Join WhatsApp

Join Now

Punjab Haryana High Court DA Case: ਪੰਜਾਬ ਦੇ ਮੁਲਾਜ਼ਮਾਂ ਦੇ DA ਦਾ ਮਾਮਲਾ! ਹਾਈਕੋਰਟ ‘ਚ ਹੋਈ ਸੁਣਵਾਈ; ਸਰਕਾਰ ਨੂੰ ਫਿਰ ਝਟਕਾ?

On: July 10, 2026 2:55 PM

 

Punjab Haryana High Court DA Case: ਪੰਜਾਬ ਦੇ ਮੁਲਾਜ਼ਮਾਂ ਦੇ DA ਦਾ ਮਾਮਲਾ! ਹਾਈਕੋਰਟ ‘ਚ ਹੋਈ ਸੁਣਵਾਈ; ਸਰਕਾਰ ਨੂੰ ਫਿਰ ਝਟਕਾ?

ਪੈਂਡਿੰਗ 18% ਡੀਏ (DA) ਮਾਮਲਾ: ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਅਹਿਮ ਸੁਣਵਾਈ, ਹੁਣ 13 ਜੁਲਾਈ ‘ਤੇ ਟਿਕੀਆਂ ਨਜ਼ਰਾਂ

Punjab Haryana High Court DA Case: ਚੰਡੀਗੜ੍ਹ, 10 ਜੁਲਾਈ 2026- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 18 ਫੀਸਦੀ (18%) ਪੈਂਡਿੰਗ ਮਹਿੰਗਾਈ ਭੱਤੇ (DA) ਦੇ ਬਕਾਏ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ਼ ਜਸਟਿਸ (Hon’ble Chief Justice) ਦੀ ਅਦਾਲਤ ਵਿੱਚ ਕੱਲ੍ਹ ਇਸ ਸਬੰਧੀ ਦਾਇਰ ਕੀਤੀ ਗਈ ਐਲ.ਪੀ.ਏ (LPA) ‘ਤੇ ਅਹਿਮ ਸੁਣਵਾਈ ਹੋਈ।

ਦਰਅਸਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੀਤੀ 08 ਅਪ੍ਰੈਲ 2026 ਨੂੰ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ 18 ਫੀਸਦੀ ਪੈਂਡਿੰਗ ਡੀਏ (DA) ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਫੈਸਲੇ ਦੇ ਖਿਲਾਫ਼ ਪੰਜਾਬ ਸਰਕਾਰ ਅਤੇ ਪਾਵਰਕਾਮ (PSPCL) ਵੱਲੋਂ ਹਾਈਕੋਰਟ ਵਿੱਚ ਹੀ ਦੋ ਵੱਖ-ਵੱਖ ਅਪੀਲਾਂ (LPA No 1249 & 1437 of 2026 – State of Pb vs Nirmal Singh Dhanoa) ਦਾਇਰ ਕੀਤੀਆਂ ਗਈਆਂ ਹਨ।

ਮਿਤੀ 09 ਜੁਲਾਈ 2026 ਨੂੰ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੇ ਵਕੀਲਾਂ ਵੱਲੋਂ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਸਰਕਾਰ ਅਤੇ ਪਾਵਰਕਾਮ ਵੱਲੋਂ ਜਿੱਥੇ 8 ਅਪ੍ਰੈਲ ਦੇ ਹੁਕਮਾਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ, ਉੱਥੇ ਹੀ ਮੁਲਾਜ਼ਮਾਂ/ਪੈਨਸ਼ਨਰਾਂ ਦੇ ਪੱਖ ਵੱਲੋਂ ਆਪਣੇ ਹੱਕਾਂ ਦੀ ਰਾਖੀ ਲਈ ਜ਼ੋਰਦਾਰ ਤਰੀਕੇ ਨਾਲ ਪੱਖ ਰੱਖਿਆ ਗਿਆ।

ਮਾਨਯੋਗ ਅਦਾਲਤ ਵੱਲੋਂ ਦੋਹਾਂ ਪੱਖਾਂ ਦੀਆਂ ਮੁੱਢਲੀਆਂ ਦਲੀਲਾਂ ਅਤੇ ਪੱਖ ਸੁਣਨ ਉਪਰੰਤ ਇਸ ਕੇਸ ਦੀ ਗੰਭੀਰਤਾ ਨੂੰ ਦੇਖਦਿਆਂ, ਮਾਮਲੇ ਦੀ ਅਗਲੀ ਸੁਣਵਾਈ ਲਈ 13 ਜੁਲਾਈ 2026 ਦੀ ਮਿਤੀ ਨਿਸਚਿਤ ਕੀਤੀ ਹੈ। ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ 13 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕ ਗਈਆਂ ਹਨ, ਕਿਉਂਕਿ ਇਸ ਫੈਸਲੇ ਦਾ ਸਿੱਧਾ ਅਸਰ ਉਨ੍ਹਾਂ ਦੇ ਵਿੱਤੀ ਹਿੱਤਾਂ ‘ਤੇ ਪਵੇਗਾ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment