ਪੰਜਾਬ ਸਰਕਾਰ ਵੱਲੋਂ DA ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ! ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਚ ਭਾਰੀ ਰੋਸ

On: ਮਈ 6, 2026 2:37 ਬਾਃ ਦੁਃ

 

ਪੰਜਾਬ ਸਰਕਾਰ ਵੱਲੋਂ DA ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ! ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ ਦੇਣ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਜੱਜ ਦਾ ਫੈਸਲਾ ਲਾਗੂ ਕਰਨ ਦੀ ਬਜਾਏ ਡਬਲ ਬੈਂਚ ਸਾਹਮਣੇ ਚੁਣੌਤੀ ਦੇਣ ਦਾ ਰਾਹ ਚੁਣਿਆ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੈਦਾ ਹੋਇਆ ਤਿੱਖਾ ਰੋਸ

ਮਾਨਯੋਗ ਅਦਾਲਤ ਦੇ ਡਬਲ ਬੈਂਚ ਅੱਜ ਕੀਤੀ ਜਾਵੇਗੀ ਕੇਸ ਦੀ ਅਗਲੀ ਸੁਣਵਾਈ

ਕੋਟਕਪੂਰਾ, 6 ਮਈ 2026- ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਕਰਤੀਆਂ ਸਮੂਹ ਜਥੇਬੰਦੀਆਂ ਨੇ ਲਗਭਗ ਇੱਕ ਮਹੀਨਾ ਪਹਿਲਾਂ ਮਿਤੀ 8 ਅਪ੍ਰੈਲ 2026 ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਤਿੰਨ ਸਿਵਲ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੀ ਹੋਏ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਮਿਤੀ 30 ਜੂਨ 2026 ਤੋਂ ਪਹਿਲਾਂ ਦੇਣ ਸਬੰਧੀ 94 ਸਫਿਆਂ ਦੇ ਦਿੱਤੇ ਗਏ ਇਤਿਹਾਸਿਕ ਫੈਸਲਾ ਦਾ ਜ਼ੋਰਦਾਰ ਸਵਾਗਤ ਕੀਤਾ ਸੀ।

ਪਰ ਹੁਣ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਿਲਾਫ ਆਪਣੀ ਨੀਤੀ ਨੂੰ ਅੱਗੇ ਵਧਾਉਂਦੇ ਹੋਏ ਇਸ ਫੈਸਲੇ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਸਾਹਮਣੇ ਐਲ ਪੀ ਏ ਨੰਬਰ 1249 ਆਫ 2026 ਦਾਇਰ ਕਰ ਦਿੱਤੀ ਹੈ। ਇਸ ਕੇਸ ਦੀ ਅਗਲੀ ਸੁਣਵਾਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਿਤੀ 5 ਮਈ 2026 ਨਿਸ਼ਚਿਤ ਕੀਤੀ ਗਈ ਹੈ।

ਪੰਜਾਬ ਸਰਕਾਰ ਦੀ ਇਸ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਾਰਵਾਈ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ, ਪੰਜਾਬ ਪੈਨਸ਼ਨਰ ਯੂਨੀਅਨ ਸਬੰਧਤ ਏਟਕ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ, ਮਲਟੀਪਰਪਜ਼ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ,ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਏਟਕ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇਹਨਾਂ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ , ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਕਰਤਾਰ ਸਿੰਘ ਪਾਲ,ਗੁਰਪ੍ਰੀਤ ਸਿੰਘ ਮੰਗਵਾਲ, ਗੁਰਜੰਟ ਸਿੰਘ ਕੋਕਰੀ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ ਅਤੇ ਜਸਵਿੰਦਰ ਪਾਲ ਉੱਘੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨ ਵਿਰੋਧੀ ਰਵਈਏ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀਂ ਪਾਰਟੀ ਨੂੰ ਬੁਰੀ ਤਰ੍ਹਾਂ ਭੁਗਤਣਾ ਪਵੇਗਾ।

ਆਗੂਆਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਰੀਆਂ ਸੰਘਰਸ਼ੀਲ ਜਥੇਬੰਦੀਆਂ ਅਕਸਰ ਹੀ ਆਪਣੇ ਧਰਨਿਆਂ ਤੇ ਮੁਜਾਹਰਿਆਂ ਵਿੱਚ ਇਹ ਨਾਹਰਾ ਬੁਲੰਦ ਕਰਦੀਆਂ ਹਨ ਕਿ ‘ਜਿਹੜਾ ਮੁਲਾਜ਼ਮਾਂ ਨਾਲ ਖਿਹਾ ਉਹਦਾ ਕੱਖ ਨਾ ਰਿਹਾ’- ‘ਜਿਹੜਾ ਮੁਲਾਜ਼ਮਾਂ ਨਾਲ ਖਹੂ,ਉਹਦਾ ਕੱਖ ਨਾ ਰਹੂ’।

 

Join WhatsApp

Join Now

More

ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ!

ਕਾਨੂੰਨ ਵਿਵਸਥਾ ਦੇ ਉੱਡੇ ਜਨਾਜ਼ੇ: ਥਾਣੇ ਦੇ ਸਾਹਮਣੇ ਕਾਂਗਰਸ ਵਿਧਾਇਕ ਦੇ ਦਫ਼ਤਰ ‘ਤੇ ਅੰਨ੍ਹੇਵਾਹ ਫਾਇਰਿੰਗ

Punjab Weather Alert! ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Assistant Lineman Job Demand Punjab! ਨੌਕਰੀ ਮਿਲਣ ਤੱਕ ਸੰਘਰਸ਼ ਰਹੇਗਾ ਜਾਰੀ! ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦਾ ਧਰਨਾ ਖਦੇੜਨ ਆ ਰਹੀ ਪੁਲਿਸ ਨੂੰ ਪਈਆਂ ਭਾਜੜਾਂ, 50 ਹੋਰ ਨੌਜਵਾਨ ਟਾਵਰ ‘ਤੇ ਚੜ੍ਹੇ

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਤਨਖ਼ਾਹ ‘ਚ 31,000 ਰੁਪਏ ਦੀ ਕਟੌਤੀ!

PSPCL Outsourced Employees Protest! ਨੋਟੀਫਿਕੇਸ਼ਨ ਜਾਰੀ ਹੋਣ ਤੱਕ ਜਾਰੀ ਰਹੇਗਾ ਮੋਰਚਾ! ਥਰਮਲ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਧਰਨੇ ‘ਤੇ ਡਟੇ

COVID-19 World Breaking: ਕੋਰੋਨਾ ਦਾ ਅਸਲੀ ਮਾਸਟਰਮਾਈਂਡ ਸੀ ਅਮਰੀਕੀ ਡਾਕਟਰ, ਖੁਫੀਆ ਵਿਭਾਗ ਦੀ ਡਾਇਰੈਕਟਰ ਨੇ ਕੀਤਾ ਵੱਡਾ ਖੁਲਾਸਾ (ਵੇਖੋ ਵੀਡੀਓ)

Leave a Comment