਉਪ-ਪ੍ਰਧਾਨ ਸੁਖਚੈਨ ਸਿੰਘ ਜੌਹਲ ਅਤੇ ਸਮੂਹ ਪੰਜਾਬ ਤੋਂ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਮੀਟਿੰਗ ਦਾ ਮੁੱਖ ਮੁੱਦਾ ਆਪਣੇ ਹੱਕਾਂ ਲਈ ਸਰਕਾਰ ਅੱਗੇ ਯੂਨੀਅਨ ਵੱਲੋਂ ਕੀਤੇ ਜਾ ਰਹੇ ਸੰਘਰਸ਼, ਰੋਸ ਰੈਲੀਆਂ ਅਤੇ ਸਿੱਖਿਆ ਮੰਤਰੀ ਅਤੇ ਸਬ ਕਮੇਟੀ ਨਾਲ ਹੁਣ ਤੱਕ ਕੀਤੀਆਂ ਗਈਆਂ ਮੀਟਿੰਗਾਂ ਬਾਰੇ ਚਰਚਾ ਕਰਨਾ ਸੀ।

ਇਸ ਸਮੇਂ ਵਿਚਾਰ ਚਰਚਾ ਕੀਤੀ ਗਈ ਕਿ ਭਾਵੇਂ ਹੁਣ ਤੱਕ ਯੂਨੀਅਨ ਵੱਲੋਂ ਤਗੜਾ ਸੰਘਰਸ਼ ਕੀਤਾ ਗਿਆ ਅਤੇ ਸਰਕਾਰ ਨਾਲ ਕਈ ਦੌਰ ਦੀਆਂ ਵੱਖ-ਵੱਖ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਇਸ ਸਭ ਦਾ ਨਤੀਜਾ ਜ਼ੀਰੋ ਹੀ ਰਿਹਾ ਹੈ।

ਸਰਕਾਰ ਜਾਂ ਤਾਂ ਮੀਟਿੰਗ ਦੀਆਂ ਤਰੀਕਾਂ ਵਾਰ-ਵਾਰ ਅੱਗੇ ਪਾ ਕੇ ਸਮਾਂ ਬਰਬਾਦ ਕਰ ਰਹੀ ਹੈ ਜਾਂ ਫਿਰ ਮੀਟਿੰਗ ਕਰਨ ‘ਤੇ ਵੀ ਕੋਈ ਸਕਾਰਾਤਮਕ ਨਤੀਜਾ ਨਹੀਂ ਮਿਲਿਆ।

ਸਰਕਾਰ ਨੇ ਵਾਰ-ਵਾਰ ਭਰੋਸਾ ਦੇਣ ‘ਤੇ ਵੀ ਯੂਨੀਅਨ ਦੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਫ਼ਰੰਟ ਦੇ ਸਮੂਹ ਨੁਮਾਇੰਦਿਆਂ ਨੇ ਸਖ਼ਤ ਰੋਸ ਪ੍ਰਗਟ ਕੀਤਾ।

ਪ੍ਰਧਾਨ ਨਿਰਭੈ ਸਿੰਘ ਨੇ ਦੱਸਿਆ ਕਿ ਯੂਨੀਅਨ ਨੇ ਇੱਕਮਤ ਨਾਲ ਫੈਸਲਾ ਕੀਤਾ ਕਿ ਹੁਣ ਅਸੀਂ ਮੁੱਖ ਮੰਤਰੀ ਦੇ ਸੰਗਰੂਰ ਸਥਿਤ ਨਿਵਾਸ ਅੱਗੇ 14 ਫਰਵਰੀ ਨੂੰ ਮਹਾਂ ਰੈਲੀ ਕਰਾਂਗੇ।

ਜਿਸ ਵਿੱਚ ਪੂਰੇ ਪੰਜਾਬ ਤੋਂ ਫ਼ਰੰਟ ਦੇ ਮੈਂਬਰ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ। ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਕਿ ਫ਼ਰੰਟ ਆਪਣੇ ਰੋਸ ਪ੍ਰਦਰਸ਼ਨ ਨੂੰ ਲਗਾਤਾਰ ਜਾਰੀ ਰੱਖੇਗੀ, ਜਦੋਂ ਤੱਕ ਸਰਕਾਰ ਵੱਲੋਂ ਫ਼ਰੰਟ ਦੀਆਂ ਹੱਕੀ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ।

ਆਖਿਰ ਵਿੱਚ ਸਭ ਨੁਮਾਇੰਦਿਆਂ ਨੇ ਫੈਸਲਾ ਕੀਤਾ ਕਿ 14 ਫਰਵਰੀ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ ਜਾਵੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment