Join WhatsApp

Join Now

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

On: ਅਪ੍ਰੈਲ 10, 2026 12:40 ਬਾਃ ਦੁਃ

 

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਦਲਜੀਤ ਕੌਰ

ਚੰਡੀਗੜ੍ਹ, 10 ਅਪ੍ਰੈਲ, 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਰਕਾਰ ਨੇ ਸਾਲ 2026-27 ਲਈ ਬਦਲੀਆਂ ਦਾ ਸ਼ਡਿਊਲ ਤੈਅ ਕਰ ਦਿੱਤਾ ਹੈ।

ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਆਮ ਬਦਲੀਆਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਕੀਤੀਆਂ ਜਾ ਸਕਣਗੀਆਂ।

ਬਦਲੀਆਂ ਦਾ ਦੌਰ 15.04.2026 ਤੋਂ 30.05.2026 ਤੱਕ ਰਹੇਗਾ। 30 ਮਈ 2026 ਤੋਂ ਬਾਅਦ ਆਮ ਬਦਲੀਆਂ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕੋਈ ਬਦਲੀ ਕਰਨੀ ਹੋਵੇਗੀ, ਤਾਂ ਉਹ ਪ੍ਰਸੋਨਲ ਵਿਭਾਗ ਦੀ 23 ਅਪ੍ਰੈਲ 2018 ਦੀ ਪਾਲਿਸੀ ਦੇ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।

ਇਹ ਹੁਕਮ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਪਾਲਣਾ ਹਿੱਤ ਭੇਜ ਦਿੱਤੇ ਗਏ ਹਨ।

 

More

ਵੱਡੀ ਖ਼ਬਰ: CM ਮਾਨ ਅਤੇ ਮੋਹਾਲੀ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਵਿਦਿਆਰਥੀਆਂ ਨੂੰ ਸਵਾਲ ਪੁੱਛਣ ‘ਤੇ ਧਮਕਾਉਣਾ ਗੈਰ-ਸੰਵਿਧਾਨਕ ਅਤੇ ਸੱਤਾ ਦੀ ਦੁਰਵਰਤੋਂ: ਸੁਪਰੀਮ ਕੋਰਟ ਦੇ ਜੱਜ ਦਾ ਵੱਡਾ ਬਿਆਨ

Big Alert: ਭਾਰੀ ਮੀਂਹ ਤੋਂ ਬਾਅਦ ‘ਸਲਾਲ ਡੈਮ’ ਦੇ ਫਲੱਡ ਗੇਟ ਖੋਲ੍ਹੇ! ਨੀਵੇਂ ਇਲਾਕਿਆਂ ਵੱਲ ਛੱਡਿਆ ਜਾ ਰਿਹੈ ਪਾਣੀ!

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ! ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਮੰਗਿਆ

ਵੱਡੀ ਖ਼ਬਰ: ਪ੍ਰਸਿੱਧ ਹਰਿਆਣਵੀ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ’ਚ ਪੁਲਿਸ ਨੇ ਐਨਕਾਊਂਟਰ ਦੌਰਾਨ 2 ਸ਼ੂਟਰ ਮਾਰੇ

ਚੰਡੀਗੜ੍ਹ ਤੋਂ ਵੱਡੀ ਖ਼ਬਰ! ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ; ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਿਆ

1 thought on “ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ”

Leave a Comment