Punjab News! ਨਹਿਰੀ ਪਾਣੀ ਪ੍ਰਾਪਤੀ ਮੋਰਚੇ ਅੱਗੇ ਝੁਕੀ ਭਗਵੰਤ ਮਾਨ ਸਰਕਾਰ, ਦਿੱਤਾ ਮੀਟਿੰਗ ਦਾ ਸੱਦਾ

130

 

Punjab News! Bhagwant Maan Govt bowed down to the canal water procurement front, invited the meeting

ਦਲਜੀਤ ਕੌਰ, ਧੂਰੀ:

ਨਹਿਰੀ ਪਾਣੀ ਪ੍ਰਾਪਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੇ ਦਫਤਰ ਧੂਰੀ ਅੱਗੇ ਲੱਗੇ ਮੋਰਚੇ ਦੇ 10ਵੇਂ ਦਿਨ ਦੁਬਾਰਾ ਫਿਰ ਸੰਘਰਸ਼ ਕਮੇਟੀ ਨੂੰ ਡੀਸੀ ਸੰਗਰੂਰ ਵੱਲੋਂ ਪੰਜ ਅਕਤੂਬਰ ਨੂੰ ਜਲ ਸਰੋਤ ਮੰਤਰੀ ਮੀਤ ਹੇਅਰ ਅਤੇ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਗਿਆ।

ਅੱਜ ਮੋਰਚੇ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਬੈਂਕ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੋਂਗੋਵਾਲ ਕੁਲ ਲਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ ਨੇ ਕਿਹਾ ਕਿ ਹੁਣ ਮੈਂ ਦੇਖ ਅੱਜ ਮੁੱਖ ਮੰਤਰੀ ਧੂਰੀ ਹਲਕੇ ਵਿੱਚ ਹੋਣ ਦੇ ਬਾਵਜੂਦ ਨਹਿਰੀ ਪਾਣੀ ਸਬੰਧੀ ਲੋਕਾਂ ਦੀ ਗੱਲ ਸੁਣਨ ਲਈ ਨਹੀਂ ਆਇਆ।

ਜਦਕਿ ਪਹਿਲਾਂ ਮੁੱਖ ਮੰਤਰੀ ਸਾਹਿਬ ਕਹਿੰਦੇ ਸਨ ਕਿ ਅਸੀਂ ਸੱਥਾਂ ਚੋਂ ਸਰਕਾਰ ਚਲਾਵਾਂਗੇ ਸਾਨੂੰ ਸੜਕ ਤੇ ਜਾਂਦਿਆਂ ਨੂੰ ਆਵਾਜ਼ ਮਾਰ ਲਿਓ ਅਸੀਂ ਗੱਲ ਸੁਣ ਲਈ ਖੜਾਂਗੇ ਪਰ ਪਿਛਲੇ 10 ਦਿਨਾਂ ਤੋਂ ਮੁੱਖ ਮੰਤਰੀ ਦਫਤਰ ਅੱਗੇ ਲੋਕ ਬੈਠੇ ਹਨ ਅਤੇ ਪਿਛਲੇ ਇੱਕ ਸਾਲ ਤੋਂ ਨਹਿਰੀ ਪਾਣੀ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਮੁੱਖ ਮੰਤਰੀ ਸਾਹਿਬ ਪੰਜ ਮਿੰਟ ਦਾ ਸਮਾਂ ਨਹੀਂ ਕੱਢ ਸਕੇ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 5 ਅਕਤੂਬਰ ਦੀ ਮੀਟਿੰਗ ਵਿੱਚ ਵੀ ਕੋਈ ਸਿੱਟਾ ਨਾ ਨਿਕਲਿਆ ਤਾਂ ਇਸ ਸੰਘਰਸ਼ ਨੂੰ ਤਿੱਖਾ ਰੂਪ ਦੇ ਕੇ ਅੱਗੇ ਵਧਾਇਆ ਜਾਵੇਗਾ। ਆਗੂਆਂ ਨੇ ਲੋਕਾਂ ਨੂੰ ਵੱਧ ਚੜ ਕੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।‌

ਅੱਜ ਦੇ ਰੋਸ ਧਰਨੇ ਨੂੰ ਸੰਘਰਸ਼ ਕਮੇਟੀ ਦੇ ਪ੍ਰਮੇਲ ਸਿੰਘ ਹਥਨ, ਸੁਖਵਿੰਦਰ ਸਿੰਘ ਚੁੰਘਾਂ, ਮੱਘਰ ਸਿੰਘ ਭੂਦਨ, ਬੀਕੇਯੂ ਰਾਜੇਵਾਲ ਦੇ ਬਲਵਿੰਦਰ ਸਿੰਘ ਜੱਖਲਾਂ, ਬਲਵਿੰਦਰ ਸਿੰਘ ਕਾਂਝਲਾ, ਕਿਰਤੀ ਕਿਸਾਨ ਯੂਨੀਅਨ ਦੇ ਚਮਕੌਰ ਸਿੰਘ ਹਥਨ, ਕੁਲਦੀਪ ਸਿੰਘ, ਕਰਮਜੀਤ ਸਿੰਘ ਸਤੀਪੁਰਾ, ਮੇਹਰ ਸਿੰਘ ਈਸਾਪੁਰ, ਉਗਰਾਹਾਂ ਦੇ ਆਗੂ ਮਾਨ ਸਿੰਘ ਸੱਦੋਪੁਰ, ਨਾਜਰ ਸਿੰਘ ਠੁੱਲੀਵਾਲ, ਲੱਖੋਵਾਲ ਦੇ ਨਿਰਮਲ ਸਿੰਘ ਘਨੌਰ ਨੇ ਸੰਬੋਧਨ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)