Join WhatsApp

Join Now

Punjab Govt Offices Timings: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਫਿਰ ਬਦਲਿਆ ਸਮਾਂ! ਨਵੇਂ ਨਿਯਮ ਕੱਲ੍ਹ ਤੋਂ ਲਾਗੂ

On: June 30, 2026 12:19 PM

 

Punjab Govt Offices Timings: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ!

ਹੁਣ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ, ਨਵੇਂ ਹੁਕਮ 1 ਜੁਲਾਈ 2026 ਤੋਂ ਲਾਗੂ

ਚੰਡੀਗੜ੍ਹ, 30 ਜੂਨ 2026- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਫੈਸਲੇ ਮੁਤਾਬਕ 1 ਜੁਲਾਈ 2026 ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਜਾਵੇਗਾ ਅਤੇ ਹੁਣ ਸਾਰੇ ਦਫ਼ਤਰ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਖੁੱਲ੍ਹਿਆ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਮੌਸਮ ਦੇ ਮਿਜ਼ਾਜ ਵਿੱਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਦੇ ਕਾਰਨ ਆਮ ਲੋਕਾਂ ਅਤੇ ਮੁਲਾਜ਼ਮਾਂ ਦੀ ਸਹੂਲਤ ਲਈ ਸਰਕਾਰ ਨੇ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਸੀ। ਉਸ ਸਮੇਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਤਾਂ ਜੋ ਦੁਪਹਿਰ ਦੀ ਤਪਸ਼ ਤੋਂ ਬਚਿਆ ਜਾ ਸਕੇ ਅਤੇ ਬਿਜਲੀ ਦੀ ਬਚਤ ਵੀ ਹੋ ਸਕੇ।

1 ਜੁਲਾਈ 2026 ਤੋਂ ਪੁਰਾਣੇ ਰੂਟੀਨ ਮੁਤਾਬਕ ਹੋਵੇਗਾ ਕੰਮਕਾਜ

ਹੁਣ ਮੌਸਮ ਸੁਖਾਵਾਂ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਵਾਪਸ ਲੈਂਦੇ ਹੋਏ ਮੁੜ ਦਫ਼ਤਰਾਂ ਦਾ ਸਮਾਂ ਪੁਰਾਣੇ ਰੂਟੀਨ ਮੁਤਾਬਕ ਕਰ ਦਿੱਤਾ ਹੈ। ਕੱਲ੍ਹ ਸਵੇਰ ਤੋਂ ਹੀ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਵੇਰੇ 9 ਵਜੇ ਡਿਊਟੀ ‘ਤੇ ਹਾਜ਼ਰ ਹੋਣਗੇ ਅਤੇ ਸ਼ਾਮ 5 ਵਜੇ ਤੱਕ ਜਨਤਕ ਸੇਵਾਵਾਂ ਲਈ ਦਫ਼ਤਰ ਖੁੱਲ੍ਹੇ ਰਹਿਣਗੇ।

ਸਰਕਾਰ ਦੇ ਇਸ ਫੈਸਲੇ ਬਾਰੇ ਸਾਰੇ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਆਮ ਜਨਤਾ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment