Join WhatsApp

Join Now

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ!

On: ਸਤੰਬਰ 28, 2026 2:29 ਬਾਃ ਦੁਃ

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ!

ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਰੈਲੀ ਦੀਆਂ ਤਿਆਰੀਆਂ, 21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ; 01 ਅਕਤੂਬਰ ਨੂੰ ਹੋਣਗੀਆਂ ਜ਼ਿਲ੍ਹਾ ਮੀਟਿੰਗਾਂ ਮੀਟਿੰਗਾਂ, 30 ਸਤੰਬਰ ਦੀ ਮੁਲਾਜ਼ਮ ਵਿਧਾਨ ਸਭਾ ਹੁਣ ਨਾ ਕਰਨ ਦਾ ਫੈਸਲਾ

ਹੁਸ਼ਿਆਰਪੁਰ, 28 ਸਤੰਬਰ 2026- “ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ” ਅਤੇ “ਸਾਂਝਾ ਮੁਲਾਜ਼ਮ ਮੰਚ, ਪੰਜਾਬ” ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸਾਂਝਾ ਫਰੰਟ ਤੇ ਕਨਵੀਨਰ ਕਮ ਕੋਆਰਡੀਨੇਟਰ ਸਤੀਸ਼ ਰਾਣਾ ਅਤੇ ਸਾਂਝਾ ਮੰਚ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਦੀ ਸਾਂਝੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਵੱਲੋਂ ਦੱਸਿਆ ਗਿਆ ਕਿ ਅੱਜ ਦੀ ਮੀਟਿੰਗ ਵਿੱਚ ਪਿਛਲੇ ਸੰਘਰਸ਼ਾਂ ਦਾ ਮੁਲਾਂਕਣ ਕੀਤਾ ਗਿਆ।

ਜਿਸ ਦੇ ਤਹਿਤ 12-13 ਅਤੇ 19-20 ਸਤੰਬਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਘਰਾਓ ਕੀਤੇ ਗਏ ਸਨ, ਇਹਨਾਂ ਐਕਸ਼ਨਾਂ ਵਿੱਚ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ ਉੱਤੇ ਆਗੂਆਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। 18 ਸਤੰਬਰ ਨੂੰ ਸਾਂਝੀ ਤਾਲਮੇਲ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਜੋ ਫੋਟੋਆਂ ਅਤੇ ਵੀਡੀਓ ਵਾਇਰਲ ਕੀਤੀਆਂ ਗਈਆਂ ਉਸਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਅੱਜ ਦੀ ਮੀਟਿੰਗ ਦੌਰਾਨ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਗਏ ਆਗੂਆਂ ‘ਤੇ ਪੂਰਨ ਭਰੋਸੇ ਦਾ ਪ੍ਰਗਟਾਵਾ ਕੀਤਾ ਗਿਆ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਜੋ 8% ਮਹਿੰਗਾਈ ਭੱਤਾ ਵਧਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਰਕਾਰ ਕੇਂਦਰ ਨਾਲੋਂ ਡੀਲਿੰਕ ਕਰਨ ਦੀ ਸਾਜਿਸ਼ ਕਰਾਰ ਦਿੱਤਾ ਗਿਆ ਹੈ। ਅੱਜ ਦੀ ਮੀਟਿੰਗ ਵਿੱਚ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਸੁਧਾਈ 2.59 ਗੁਣਾਂਕ ਨਾਲ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਵਿਭਾਗਾਂ ਅੰਦਰ ਪਈਆਂ ਖਾਲੀ ਅਸਾਮੀਆਂ ਪੂਰੀਆਂ ਤਨਖਾਹਾਂ ਰਾਹੀਂ ਭਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਵਿਭਾਗਾਂ ਅੰਦਰ ਪੱਕੇ ਕਰਨ ਅਤੇ ਰੈਗੂਲਰ ਕੀਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ।

ਰੈਗੂਲਰ ਕਰਨ ਸਬੰਧੀ 16.5.2023 ਦੀ ਪੋਲਸੀ ਵਿੱਚ ਲੁੜੀਦੀਆਂ ਸੋਧਾਂ ਕਰਨ, ਮਾਣ ਭੱਤਾ/ ਇਨਸੈਂਟਿਵ ਤੇ ਕੰਮ ਕਰਦੇ ਮਿਡ ਡੇ ਮੀਲ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਸਫਾਈ ਕਰਮੀਆਂ ਚੋਕੀਦਾਰ ਤੇ ਸੇਵਾਦਾਰ ਆਦਿ ਨੂੰ ਘੱਟੋ ਘੱਟ ਉਜਰਤ ਦੇ ਵਿੱਚ ਲਿਆਉਣ, ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਸਬੰਧੀ 17.07.2020 ਅਤੇ ਅਤੇ ਤਿੰਨ ਸਾਲ ਪ੍ਰਵੇਸ਼ਨਲ ਪੀਰੀਅਡ ਤੇ ਮੁਢਲੀ ਤਨਖਾਹ ਦੇਣ ਸਬੰਧੀ 15.01.2015 ਅਤੇ 07.09.2016 ਦਾ ਪੱਤਰ ਰੱਦ ਕਰਵਾਉਣ, ਪੇਂਡੂ ਭੱਤੇ ਸਮੇਤ ਸਮੁੱਚੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕਰਵਾਉਣ, ਤਨਖਾਹ ਕਮਿਸ਼ਨ ਦੀ ਦੂਜੇ ਹਿੱਸੇ ਦੀ ਰਿਪੋਰਟ ਲਾਗੂ ਕਰਦਿਆਂ ਏ.ਸੀ.ਪੀ. ਸਕੀਮ ਬਹਾਲ ਕਰਾਉਣ ਅਤੇ ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕਰਨ, ਮਹਿਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਾਉਣ।

ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਕਰਨ, 01.01.2016 ਨੂੰ ਤਨਖਾਹ ਕਮਿਸ਼ਨ ਲਾਗੂ ਕਰਦੇ ਸਮੇਂ 125% ਮਹਿਗਾਈ ਭੱਤੇ ਨੂੰ ਆਧਾਰ ਬਣਾਉਣ, ਕੇਂਦਰ ਦੀ ਤਰਜ ਤੇ ਗਰੈਚੂਟੀ ਦੀ ਹੱਦ 20 ਲੱਖ ਰੁਪਏ ਤੋਂ 25 ਲੱਖ ਰੁਪਏ ਕਰਨ ਅਤੇ ਸਰਕਾਰੀ ਵਿਭਾਗਾਂ ਦੀ ਤਰਜ ਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਲਾਗੂ ਕਰਨ, ਵਿਕਾਸ ਟੈਕਸ ਦੇ ਨਾਂ ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲਿਆ ਨੂੰ ਲਾਗੂ ਕਰਕੇ ਜਨਰਲਾਈਜ ਕਰਨ ਆਦਿ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਸਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਆਗੂਆਂ ਆਖਿਆ ਕਿ ਜੇਕਰ ਮੁੱਖ ਮੰਤਰੀ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਅਕਤੂਬਰ ਦੇ ਪਹਿਲੇ ਹਫਤੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਉਕਤ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਮਹਾਂ ਰੈਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 07 ਅਗਸਤ ਨੂੰ ਕੀਤੀ ਗਈ ਚੰਡੀਗੜ੍ਹ ਰੈਲੀ ਦਾ ਆਪਣਾ ਰਿਕਾਰਡ ਹੀ ਤੋੜੇਗੀ।

ਆਗੂਆਂ ਆਖਿਆ ਕਿ ਜੇਕਰ ਸਰਕਾਰ ਨੇ ਇਸ 10 ਅਗਸਤ ਦੀ ਰੈਲੀ ਤੋਂ ਵੀ ਸਬਕ ਨਾ ਸਿੱਖਿਆ ਤਾਂ ਪੰਜਾਬ ਦੇ ਮੁਲਾਜ਼ਮ ਹੁਣ 21 -22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਲਈ ਮਜਬੂਰ ਹੋਣਗੇ। ਆਗੂਆਂ ਇਹ ਵੀ ਐਲਾਨ ਕੀਤਾ ਕਿ ਹੁਣ 30 ਸਤੰਬਰ ਨੂੰ ਮੁਲਾਜ਼ਮ ਵਿਧਾਨ ਸਭਾ ਸੱਦਣ ਦਾ ਪ੍ਰੋਗਰਾਮ ਹੁਣ ਕੈਂਸਲ ਕਰ ਦਿੱਤਾ ਗਿਆ ਹੈ ਅਤੇ ਹੁਣ ਉਕਤ ਐਕਸ਼ਨਾਂ ਦੀ ਤਿਆਰੀ ਲਈ 01 ਅਕਤੂਬਰ ਨੂੰ ਠੀਕ 02 ਵਜੇ ਸਮੁੱਚੇ ਜ਼ਿਲਿਆਂ ਅੰਦਰ ਜ਼ਿਲਾ ਸਕਤਰੇਤ ਦਫਤਰਾਂ ਵਿਖੇ ਸਾਂਝੀ ਤਾਲਮੇਲ ਕਮੇਟੀ ਦੀਆਂ ਜ਼ਿਲਾ ਮੀਟਿੰਗਾਂ ਕੀਤੀਆਂ ਜਾਣਗੀਆਂ।

ਅੱਜ ਦੀ ਮੀਟਿੰਗ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਰਜਿੰਦਰ ਪਾਲ ਸਿੰਘ ਪੰਨੂ, ਜਰਮਨਜੀਤ ਸਿੰਘ, ਸਾਹਿਲ ਸ਼ਰਮਾ, ਧਨਵੰਤ ਸਿੰਘ ਭੱਠਲ, ਮਨਪ੍ਰੀਤ ਸਿੰਘ, ਕਰਮ ਸਿੰਘ ਧਨੋਆ, ਅਜਮੇਰ ਸਿੰਘ, ਗਗਨਦੀਪ ਸਿੰਘ ਭੁੱਲਰ, ਬਲਜਿੰਦਰ ਸਿੰਘ ਧਾਲੀਵਾਲ, ਭਜਨ ਸਿੰਘ ਗਿੱਲ, ਗੁਰਸ਼ਰਨਜੀਤ ਸਿੰਘ ਹੁੰਦਲ, ਜਸਵੀਰ ਸਿੰਘ ਤਲਵਾੜਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਅਮਰੀਕ ਸਿੰਘ ਕੰਗ, ਰਘਵੀਰ ਸਿੰਘ ਬਡਵਾਲ, ਸੁਖਦੇਵ ਸਿੰਘ ਸੈਣੀ, ਅਮਿਤ ਕਟੋਚ, ਦਿਗਵਿਜੇ ਪਾਲ ਸ਼ਰਮਾ, ਸਿਕੰਦਰ ਸਿੰਘ, ਦਲਵੀਰ ਸਿੰਘ ਜੋਹਲ, ਬਲਦੇਵ ਸਿੰਘ ਵਾਲੀਆ, ਗੁਰਦੀਪ ਸਿੰਘ ਬਾਜਵਾ, ਰਾਧੇ ਸ਼ਾਮ, ਹਰਬੰਸ ਸਿੰਘ ਮਾਂਗਟ, ਜਗਦੀਸ਼ ਸਿੰਘ ਚਾਹਲ, ਰਘਵੀਰ ਸਿੰਘ, ਖੁਸ਼ਵਿੰਦਰ ਸਿੰਘ ਕਪਲਾ, ਸੁਰਜੀਤ ਸਿੰਘ ਗਗੜਾ, ਬਚਿੱਤਰ ਸਿੰਘ, ਬੋਬਿੰਦਰ ਸਿੰਘ, ਸੁਖਚੈਨ ਸਿੰਘ ਗੁਰਨੇ, ਕਰਮਜੀਤ ਸਿੰਘ ਬੀਹਲਾ, ਹਰਜਿੰਦਰ ਸਿੰਘ, ਹਰਵਿੰਦਰ ਬਿਲਗਾ, ਸੁਖਵਿੰਦਰ ਸਿੰਘ ਸੈਣੀ, ਗੁਰਬਖਸ਼ ਸਿੰਘ, ਹਰੀ ਸਿੰਘ ਟੌਹੜਾ, ਅਤਿੰਦਰ ਪਾਲ ਘਗਾ, ਰਣਜੀਤ ਸਿੰਘ, ਗੁਰਜੰਟ ਸਿੰਘ ਕੋਕਰੀ ਕਲਾਂ ਆਦਿ ਆਗੂ ਹਾਜ਼ਰ ਸਨ।

 

Leave a Comment