Punjab MC Election Results: MC ਚੋਣਾਂ ‘ਚ ‘ਆਪ’ ਦੀ ਵੱਡੀ ਲੀਡ; ਕਾਂਗਰਸ ਦੂਜੇ ਅਤੇ ਅਕਾਲੀ ਦਲ ਤੀਜੇ ਨੰਬਰ ‘ਤੇ ਖਿਸਕਿਆ

On: ਮਈ 29, 2026 10:26 ਪੂਃ ਦੁਃ

 

Punjab MC Election Results: MC ਚੋਣਾਂ ‘ਚ ‘ਆਪ’ ਦੀ ਵੱਡੀ ਲੀਡ; ਕਾਂਗਰਸ ਦੂਜੇ ਅਤੇ ਅਕਾਲੀ ਦਲ ਤੀਜੇ ਨੰਬਰ ‘ਤੇ ਖਿਸਕਿਆ

ਆਮ ਆਦਮੀ ਪਾਰਟੀ ਨੇ 151 ਸੀਟਾਂ ‘ਤੇ ਇਤਿਹਾਸਕ ਜਿੱਤ ਦਰਜ ਕਰਕੇ ਬਣਾਈ ਵੱਡੀ ਲੀਡ

ਕਾਂਗਰਸ 39 ਸੀਟਾਂ ਨਾਲ ਦੂਜੇ ਅਤੇ ਅਕਾਲੀ ਦਲ 38 ਸੀਟਾਂ ਨਾਲ ਤੀਜੇ ਸਥਾਨ ‘ਤੇ ਰਿਹਾ

ਭਾਜਪਾ ਨੂੰ ਮਿਲੀਆਂ ਸਿਰਫ਼ 4 ਸੀਟਾਂ; 46 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ

ਚੰਡੀਗੜ੍ਹ:

ਪੰਜਾਬ ਵਿੱਚ ਸਥਾਨਕ ਸਰਕਾਰਾਂ (ਨਗਰ ਨਿਗਮ/ਕੌਂਸਲ) ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀਆਂ ਦਾ ਸੂਪੜਾ ਸਾਫ਼ ਕਰਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ।

ਸਵੇਰੇ ਕਰੀਬ ਸਾਢੇ 10 ਵਜੇ ਤੱਕ ਇਨ੍ਹਾਂ ਚੋਣ ਨਤੀਜਿਆਂ ਵਿੱਚ ਜਿੱਥੇ ‘ਆਪ’ ਨੇ ਇੱਕਪਾਸੜ ਜਿੱਤ ਦਰਜ ਕੀਤੀ ਹੈ, ਉੱਥੇ ਹੀ ਮੁੱਖ ਵਿਰੋਧੀ ਧਿਰ ਕਾਂਗਰਸ ਦੂਜੇ ਨੰਬਰ ‘ਤੇ ਅਤੇ ਅਕਾਲੀ ਦਲ ਤੀਜੇ ਨੰਬਰ ‘ਤੇ ਪਛੜ ਗਿਆ ਹੈ।

ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 1977 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 151 ਸੀਟਾਂ ‘ਤੇ ਕਬਜ਼ਾ ਕੀਤਾ ਹੈ। ਦੂਜੇ ਪਾਸੇ, ਕਾਂਗਰਸ ਪਾਰਟੀ ਦੇ ਖਾਤੇ ਵਿੱਚ ਸਿਰਫ਼ 39 ਸੀਟਾਂ ਆਈਆਂ ਹਨ, ਜਦੋਂ ਕਿ ਬੇਹੱਦ ਕਰੀਬੀ ਮੁਕਾਬਲੇ ਵਿੱਚ ਅਕਾਲੀ ਦਲ 38 ਸੀਟਾਂ ਜਿੱਤ ਕੇ ਤੀਜੇ ਸਥਾਨ ‘ਤੇ ਰਿਹਾ ਹੈ।

ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਝਟਕਾ ਲੱਗਾ ਹੈ ਅਤੇ ਪਾਰਟੀ ਸਿਰਫ਼ 4 ਸੀਟਾਂ ‘ਤੇ ਹੀ ਸਿਮਟ ਕੇ ਰਹਿ ਗਈ। ਇਸ ਦੇ ਨਾਲ ਹੀ, ਸਿਆਸੀ ਪਾਰਟੀਆਂ ਦੇ ਗਣਿਤ ਨੂੰ ਵਿਗਾੜਦਿਆਂ ਇਸ ਵਾਰ 46 ਆਜ਼ਾਦ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ, ਜੋ ਕਿ ਹੁਣ ਸਥਾਨਕ ਸਰਕਾਰਾਂ ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਸਿਆਸੀ ਮਾਹਰਾਂ ਮੁਤਾਬਕ ਇਹ ਨਤੀਜੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਮੋਹਰ ਲਗਾਉਂਦੇ ਹਨ, ਜਦੋਂ ਕਿ ਰਵਾਇਤੀ ਪਾਰਟੀਆਂ ਲਈ ਇਹ ਨਤੀਜੇ ਆਤਮ-ਮੰਥਨ ਕਰਨ ਵਾਲੇ ਹਨ। ‘ਆਪ’ ਲੀਡਰਸ਼ਿਪ ਨੇ ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

 

 

Join WhatsApp

Join Now

Leave a Comment