Join WhatsApp

Join Now

Punjab Govt Employees DA: ਪੰਜਾਬ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਅਹਿਮ ਖ਼ਬਰ: DA ਅਤੇ ਪੇ-ਕਮਿਸ਼ਨ ਦੇ ਏਰੀਅਰ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਟਲੀ

On: July 2, 2026 3:47 PM

 

Punjab Govt Employees DA: ਪੰਜਾਬ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਅਹਿਮ ਖ਼ਬਰ: DA ਅਤੇ ਪੇ-ਕਮਿਸ਼ਨ ਦੇ ਏਰੀਅਰ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਟਲੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਹੁਣ ਕੱਲ੍ਹ ਤੱਕ ਲਈ ਮੁਲਤਵੀ- ਸਿੰਗਲ ਬੈਂਚ ਦੇ 30 ਜੂਨ ਤੱਕ ਭੁਗਤਾਨ ਕਰਨ ਦੇ ਹੁਕਮਾਂ ਖ਼ਿਲਾਫ਼ ਸਰਕਾਰ ਨੇ ਡਬਲ ਬੈਂਚ ‘ਚ ਪਾਈ ਸੀ ਚੁਣੌਤੀ

ਡਬਲ ਬੈਂਚ ਨੇ ਸਿੰਗਲ ਬੈਂਚ ਦੇ ਹੁਕਮਾਂ ‘ਤੇ ਰੋਕ ਲਾਉਣ ਤੋਂ ਕੀਤਾ ਸੀ ਇਨਕਾਰ, ਸਰਕਾਰ ਕੋਲੋਂ ਮੰਗਿਆ ਸੀ ‘ਭੁਗਤਾਨ ਪਲਾਨ’

ਚੰਡੀਗੜ੍ਹ, 2 ਜੁਲਾਈ 2026:

Punjab Govt Employees DA: ਪੰਜਾਬ ਦੇ ਕਰੀਬ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਪੇ-ਕਮਿਸ਼ਨ ਦੇ ਏਰੀਅਰ (ਬਕਾਏ) ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਅਹਿਮ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਣੀ ਸੀ, ਜਿਸ ‘ਤੇ ਸੂਬੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ।

ਪਰ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਨੂੰ ਇੱਕ ਦਿਨ ਹੋਰ ਯਾਨੀ ਕੱਲ੍ਹ ਤੱਕ ਲਈ ਟਾਲ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਪੰਜਾਬ ਸਰਕਾਰ ਨੂੰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 30 ਜੂਨ ਤੱਕ ਡੀਏ (DA) ਅਤੇ ਪੇ-ਕਮਿਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਸਨ। ਪਰ ਸਰਕਾਰ ਨੇ ਇਸ ਫੈਸਲੇ ਨੂੰ ਮੰਨਣ ਦੀ ਬਜਾਏ ਹਾਈਕੋਰਟ ਦੇ ਡਬਲ ਬੈਂਚ (Double Bench) ਅੱਗੇ ਚੁਣੌਤੀ ਦੇ ਦਿੱਤੀ ਸੀ।

ਡਬਲ ਬੈਂਚ ਨੇ ਸਰਕਾਰ ਕੋਲੋਂ ਮੰਗਿਆ ਹੈ ਸੀਲਬੰਦ ਲਿਫ਼ਾਫ਼ਾ

ਸਰਕਾਰ ਵੱਲੋਂ ਪਾਈ ਗਈ ਇਸ ਅਪੀਲ ‘ਤੇ ਸੁਣਵਾਈ ਕਰਦਿਆਂ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਭੁਗਤਾਨ ਵਾਲੇ ਆਦੇਸ਼ ‘ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਮੁਲਾਜ਼ਮਾਂ ਦੇ ਬਕਾਏ ਦਾ ਭੁਗਤਾਨ ਕਿਸ ਤਰ੍ਹਾਂ ਅਤੇ ਕਦੋਂ ਤੱਕ ਕਰੇਗੀ, ਇਸ ਦੀ ਪੂਰੀ ਯੋਜਨਾ (Payment Plan) ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਅੱਗੇ ਪੇਸ਼ ਕਰੇ।

ਅੱਜ ਇਸੇ ਸੀਲਬੰਦ ਲਿਫ਼ਾਫ਼ੇ ਅਤੇ ਸਰਕਾਰ ਦੇ ਜਵਾਬ ‘ਤੇ ਹਾਈਕੋਰਟ ਵਿੱਚ ਬਹਿਸ ਹੋਣੀ ਸੀ, ਪਰ ਸੁਣਵਾਈ ਅਗਲੇ ਦਿਨ ਲਈ ਮੁਲਤਵੀ ਹੋਣ ਕਾਰਨ ਹੁਣ ਸਭ ਦੀਆਂ ਨਜ਼ਰਾਂ ਕੱਲ੍ਹ ਹੋਣ ਵਾਲੀ ਸੁਣਵਾਈ ‘ਤੇ ਟਿਕ ਗਈਆਂ ਹਨ। ਮੁਲਾਜ਼ਮ ਵਰਗ ਨੂੰ ਉਮੀਦ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੋਈ ਵੱਡਾ ਅਤੇ ਇਤਿਹਾਸਕ ਫੈਸਲਾ ਸੁਣਾਇਆ ਜਾ ਸਕਦਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment