Punjab News: ਪੰਜਾਬ ‘ਚੋਂ ਨਿਕਲੇਗਾ ਦਿੱਲੀ-ਕਟੜਾ ਐਕਸਪ੍ਰੈੱਸਵੇਅ! ਗਡਕਰੀ ਨੇ ਕੀਤਾ ਅੰਮ੍ਰਿਤਸਰ ‘ਚ ਦੌਰਾ

312

 

Punjab News: Delhi-Katra Expressway will come out of Punjab! Gadkari visited Amritsar

  • ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ
  • ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ

ਪੰਜਾਬ ਨੈੱਟਵਰਕ, ਅੰਮ੍ਰਿਤਸਰ

Delhi-Katra Expressway – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤਿਨ ਗਡਕਰੀ ਨੇ ਪੰਜਾਬ ਵਿੱਚ ਚੱਲ ਰਹੇ ਹਾਈਵੇਅ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਪੈਦਾ ਹੋਏ ਪਾਣੀ ਦੇ ਵਿਵਾਦ ਦਾ ਹੱਲ ਵੀ ਦੱਸਿਆ ਹੈ। ਗਡਕਰੀ ਨੇ ਕਿਹਾ ਕਿ ਭਾਰਤ ਵਿੱਚ ਪਾਣੀ ਦੀ ਬਹੁਤਾਤ ਹੈ।

ਆਜ਼ਾਦੀ ਤੋਂ ਬਾਅਦ ਭਾਰਤ ਦੇ ਹਿੱਸੇ ਵਿਚ ਤਿੰਨ ਅਤੇ ਪਾਕਿਸਤਾਨ ਦੇ ਹਿੱਸੇ ਵਿਚ ਤਿੰਨ ਦਰਿਆ ਸਨ ਪਰ ਅੱਜ ਤੱਕ ਭਾਰਤ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਵਿਚ ਪਹੁੰਚ ਰਿਹਾ ਹੈ। ਜੇਕਰ ਅਸੀਂ ਉਸ ਪਾਣੀ ਨੂੰ ਚੈਨਲਾਈਜ਼ ਕਰਦੇ ਹਾਂ ਤਾਂ ਅਸੀਂ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਨੂੰ ਵੀ ਪਾਣੀ ਮੁਹੱਈਆ ਕਰਵਾ ਸਕਦੇ ਹਾਂ।

ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ, ਪੰਜਾਬ ਲਈ ਰੋਪਵੇਅ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਹਮੇਸ਼ਾ ਭਵਿੱਖ ਲਈ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਕਿਸਾਨ ਅੱਜ ਪਰਾਲੀ ਸਾੜਦੇ ਹਨ, ਪਰ ਆਉਣ ਵਾਲੇ ਸਮੇਂ ਵਿੱਚ ਪਰਾਲੀ ਨੂੰ ਲੈ ਕੇ ਲੜਾਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਉਹ ਜੋ ਵੀ ਕਹਿੰਦੇ ਹਨ, 100 ਰੁਪਏ ਸੋਚ ਕੇ ਕਹਿੰਦੇ ਹਨ। ਇਸ ਪਰਾਲੀ ਤੋਂ ਈਥਾਨੌਲ ਤਿਆਰ ਕੀਤਾ ਜਾ ਸਕਦਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਕਟੜਾ ਐਕਸਪ੍ਰੈਸ ਹਾਈਵੇਅ ਪ੍ਰੋਜੈਕਟ ਵਿੱਚ ਬਿਆਸ ਦਰਿਆ ਉੱਤੇ ਇੱਕ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨੂੰ ਸੈਰ ਸਪਾਟੇ ਦੇ ਹਿਸਾਬ ਨਾਲ ਬਣਾਇਆ ਜਾ ਸਕਦਾ ਹੈ। ਜੇਕਰ ਇਸ ਪੁਲ ‘ਤੇ ਸਿੱਖ ਇਤਿਹਾਸ ਦੱਸਿਆ ਜਾਵੇ ਤਾਂ ਇਹ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਇੱਥੇ ਕੈਫੇ ਦੀ ਸਹੂਲਤ ਵੀ ਹੋਵੇਗੀ। ਪੰਜਾਬ ਸਰਕਾਰ ਇਸ ਬਾਰੇ ਵਿਚਾਰ ਕਰ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)