Join WhatsApp

Join Now

Punjab health system is in shambles! ਦਿਖਾਵਟੀ ਆਮ ਆਦਮੀ ਕਲੀਨਕ ਬਣਾਉਣ ਦੀ ਬਜਾਏ ਢਾਂਚਾਗਤ ਸੁਧਾਰ ਕੀਤੇ ਜਾਣ

On: February 8, 2026 11:22 AM

 

Punjab health system is in shambles! ਦਿਖਾਵਟੀ ਆਮ ਆਦਮੀ ਕਲੀਨਕ ਬਣਾਉਣ ਦੀ ਬਜਾਏ ਢਾਂਚਾਗਤ ਸੁਧਾਰ ਕੀਤੇ ਜਾਣ

ਆਪ ਸਰਕਾਰ 73ਵੇਂ ਸੰਵਿਧਾਨਕ ਸੰਸ਼ੋਧਨ ਨੂੰ ਪ੍ਰਣਾਲੀਬੱਧ ਢੰਗ ਨਾਲ ਕਮਜ਼ੋਰ ਕਰ ਰਹੀ ਹੈ: ਕਾਂਗਰਸ

ਪ੍ਰਮੋਦ ਭਾਰਤੀ

ਲੁਧਿਆਣਾ, 8 ਫ਼ਰਵਰੀ 2026

Punjab health system is in shambles! ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 308 ਸਬਸਿਡਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲਿਨਿਕਾਂ ਵਿੱਚ ਤਬਦੀਲ ਕਰਨ ਦੇ ਫ਼ੈਸਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਹ “ਜ਼ਮੀਨੀ ਪੱਧਰ ‘ਤੇ ਨਾਕਾਮ ਰਹੀ ਖੋਖਲੀ ਦਿਖਾਵਟ ਨਾਲ ਲੋਕਾਂ ਨੂੰ ਧੋਖਾ ਦੇ ਰਹੀ ਹੈ।”

ਦੀਵਾਨ ਨੇ ਇਸ ਕਦਮ ਦੀ ਨਿੰਦਾ ਕਰਦਿਆਂ ਕਿਹਾ ਕਿ ਪਹਿਲਾਂ ਤੋਂ ਮੌਜੂਦ 881 ਆਮ ਆਦਮੀ ਕਲਿਨਿਕਾਂ ਵਿੱਚੋਂ ਜ਼ਿਆਦਾਤਰ ਬਦਹਾਲ ਹਾਲਤ ਵਿੱਚ ਹਨ ਅਤੇ ਬਹੁਤਿਆਂ ਵਿੱਚ ਬੁਨਿਆਦੀ ਢਾਂਚੇ ਦੀ ਵੀ ਘਾਟ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਮਜ਼ਬੂਤ ਕਰਨ ਦੀ ਥਾਂ ਤੇ ਸਰਕਾਰ ਡਿਸਪੈਂਸਰੀਆਂ ਨੂੰ ਨਵੇਂ ਸਾਈਨਬੋਰਡ ਲਗਾ ਕੇ ਮੁੜ ਤੋਂ ਰੰਗਾਈ ਕਰਨ ਵਿੱਚ ਲੱਗੀ ਹੋਈ ਹੈ, ਜਦਕਿ ਮਰੀਜ਼ ਅਜੇ ਵੀ ਪਰੇਸ਼ਾਨ ਹੋ ਰਹੇ ਹਨ।

ਦੀਵਾਨ ਨੇ ਇਹ ਵੀ ਦੋਸ਼ ਲਗਾਇਆ ਕਿ ਪਿੰਡਾਂ ਦੀਆਂ ਸਰਕਾਰੀ ਡਿਸਪੈਂਸਰੀਆਂ ਨੂੰ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਵਿਭਾਗ ਦੇ ਦਾਇਰੇ ਤੋਂ ਬਾਹਰ ਕਰਕੇ ਆਪ ਸਰਕਾਰ ਜਾਨਬੁੱਝ ਕੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ, ਜਿਹੜਾ 73ਵੇਂ ਸੰਵਿਧਾਨਕ ਸੰਸ਼ੋਧਨ ਦੀ ਆਤਮਾ ਦੇ ਖਿਲਾਫ਼ ਹੈ, ਜਿਸ ਵਿੱਚ ਜੜਾਂ ਤੱਕ ਲੋਕਤੰਤਰ ਅਤੇ ਵਿਕੇਂਦਰੀਕਰਨ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸਿਹਤ ਸੁਧਾਰ ਨਹੀਂ, ਸਗੋਂ 73ਵੇਂ ਸੰਵਿਧਾਨਕ ਸੰਸ਼ੋਧਨ ਨੂੰ ਪ੍ਰਣਾਲੀਬੱਧ ਢੰਗ ਨਾਲ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਪੰਚਾਇਤਾਂ ਨੂੰ ਪੇਂਡੂ ਸਿਹਤ ਪ੍ਰਬੰਧਨ ਵਿੱਚ ਉਨ੍ਹਾਂ ਦੇ ਹੱਕ ਤੋਂ ਵਾਂਝਾ ਕਰਕੇ ਸਰਕਾਰ ਸਥਾਨਕ ਸਵੈ-ਸ਼ਾਸਨ ਦੀ ਨੀਂਹ ਨੂੰ ਕਮਜ਼ੋਰ ਕਰ ਰਹੀ ਹੈ। ਇਹ ਕਦਮ ਨਾ ਸਿਰਫ਼ ਅਸਵੀਕਾਰਯੋਗ ਹੈ, ਸਗੋਂ ਪੰਜਾਬ ਦੇ ਲੋਕਤੰਤਰਕ ਢਾਂਚੇ ਲਈ ਖ਼ਤਰਨਾਕ ਵੀ ਹੈ।

ਇਸ ਕਦਮ ਦੀ ਨਿੰਦਾ ਕਰਦਿਆਂ, ਦੀਵਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਢਾਂਚਾ ਅਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਆਪ ਸਰਕਾਰ ਦੀ “ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਇਸਦੇ ਤਹਿਤ 308 SHCs ਨੂੰ AACs ਵਿੱਚ ਤਬਦੀਲ ਕਰਨਾ ਸਿਰਫ਼ “ਖੋਖਲਾ ਪ੍ਰਚਾਰ” ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਿਹਤ ਸੇਵਾਵਾਂ ਮਜ਼ਬੂਤ ਕਰਨ ਦੀ ਥਾਂ ਇਹ ਦਿਖਾਵਟੀ ਕਦਮ ਲੋਕਾਂ ਦਾ ਧਿਆਨ ਸਰਕਾਰ ਦੀ ਲਗਾਤਾਰ ਅਣਦੇਖੀ ਅਤੇ ਡਗਮਗਾਉਂਦੀ ਸਿਹਤ ਪ੍ਰਣਾਲੀ ਤੋਂ ਹਟਾਉਣ ਲਈ ਕੀਤਾ ਜਾ ਰਿਹਾ ਹੈ।

ਦੀਵਾਨ ਨੇ ਆਪ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ 308 ਸਬਸਿਡਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਥਾਂ ਮੌਜੂਦਾ ਸਿਹਤ ਢਾਂਚੇ ਨੂੰ ਅਪਗ੍ਰੇਡ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੂਕ ਦਰਸ਼ਕ ਨਹੀਂ ਹਨ। ਸੂਬੇ ਭਰ ਦੇ ਲੋਕ ਇਸ ਸਰਕਾਰ ਦੀ ਹਰ ਚਾਲ ਨੂੰ ਧਿਆਨ ਨਾਲ ਦੇਖ ਰਹੇ ਹਨ ਅਤੇ ਉਨ੍ਹਾਂ ਦਾ ਸਬਰ ਹੁਣ ਖ਼ਤਮ ਹੋ ਚੁੱਕਾ ਹੈ। ਧੋਖੇ ਅਤੇ ਅਣਦੇਖੀ ਨੂੰ ਸਜ਼ਾ ਦੇਣ ਲਈ ਲੋਕ ਅਗਲੇ ਸਾਲ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਤੋਂ ਆਪ ਨੂੰ ਸੱਤਾ ਤੋਂ ਬਾਹਰ ਕਰਨ ਲਈ ਦ੍ਰਿੜ ਸੰਕਲਪ ਹਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment