Join WhatsApp

Join Now

Punjab News: ਸੜਕਾਂ ’ਤੇ ਪਸ਼ੂ ਛੱਡਣ ’ਤੇ ਮੁਕੰਮਲ ਪਾਬੰਦੀ, DC ਵੱਲੋਂ ਸ਼ਿਕਾਇਤ ਲਈ ਵਟਸਐਪ ਨੰਬਰ ਜਾਰੀ

On: July 1, 2026 8:48 PM

 

Punjab News: ਸੜਕਾਂ ’ਤੇ ਪਸ਼ੂ ਛੱਡਣ ’ਤੇ ਮੁਕੰਮਲ ਪਾਬੰਦੀ, DC ਵੱਲੋਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ’ ਤਹਿਤ ਹੁਕਮ ਲਾਗੂ- ਅਗਲੇ 2 ਮਹੀਨਿਆਂ ਤੱਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਸਖ਼ਤੀ ਨਾਲ ਲਾਗੂ ਰਹਿਣਗੇ ਨਵੇਂ ਆਦੇਸ਼

ਜਲੰਧਰ, 1 ਜੁਲਾਈ 2026: ਜ਼ਿਲ੍ਹਾ ਜਲੰਧਰ ਵਿੱਚ ਸੜਕੀ ਹਾਦਸਿਆਂ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023’ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਸ਼ੂਆਂ ਨੂੰ ਖੁੱਲ੍ਹਾ ਛੱਡਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ, ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਕਿਸੇ ਵੀ ਇਲਾਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ, ਬਾਜ਼ਾਰਾਂ ਜਾਂ ਕਿਸੇ ਵੀ ਜਨਤਕ ਥਾਂ ’ਤੇ ਖੁੱਲ੍ਹਾ ਨਹੀਂ ਛੱਡ ਸਕੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨਿਆਂ ਤੱਕ ਪੂਰੇ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਰਹਿਣਗੇ।

ਸ਼ਿਕਾਇਤ ਲਈ ਜਾਰੀ ਕੀਤਾ ਵਟਸਐਪ ਨੰਬਰ

ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਹੁਕਮਾਂ ਵਿੱਚ ਵਿਸ਼ੇਸ਼ ਤੌਰ ‘ਤੇ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਸੜਕਾਂ ਜਾਂ ਜਨਤਕ ਥਾਵਾਂ ‘ਤੇ ਬੇਸਹਾਰਾ ਜਾਂ ਖੁੱਲ੍ਹੇ ਛੱਡੇ ਪਸ਼ੂਆਂ ਬਾਰੇ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ, ਤਾਂ ਉਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਵਟਸਐਪ ਨੰਬਰ 96462-22555 ’ਤੇ ਸਬੰਧਿਤ ਜਗ੍ਹਾ ਦੀ ਲੋਕੇਸ਼ਨ ਅਤੇ ਫੋਟੋ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਪ੍ਰਸ਼ਾਸਨ ਮੁਤਾਬਕ ਸੜਕਾਂ ‘ਤੇ ਅਵਾਰਾ ਜਾਂ ਖੁੱਲ੍ਹੇ ਛੱਡੇ ਪਸ਼ੂਆਂ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਉੱਥੇ ਹੀ ਕਈ ਭਿਆਨਕ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸੇ ਦੇ ਮੱਦੇਨਜ਼ਰ ਇਹ ਹੁਕਮ ਲਾਗੂ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment