Join WhatsApp

Join Now

Punjab News: ਗ੍ਰਿਫ਼ਤਾਰੀਆਂ ਦੇ ਬਾਵਜੂਦ ਨਰੇਗਾ ਮੁਲਾਜ਼ਮ ਅੱਜ ਘੇਰਨਗੇ ਮੰਤਰੀ ਤਰੁਣਪ੍ਰੀਤ ਸੌਂਦ ਦੀ ਰਿਹਾਇਸ਼

On: July 20, 2026 9:06 AM

 

Punjab News: ਗ੍ਰਿਫ਼ਤਾਰੀਆਂ ਦੇ ਬਾਵਜੂਦ ਨਰੇਗਾ ਮੁਲਾਜ਼ਮ ਅੱਜ ਘੇਰਨਗੇ ਮੰਤਰੀ ਤਰੁਣਪ੍ਰੀਤ ਸੌਂਦ ਦੀ ਰਿਹਾਇਸ਼

8 ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਅਤੇ ਨੌਕਰੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ

Punjab News, 19 July 2026- 

ਨਰੇਗਾ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਪੁਲਿਸ ਵੱਲੋਂ ਕੀਤੀਆਂ ਗ੍ਰਿਫ਼ਤਾਰੀਆਂ ਦੇ ਬਾਵਜੂਦ ਉਹ 20 ਜੁਲਾਈ ਨੂੰ ਪੰਜਾਬ ਦੇ ਪੰਚਾਇਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਜਾਇਜ਼ ਮੰਗਾਂ 8 ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਅਤੇ ਨੌਕਰੀਆਂ ਰੈਗੂਲਰ ਕਰਨ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ।

ਮੁਲਾਜ਼ਮਾਂ ਆਗੂ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ 15 ਜੁਲਾਈ ਨੂੰ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਚਾਇਤ ਮੰਤਰੀ ਨੇ ਖੁਦ ਦਖ਼ਲ ਦੇ ਕੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਗੱਲਬਾਤ ਰਾਹੀਂ ਮਸਲਾ ਸੁਲਝਾਇਆ ਜਾਵੇਗਾ।

ਪਰ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਅਫ਼ਸਰਸ਼ਾਹੀ ਨੇ ਮੰਤਰੀ ਦੇ ਭਰੋਸੇ ਨੂੰ ਵੀ ਅਣਡਿੱਠਾ ਕਰਦਿਆਂ ਮਸਲੇ ਹੱਲ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਕਰਮਚਾਰੀਆਂ ਨੂੰ ਨੌਕਰੀਆਂ ਤੋਂ ਕੱਢਣ ਲਈ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਰਮਚਾਰੀਆਂ ਨੂੰ ਡਰਾਉਣ ਅਤੇ ਲੋਕਤੰਤਰੀ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।

ਨਰੇਗਾ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰੀਆਂ, ਧਮਕੀਆਂ ਅਤੇ ਨੌਕਰੀ ਤੋਂ ਕੱਢਣ ਦੇ ਨੋਟਿਸ ਉਨ੍ਹਾਂ ਦੇ ਹੌਸਲੇ ਨੂੰ ਨਹੀਂ ਤੋੜ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ 8 ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਅਤੇ ਨੌਕਰੀਆਂ ਰੈਗੂਲਰ ਕਰਨ ਸਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦਮਨਕਾਰੀ ਨੀਤੀ ਛੱਡ ਕੇ ਗੱਲਬਾਤ ਰਾਹੀਂ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ 20 ਜੁਲਾਈ ਦਾ ਘਿਰਾਓ ਵੱਡੇ ਪੱਧਰ ’ਤੇ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment