Punjab MC Election Results 2026: AAP ਨੇ ਹੁਣ ਤੱਕ ਜਿੱਤੀਆਂ 630 ਸੀਟਾਂ

 

 

Punjab MC Election Results 2026: ਹੁਣ ਤੱਕ AAP ਨੇ ਜਿੱਤੀਆਂ 630 ਸੀਟਾਂ; ਅਕਾਲੀ-ਕਾਂਗਰਸ ਤੋਂ ਅੱਗੇ ਨਿਕਲੇ ਆਜ਼ਾਦ

ਚੰਡੀਗੜ੍ਹ, 29 May 2026- MC ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਅਤੇ ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ।

AAP ਦੇ ਇਸ ਜ਼ਬਰਦਸਤ ਪ੍ਰਦਰਸ਼ਨ ਨੇ ਸੂਬੇ ਵਿੱਚ ਪਾਰਟੀ ਦੀ ਸਿਆਸੀ ਪਕੜ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, 1:30 ਵਜੇ ਤੱਕ ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਕ, ਸੂਬੇ ਦੇ ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 630 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ।

ਪਾਰਟੀ ਦੇ ਮੁੱਖ ਦਫ਼ਤਰਾਂ ਅਤੇ ਵਰਕਰਾਂ ਵਿੱਚ ਇਸ ਜਿੱਤ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ।

ਦੂਜੇ ਪਾਸੇ, ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਫਿਲਹਾਲ 215 ਸੀਟਾਂ ਜਿੱਤ ਕੇ ਦੂਜੇ ਸਥਾਨ ‘ਤੇ ਚੱਲ ਰਹੀ ਹੈ। ਜਦੋਂ ਕਿ ਬੇਹੱਦ ਕਰੀਬੀ ਅਤੇ ਫਸਵੇਂ ਮੁਕਾਬਲੇ ਵਿੱਚ ਅਕਾਲੀ ਦਲ 175 ਸੀਟਾਂ ‘ਤੇ ਜਿੱਤ ਹਾਸਲ ਕਰਕੇ ਤੀਜੇ ਸਥਾਨ ‘ਤੇ ਬਣਿਆ ਹੋਇਆ ਹੈ।

ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪਾਰਟੀ ਸਿਰਫ਼ 52 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ ਹੈ। ਇਸ ਦੇ ਉਲਟ, ਸਿਆਸੀ ਪਾਰਟੀਆਂ ਦੇ ਸਾਰੇ ਸਮੀਕਰਨਾਂ ਨੂੰ ਵਿਗਾੜਦਿਆਂ ਇਸ ਵਾਰ ਆਜ਼ਾਦ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਹੁਣ ਤੱਕ 214 ਆਜ਼ਾਦ ਉਮੀਦਵਾਰਾਂ ਨੇ ਵੱਖ-ਵੱਖ ਵਾਰਡਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਫਿਲਹਾਲ ਬਾਕੀ ਸੀਟਾਂ ‘ਤੇ ਗਿਣਤੀ ਲਗਾਤਾਰ ਜਾਰੀ ਹੈ ਅਤੇ ਨਤੀਜੇ ਆਉਣੇ ਬਾਕੀ ਹਨ।