Join WhatsApp

Join Now

Punjab News: ਠੇਕਾ ਮੁਲਾਜ਼ਮਾਂ ਦਾ ਅੰਦੋਲਨ ਜਾਰੀ! ਰਾਮਪੁਰਾ ਫੂਲ ‘ਚ ਕੱਢਿਆ ਰੋਸ ਮਾਰਚ

On: ਅਗਸਤ 8, 2026 8:02 ਬਾਃ ਦੁਃ

 

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਪੰਦਰਵੇਂ ਦਿਨ ਵੀ ਜਾਰੀ, ਰਾਮਪੁਰਾ ਫੂਲ ਵਿੱਚ ਕੀਤਾ ਗਿਆ ਝੰਡਾ ਮਾਰਚ

ਲਹਿਰਾ ਮੁਹੱਬਤ, 08 ਅਗਸਤ 2026 – ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਪੰਦਰਵੇਂ ਦਿਨ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ, ਲਛਮਣ ਰਾਮਪੁਰਾ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸੰਬੰਧੀ ਕੋਈ ਵੀ ਨੀਤੀ ਨਹੀਂ ਬਣਾਈ ਗਈ।

ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ, ਇਸ ਧੋਖੇ ਦੇ ਵਿਰੋਧ ਵਜੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ “ਤਾਲਮੇਲ ਕਮੇਟੀ” ਦੇ ਬੈਨਰ ਹੇਠ ਅੱਜ ਰਾਮਪੁਰਾ ਫੂਲ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਠੇਕਾ ਮੁਲਾਜ਼ਮ ਪੱਖੀ ਕਾਨੂੰਨ ਬਣਾਇਆ ਜਾਵੇ।

 

Leave a Comment