Punjab Politics News: ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ! ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਬਦਲੀ ਪਾਰਟੀ!

On: ਜੂਨ 9, 2026 8:17 ਬਾਃ ਦੁਃ
Politics News

 

Punjab Politics News: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਿਰੋਪਾਓ ਭੇਟ ਕਰਕੇ ਮਨਪ੍ਰੀਤ ਇਆਲੀ ਦਾ ਪਾਰਟੀ ‘ਚ ਕੀਤਾ ਸਵਾਗਤ- ਫ਼ਰੀਦਕੋਟ ਤੋਂ ਸੰਸਦ ਮੈਂਬਰ (MP) ਸਰਬਜੀਤ ਸਿੰਘ ਖਾਲਸਾ ਵੀ ਮੌਕੇ ‘ਤੇ ਰਹੇ ਵਿਸ਼ੇਸ਼ ਤੌਰ ‘ਤੇ ਮੌਜੂਦ

ਚੰਡੀਗੜ੍ਹ, 9 ਜੂਨ 2026-

Punjab Politics News: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਚੌਂਕਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਅਕਾਲੀ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਰਸਮੀ ਤੌਰ ‘ਤੇ ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ’ ਵਿੱਚ ਸ਼ਾਮਲ ਹੋ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਨਪ੍ਰੀਤ ਸਿੰਘ ਇਆਲੀ ਨੂੰ ਸਿਰੋਪਾਓ ਭੇਟ ਕਰਕੇ ਅਤੇ ਪਾਰਟੀ ਵੱਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਵਾਈ।

ਇਸ ਹਲਚਲ ਭਰੇ ਸਿਆਸੀ ਘਟਨਾਕ੍ਰਮ ਦੌਰਾਨ ਫ਼ਰੀਦਕੋਟ ਤੋਂ ਸੰਸਦ ਮੈਂਬਰ (MP) ਸਰਬਜੀਤ ਸਿੰਘ ਖਾਲਸਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਬਾਰੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸੂਬੇ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣੇ ਤੈਅ ਮੰਨੇ ਜਾ ਰਹੇ ਹਨ।

Punjab Politics News: ਪੰਜਾਬ ਦੀ ਹੋਂਦ ਅਤੇ ਹਿੱਤਾਂ ਨੂੰ ਸਿਰਫ਼ ‘ਅਕਾਲੀ ਦਲ ਵਾਰਸ ਪੰਜਾਬ’ ਹੀ ਬਚਾ ਸਕਦਾ ਹੈ- ਮਨਪ੍ਰੀਤ ਇਆਲੀ 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਸ ਪੰਜਾਬ’ ਵਿੱਚ ਰਹਿ ਕੇ ਪੂਰੀ ਤਨਦੇਹੀ ਨਾਲ ਪੰਥ ਅਤੇ ਪੰਜਾਬ ਦੀ ਸੇਵਾ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੀ ਹੋਂਦ ਅਤੇ ਹਿੱਤਾਂ ਨੂੰ ਸਿਰਫ਼ ‘ਅਕਾਲੀ ਦਲ ਵਾਰਸ ਪੰਜਾਬ’ ਹੀ ਬਚਾ ਸਕਦਾ ਹੈ।

ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੇ ਮੁੱਖ ਏਜੰਡਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਸਾਡੀ ਇਹ ਲੜਾਈ ਸਿਰਫ਼ ਸੱਤਾ ਹਾਸਲ ਕਰਨ ਦੀ ਨਹੀਂ, ਬਲਕਿ ਪੰਜਾਬ ਦੇ ਹਿੱਤਾਂ ਦੀ ਲੜਾਈ ਹੈ। ਉਨ੍ਹਾਂ ਨੇ ਪੰਜਾਬ ਦੇ ਹੱਕਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਪਾਣੀ ਸਿਰਫ਼ ਪੰਜਾਬ ਨੂੰ ਹੀ ਮਿਲਣੇ ਚਾਹੀਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਅਤੇ ਪੰਜਾਬ ਦੇ ਹੋਰਨਾਂ ਗੰਭੀਰ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਸੂਬੇ ਦੇ ਲੋਕਾਂ ਨੂੰ ਪੰਥਕ ਸੋਚ ਨਾਲ ਜੁੜਨ ਦੀ ਅਪੀਲ ਕੀਤੀ।

 

Join WhatsApp

Join Now

Leave a Comment