Punjab News: ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਇੰਚਾਰਜ ਅਤੇ ਹਲਕਾ ਇੰਚਾਰਜ ਦਾ ਐਲਾਨ

 

Punjab News: ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਇੰਚਾਰਜ ਤੇ ਹਲਕਾ ਇੰਚਾਰਜ ਦਾ ਐਲਾਨ

Punjab Network

ਬਟਾਲਾ/ਗੁਰਦਾਸਪੁਰ, 2 ਮਈ 2026: ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਹਲਕਾ ਬਟਾਲਾ ਲਈ ਟਰੇਡ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।

ਪਾਰਟੀ ਹਾਈਕਮਾਂਡ ਵੱਲੋਂ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਇਹ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਗੁਰਦਾਸਪੁਰ ਤੋਂ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਵਜੋਂ ਚਰਨਜੀਤ ਸਿੰਘ ਪੈਰੋਵਾਲ ਦੀ ਨਿਯੁਕਤੀ ਕੀਤੀ ਗਈ ਹੈ। ਬਟਾਲਾ ਤੋਂ ਟਰੇਡ ਵਿੰਗ ਦੇ ਹਲਕਾ ਇੰਚਾਰਜ ਵਜੋਂ ਰਾਕੇਸ਼ ਕੁਮਾਰ ਮਹਿਤਾ ਨੂੰ ਜਿੰਮੇਵਾਰੀ ਸੌਂਪੀ ਗਈ ਹੈ।

ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਤਾਲਮੇਲ ਵਧਾਉਣਾ ਹੈ। ਨਵੇਂ ਬਣੇ ਅਹੁਦੇਦਾਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪੁਲ ਦਾ ਕੰਮ ਕਰਨਗੇ।

ਇਨ੍ਹਾਂ ਅਹੁਦੇਦਾਰਾਂ ਦੀ ਨਿਯੁਕਤੀ ਤੋਂ ਬਾਅਦ ਸਥਾਨਕ ਵਰਕਰਾਂ ਅਤੇ ਵਪਾਰੀ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਆਉਣ ਵਾਲੇ ਸਮੇਂ ਵਿੱਚ ਟਰੇਡ ਵਿੰਗ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ।