Ban on protesting in public places
ਸਰਕਾਰੀ/ਗੈਰ ਸਰਕਾਰੀ ਇਮਾਰਤਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਪਾਬੰਦੀ
ਪੰਜਾਬ ਨੈੱਟਵਰਕ, ਫਿਰੋਜ਼ਪੁਰ-
Ban on protesting in public places- ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਹੈ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।