Join WhatsApp

Join Now

Punjab News: 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਛੱਡ ਕੇ ਸਰਵ ਯੂਨੀਅਨ ‘ਚ ਸ਼ਾਮਲ

On: ਸਤੰਬਰ 9, 2026 1:47 ਬਾਃ ਦੁਃ

 

15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਛੱਡ ਕੇ ਸਰਵ ਯੂਨੀਅਨ ‘ਚ ਸ਼ਾਮਲ

ਸੁਨਾਮ, 9 ਸਤੰਬਰ 2026- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮਜ਼ਬੂਤੀ ਉਸ ਵੇਲੇ ਹੋਰ ਵਧ ਗਈ, ਜਦੋਂ ਬਲਾਕ ਸੁਨਾਮ 2 ਦੇ ਸਰਕਲ ਛਾਜਲੀ ਦੀਆਂ ਦੀਆਂ ਵਰਕਰਾਂ ਅਤੇ ਹੈਲਪਰਾਂ ਨੇ ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਹ ਮੀਟਿੰਗ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਭਵਨਦੀਪ ਕੌਰ ਸਮਰਾ ਸੁਨਾਮ, ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਰਮਜੀਤ ਕੌਰ, ਪ੍ਰਦੀਪ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨਾਲ ਕਈ ਅਹਿਮ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਈਮਰੀ ਅਧਿਆਪਕਾਂ ਦਾ ਦਰਜਾ ਦਿਵਾਉਣ ਲਈ ਸੰਘਰਸ਼ ਤੇਜ਼ ਕਰਨ ਦੀ ਰਣਨੀਤੀ ਉਲੀਕੀ ਗਈ।

ਸਰਕਾਰੀ ਸਕੂਲਾਂ ਵਿੱਚ ਗਏ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿੱਚ ਲਿਆਉਣ ਦੀ ਮੰਗ ਚੁੱਕੀ ਗਈ। ਮੈਡਮ ਛੀਨਾ ਨੇ ਪੰਜਾਬ ਸਰਕਾਰ ਨੂੰ ਉਹ ਵਾਅਦਾ ਯਾਦ ਕਰਵਾਇਆ, ਜਿਸ ਵਿੱਚ ਮਾਣਭੱਤਾ ਦੁੱਗਣਾ ਕਰਨ ਦੀ ਗੱਲ ਕਹੀ ਗਈ ਸੀ।ਸਰਕਾਰ ਨੂੰ ਘੱਟੋ ਘੱਟ ਉਜਰਤ ਦੇਣ ਦੀ ਮੰਗ ਕੀਤੀ ਗਈ।

ਬਰਿੰਦਰਜੀਤ ਕੌਰ ਛੀਨਾ ਨੇ ਸਰਵ ਯੂਨੀਅਨ ਵਿੱਚ ਸ਼ਾਮਲ ਹੋਈਆਂ 15 ਵਰਕਰਾਂ ਅਤੇ ਹੈਲਪਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਹੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰ ਸਕਦੀ ਹੈ। ਇਸ ਮੌਕੇ ਸਿੰਦਰ ਕੌਰ, ਜਸਵਿੰਦਰ ਕੌਰ ਕੁਸਮ, ਬਿਮਲਾ ਦੇਵੀ,ਅਮਨਦੀਪ ਕੌਰ,ਅਤੇ ਹੋਰ ਵਰਕਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਯੂਨੀਅਨ ਦੇ ਹਰ ਫੈਸਲੇ ‘ਤੇ ਫੁੱਲ ਚੜ੍ਹਾਉਣ ਦਾ ਭਰੋਸਾ ਦਿੱਤਾ।

 

More

ਵੱਡੀ ਖ਼ਬਰ: ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ: ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ 27 ਅਗਸਤ ਦਾ ਨੋਟਿਸ ਰੱਦ, ਕੰਮ ‘ਤੇ ਪਰਤੇ ਕਰਮਚਾਰੀ

Punjab News: ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

Leave a Comment