Join WhatsApp

Join Now

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ’ਚ 25 ਸਤੰਬਰ ਦੀ ਛੁੱਟੀ ਦਾ ਐਲਾਨ! ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

On: ਸਤੰਬਰ 16, 2026 9:48 ਪੂਃ ਦੁਃ

 

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ’ਚ 25 ਸਤੰਬਰ ਦੀ ਛੁੱਟੀ ਦਾ ਐਲਾਨ! 

ਜਲੰਧਰ, 16 ਸਤੰਬਰ 2026: ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਸਲਾਨਾ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 25 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

naidunia_image

ਜ਼ਿਕਰਯੋਗ ਹੈ ਕਿ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦਾ ਸਲਾਨਾ ਮੇਲਾ ਜਲੰਧਰ ਵਿੱਚ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਦੇਸ਼-ਵਿਦੇਸ਼ ਵਿੱਚ ਵੱਸਦੇ ਸ਼ਰਧਾਲੂ ਵੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚਦੇ ਹਨ ਅਤੇ ਬਾਬਾ ਸੋਢਲ ਮਹਾਰਾਜ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਦੇ ਹਨ।

ਮੇਲੇ ਦੌਰਾਨ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਭਾਰੀ ਆਮਦ ਕਾਰਨ ਆਵਾਜਾਈ ਵਿੱਚ ਵੀ ਵਾਧਾ ਹੋ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਸਮਾਗਮ ਵਿੱਚ ਸ਼ਰਧਾਲੂਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਸੁਚਾਰੂ ਬਣਾਉਣ ਲਈ 25 ਸਤੰਬਰ ਨੂੰ ਲੋਕਲ ਛੁੱਟੀ ਦਾ ਫ਼ੈਸਲਾ ਕੀਤਾ ਗਿਆ ਹੈ।

 

 

Leave a Comment