Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਤੇ 177 ਲੋਕਾਂ ਨੇ ਕੀਤਾ ਖੂਨਦਾਨ

51

 

  • ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਖੂਨਦਾਨ ਕੈਂਪ ਦਾ ਕੀਤਾ ਪ੍ਰਬੰਧ

ਚੰਡੀਗੜ੍ਹ:

ਆਮ ਆਦਮੀ ਪਾਰਟੀ ਚੰਡੀਗਡ੍ਹ ਦੇ ਵਲੋਂ ਅੱਜ ਚੰਡੀਗੜ੍ਹ ਸਹਿ ਪ੍ਰਭਾਰੀ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੀਜੀਆਈ ਚੰਡੀਗੜ੍ਹ, ਜੀਐਮਐਸਐਚ–16 ਅਤੇ ਮੈਕਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਸ਼ਹੀਦ ਉਧਮ ਸਿੰਘ ਭਵਨ, ਸੈਕਟਰ 44, ਚੰਡੀਗੜ੍ਹ, ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਆਪ ਦੇ ਸੀਨੀਅਰ ਨੇਤਾ ਪ੍ਰਦੀਪ ਛਾਬੜਾ ਦੇ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਪੰਜਾਬ ਕੈਬੀਨਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਕੈਂਪ ਵਿੱਚ ਪਹੁੰਚ ਕੇ ਖੂਨਦਾਨੀਆਂ ਦੀ ਸਰਾਹਨਾਂ ਕੀਤੀ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦਿੱਤੇ।

ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 177 ਲੋਕਾਂ ਨੇ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਦੇ ਲਈ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਗਿਆ। ਇਸ ਖੂਨਦਾਨ ਕੈਂਪ ਨੂੰ ਲਗਾਉਣ ਦਾ ਇਕੋ ਮਕਸਦ ਸੀ, ਕਿ ਜਿਨ੍ਹਾਂ ਲੋਕਾਂ ਨੂੰ ਹਸਪਤਾਲਾਂ ਦੇ ਵਿੱਚ ਖੂਨ ਦੀ ਕਮੀ ਨਾਲ ਜੂਝਣਾਂ ਪੈਂਦਾ ਹੈ। ਉਨ੍ਹਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾ ਸਕੇ।

ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਮੌਕੇ ਉਤੇ ਦੰਦਾਂ ਦੀ ਜਾਂਚ ਲਈ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਲੋਕਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਜਾਂਚ ਕਰਨ ਦੇ ਨਾਲ–ਨਾਲ ਉਨ੍ਹਾਂ ਦਾ ਇਲਾਜ ਵੀ ਕੀਤਾ ਗਿਆ।

ਡਾ. ਆਹਲੂਵਾਲੀਆ ਨੇ ਖੂਨਦਾਨੀਆ ਦੀ ਸਲਾਘਾ ਕਰਦਿਆ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਖੂਨਦਾਨ ਦੇ ਨਾਲ ਖੂਨਦਾਨੀਆਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਅੰਦਰ ਖੂਨਦਾਨ ਕਰਨ ਪ੍ਰਤੀ ਜਾਗਰੁਕਤਾ ਲਿਆਉਣੀ ਚਾਹੀਦੀ ਹੈ ਤਾਂ ਜੋ ਲੋੜਵੰਦ ਲੋਕਾਂ ਦੀ ਸਮੇਂ ਸਿਰ ਮਦਦ ਕੀਤੀ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਉਤੇ ਸ਼ਹੀਦ ਉਧਮ ਸਿੰਘ ਭਵਨ, ਸੈਕਟਰ 44 ਦੇ ਚੇਅਰਮੈਨ ਜਰਨੈਲ ਸਿੰਘ, ਜਰਨਲ ਸਕੱਤਰ ਗੁਰਚਰਨ ਸਿੰਘ, ਸਕੱਤਰ ਰਾਮ ਸਿੰਘ ਅਤੇ ਵਿੱਤ ਸਕੱਤਰ ਰਾਮ ਗੋਪਾਲ ਨੇ ਕੈਂਪ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਲਈ ਆਪਣਾ ਪੂਰਾ ਸਹਿਯੋਗ ਦਿੱਤਾ।

ਇਸ ਮੌਕੇ ਉਤੇ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੇਮ ਗਰਗ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰਾਂ ਤੋਂ ਇਲਾਵਾ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਲਾਖਣਾ, ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ, ਪੰਜਾਬ ਵਾਟਰ ਰਿਸੋਰਸਸ ਮਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ, ਰਣਜੀਤ ਚਿੰਮਾ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮਨ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।