Punjab News – AAP ਵਿਧਾਇਕਾ ਨਾਲ ਵਾਪਰਿਆ ਵੱਡਾ ਹਾਦਸਾ, ਸਿਰ ‘ਤੇ ਲੱਗੇ 27 ਟਾਂਕੇ!

 

Punjab News – AAP ਵਿਧਾਇਕਾ ਨਾਲ ਵਾਪਰਿਆ ਵੱਡਾ ਹਾਦਸਾ, ਸਿਰ ‘ਤੇ ਲੱਗੇ 27 ਟਾਂਕੇ!

ਲੁਧਿਆਣਾ, 10 ਫਰਵਰੀ 2026

ਪੰਜਾਬ ਦੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਜ਼ਖਮੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਮੱਥੇ ਦੀ ਹੱਡੀ ਟੁੱਟ ਗਈ ਹੈ।

ਅਚਾਨਕ ਉਨ੍ਹਾਂ ਦਾ ਪੈਰ ਵਾਸ਼ਰੂਮ ਵਿੱਚ ਫਿਸਲ ਗਿਆ, ਜਿਸ ਨਾਲ ਉਨ੍ਹਾਂ ਦਾ ਮੱਥਾ ਟੂਟੀ ‘ਤੇ ਵੱਜਿਆ। ਉਨ੍ਹਾਂ ਦਾ ਚਿਹਰਾ ਖੂਨ ਨਾਲ ਲੱਥਪਥ ਹੋ ਗਿਆ, ਜਿਸ ਕਾਰਨ ਉਹ ਚੀਕਣ ਲੱਗ ਪਈ।

ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਨੂੰ ਸਵੇਰੇ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬੀਤੀ ਦੇਰ ਸ਼ਾਮ ਉਨ੍ਹਾਂ ਦੇ ਮੱਥੇ ‘ਤੇ ਲਗਭਗ 27 ਟਾਂਕੇ ਲੱਗੇ।

ਕੁਝ ਮਹੀਨੇ ਪਹਿਲਾਂ ਵੀ ਵਾਪਰਿਆ ਸੀ ਹਾਦਸਾ

ਮੀਡੀਆ ਰਿਪੋਰਟਾਂ ਅਨੁਸਾਰ, ਲਗਭਗ 6 ਮਹੀਨੇ ਪਹਿਲਾਂ, ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਇੱਕ ਹਾਦਸੇ ਵਿੱਚ ਸ਼ਾਮਲ ਹੋ ਗਈ ਸੀ। ਇਸ ਹਾਦਸੇ ਵਿੱਚ ਉਨ੍ਹਾਂ ਦੇ ਚਿਹਰੇ ‘ਤੇ 45 ਟਾਂਕੇ ਲੱਗੇ ਸਨ। ਛੀਨਾ ਦੀ ਇਨੋਵਾ ਕਾਰ ਦਿੱਲੀ ਤੋਂ ਵਾਪਸ ਆਉਂਦੇ ਸਮੇਂ ਖਨੌਰੀ ਸਰਹੱਦ ਨੇੜੇ ਡਿਵਾਈਡਰ ਨਾਲ ਟਕਰਾ ਗਈ ਸੀ।

ਹਾਦਸੇ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਗੰਨਮੈਨ ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਪਹਿਲਾਂ ਕੈਥਲ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਰੈਫਰ ਕੀਤਾ ਗਿਆ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜਿੰਦਰਪਾਲ ਕੌਰ ਛੀਨਾ ਪਹਿਲੀ ਵਾਰ ਵਿਧਾਇਕ ਬਣੀ।