Punjab News! ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ; ਲੈਕਚਰਾਰਾਂ ਦੀਆਂ ਤਰੱਕੀਆਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

On: ਜੂਨ 19, 2026 5:05 ਬਾਃ ਦੁਃ

 

Punjab News! ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ; ਲੈਕਚਰਾਰਾਂ ਦੀਆਂ ਤਰੱਕੀਆਂ ਅਤੇ ਹੋਰ ਅਹਿਮ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

ਚੰਡੀਗੜ੍ਹ, 19 ਜੂਨ 2026-

ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਇੱਕ ਉੱਚ-ਪੱਧਰੀ ਵਫ਼ਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਸਕੱਤਰ ਸਿੰਘ ਬੱਲ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਲੈਕਚਰਾਰ ਕਾਡਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਡਾਇਰੈਕਟਰ ਸਿੱਖਿਆ ਦੇ ਸਾਹਮਣੇ ਰੱਖਿਆ।

ਇਸ ਸੰਬੰਧੀ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਕਾਡਰ ਦੀ ਸੀਨੀਆਰਤਾ ਸੂਚੀ ਨੂੰ ਤਿਆਰ ਕਰਨ ਸਮੇਂ ਰਹੀਆਂ ਵਿਭਾਗੀ ਅੜਚਨਾਂ ਅਤੇ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਅਤੇ ਸੀਨੀਅਰਤਾ ਸੂਚੀ ਤੇ ਪੁਨਰ ਵਿਚਾਰ ਕਰਨ ਲਈ ਬੇਨਤੀ ਕੀਤੀ ਗਈ।

ਇਸ ਦੇ ਨਾਲ਼ ਹੀ ਲੰਮੇ ਸਮੇਂ ਤੋਂ ਰੁਕੀਆਂ ਹੋਈਆਂ ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਤਰੱਕੀਆਂ (Promotions) ਦੇ ਮਾਮਲੇ ਨੂੰ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਡਾਇਰੈਕਟਰ ਜੀ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਵੇਲੇ ਫੀਲਡ (ਸਕੂਲਾਂ) ਵਿੱਚ ਪ੍ਰਿੰਸੀਪਲਾਂ ਦੀਆਂ ਲਗਭਗ 1200 ਅਸਾਮੀਆਂ ਖਾਲੀ ਪਈਆਂ ਹਨ ਜਿਸ ਨਾਲ਼ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।

ਯੂਨੀਅਨ ਵੱਲੋਂ ਸੂਬਾ ਪ੍ਰੈੱਸ ਸਕੱਤਰ ਰਣਬੀਰ ਸਿੰਘ ਸੋਹਲ ਅਤੇ ਪੂਰਨ ਸਹਿਗਲ ਜਨਰਲ ਸਕੱਤਰ ਫਤਹਿਗੜ ਸਾਹਿਬ ਨੇ ਚਿੰਤਾ ਪ੍ਰਗਟਾਈ ਕਿ ਸਕੂਲਾਂ ਵਿੱਚ ਮੁਖੀਆਂ (ਪ੍ਰਿੰਸੀਪਲਾਂ) ਦੀ ਘਾਟ ਕਾਰਨ ਪ੍ਰਬੰਧਕੀ ਢਾਂਚਾ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਸਿੱਧੇ ਤੌਰ ‘ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਡਾਇਰੈਕਟਰ ਸਕੂਲ ਸਿੱਖਿਆ, ਸਰਦਾਰ ਸਕੱਤਰ ਸਿੰਘ ਬੱਲ ਜੀ ਨੇ ਯੂਨੀਅਨ ਦੇ ਵਫ਼ਦ ਦੀਆਂ ਸਾਰੀਆਂ ਗੱਲਾਂ ਨੂੰ ਬਹੁਤ ਹੀ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਵਿਭਾਗ ਵੱਲੋਂ ਇਨ੍ਹਾਂ ਸਾਰੇ ਮਸਲਿਆਂ ਨੂੰ ਹਰ ਪੱਧਰ ‘ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸੀਨੀਆਰਤਾ ਸੂਚੀ ਸਮੇਤ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦੇ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।

 

Join WhatsApp

Join Now

More

ਵਿਦਿਆਰਥੀ ਅਤੇ ਹੋਰ ਜਮਹੂਰੀ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਜਾਂਚ ਏਜੰਸੀ- ਜਮਹੂਰੀ ਫਰੰਟ

Punjab ਦੇ ਹਜ਼ਾਰਾਂ Teachers ਨੂੰ ਸਕੂਲਾਂ ‘ਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ DC ਨੂੰ ਸੌਂਪਿਆ ਮੰਗ ਪੱਤਰ

Supreme Court CBSE Policy! CBSE ਦੀ 3-ਭਾਸ਼ਾਈ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ; ਨੌਵੀਂ ਜਮਾਤ ਲਈ ਦੋ ਭਾਰਤੀ ਭਾਸ਼ਾਵਾਂ ਪੜ੍ਹਨ ਦੀ ਲਾਜ਼ਮੀਅਤ ‘ਤੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ

Punjab Elections: ਪੰਜਾਬ ‘ਚ ਬਣੇਗੀ ਭਾਜਪਾ ਸਰਕਾਰ! ਤਰੁਣ ਚੁੱਘ ਨੇ ਕਿਹਾ- ਮਹਾਰਾਜਾ ਰਣਜੀਤ ਸਿੰਘ ਦੇ ਚੱਲਾਂਗੇ ਨਕਸ਼ੇ-ਕਦਮਾਂ ‘ਤੇ

ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ: CM ਮਾਨ ਤੇ ਵਿੱਤ ਮੰਤਰੀ ਦੇ ਭਰੋਸਿਆਂ ‘ਤੇ ਅਫ਼ਸਰਸ਼ਾਹੀ ਨੇ ਲਗਾਈਆਂ ਬ੍ਰੇਕਾਂ; ਤਨਖਾਹਾਂ 50 ਹਜ਼ਾਰ ਤੋਂ ਘਟਾ ਕੇ 19 ਹਜ਼ਾਰ ਕਰਨ ‘ਤੇ ਭੜਕੀ ਯੂਨੀਅਨ

Punjab Railway Bomb Threat! ਪੰਜਾਬ ‘ਚ ਵੱਡਾ ਖ਼ਤਰਾ! ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Leave a Comment