Join WhatsApp

Join Now

Punjab News: ਭਗਵੰਤ ਮਾਨ ਨੇ ਮਸ਼ਹੂਰ ਡਾਕਟਰ ਸਮੇਤ 4 ਲੀਡਰਾਂ ਨੂੰ ਕੀਤਾ AAP ‘ਚ ਸ਼ਾਮਲ

On: ਅਗਸਤ 22, 2026 8:13 ਬਾਃ ਦੁਃ

 

ਭਗਵੰਤ ਮਾਨ ਨੇ ਮਸ਼ਹੂਰ ਡਾਕਟਰ ਸਮੇਤ 4 ਲੀਡਰਾਂ ਨੂੰ ਕੀਤਾ AAP ‘ਚ ਸ਼ਾਮਲ

ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ; ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ AAP ‘ਚ ਸ਼ਾਮਲ- ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਆਗੂਆਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਅਗਸਤ 2026- ਆਮ ਆਦਮੀ ਪਾਰਟੀ (AAP) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਨੂੰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨੋਂ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ ‘ਆਪ’ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲ ਫੌਜੀ, ਮੁਹੰਮਦ ਬਸ਼ੀਰ, ਮੁਹੰਮਦ ਹਬੀਬ, ਸੁਰੱਈਆ ਬੇਗਮ, ਮੁਹੰਮਦ ਮੁਮਤਾਜ਼ (ਤਾਜ), ਜ਼ਾਹਿਦਾ ਪਰਵੀਨ, ਮੁਹੰਮਦ ਅਸਲਮ (ਕਾਲਾ), ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ, ਆਜ਼ਮ ਰਾਣਾ (ਜ਼ਿਲ੍ਹਾ ਚੇਅਰਮੈਨ ਟਰੇਡ ਵਿੰਗ ਕਮਿਸ਼ਨ ਪੰਜਾਬ) ਅਤੇ ਸ਼ਹਿਬਾਜ਼ ਰਾਣਾ (ਮੈਂਬਰ ਪੰਜਾਬ ਵਕਫ਼ ਬੋਰਡ) ਵੀ ਹਾਜ਼ਰ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment