Join WhatsApp

Join Now

Punjab News: ਸਾਢੇ ਚਾਰ ਸਾਲਾਂ ‘ਚ ਅਸਾਮੀਆਂ ਖੁਣੋਂ ਬੇਰੁਜ਼ਗਾਰਾਂ ਦੇ ਖਾਤੇ ਖ਼ਾਲੀ!

On: November 10, 2026 8:14 PM

 

Punjab News: ਸਾਢੇ ਚਾਰ ਸਾਲਾਂ ‘ਚ ਅਸਾਮੀਆਂ ਖੁਣੋਂ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਦੇ ਖਾਤੇ ਖ਼ਾਲੀ!

320 ਦਿਨਾਂ ਤੋਂ ਪੱਕਾ ਮੋਰਚਾ ਜਾਰੀ, ਹੁਣ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਵੀ ਲੱਗੇਗਾ ਪੱਕਾ ਮੋਰਚਾ

ਦਲਜੀਤ ਕੌਰ

ਸੰਗਰੂਰ, 10 ਨਵੰਬਰ, 2026: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਗੁਰਪ੍ਰੀਤ ਸਿੰਘ ਪੱਕਾ ਕਲਾਂ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (55% ਤੋਂ ਪੀੜਤ) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ ਉਲਟਾ ਮਾਸਟਰ ਕੇਡਰ ਭਰਤੀ ਲਈ ਕਾਂਗਰਸ ਵੱਲੋਂ ਰੱਦ ਕੀਤੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੜ ਲਾਗੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਰਜਨਾਂ ਵਾਰ ਜਨਤਕ ਐਲਾਨ ਕਰਨ ਦੇ ਬਾਵਜੂਦ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।

ਉਹਨਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਾਰ-ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਸ਼ਾਂਤਮਈ ਤਰੀਕੇ ਨਾਲ ਡੀਸੀ ਦਫਤਰ ਦੇ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੀ ਇੱਕ ਵੀ ਨਵੀ ਅਸਾਮੀ ਜਾਰੀ ਨਹੀਂ ਕੀਤੀ ਅਤੇ ਆਪਣੇ ਪ੍ਰਚਾਰ ਰਾਹੀਂ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਉਣ ਦੇ ਦਮਗਜੇ ਮਾਰਦੀ ਆ ਰਹੀ ਹੈ।

ਆਗੂਆਂ ਨੇ ਦੱਸਿਆ ਕਿ ਉਹ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਘੱਟੋ ਘੱਟ 15 ਹਜ਼ਾਰ ਅਸਾਮੀਆਂ ਜਾਰੀ ਕਰਵਾਉਣ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋਂ ਰੱਦ ਕਰਵਾਉਣ, ਉਮਰ ਹੱਦ ਛੋਟ ਲੈਣ,ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ, ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਕਰੋਨਾ ਵਲੰਟੀਅਰਜ਼ ਨੂੰ ਬਿਨਾ ਸ਼ਰਤ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਰੈਗੂਲਰ ਭਰਤੀ ਕਰਵਾਉਣ ਲਈ ਇੱਕ ਮੋਰਚਾ 14 ਨਵੰਬਰ ਤੋਂ ਮੁੱਖ ਮੰਤਰੀ ਦੇ ਮੁੱਖ ਦਫਤਰ ਧੂਰੀ ਦੇ ਗੇਟ ਅੱਗੇ ਸ਼ੁਰੂ ਕਰਨਗੇ। ਉਹਨਾਂ ਸਮੂਹ ਬੇਰੁਜ਼ਗਾਰਾਂ ਨੂੰ 14 ਨਵੰਬਰ ਸਵੇਰੇ 11 ਵਜੇ ਧੂਰੀ ਪਹੁੰਚਣ ਦੀ ਅਪੀਲ ਕੀਤੀ।

 

More

ਵੱਡੀ ਖ਼ਬਰ: CM ਮਾਨ ਦੇ ਸ਼ਹਿਰ ‘ਚ ਲੱਗੇਗਾ ਮੁਲਾਜ਼ਮਾਂ ਦਾ ਹਫ਼ਤਾਵਾਰੀ ਮੋਰਚਾ! ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਦਿਨ ਰਾਤ ਸ਼ਮੂਲੀਅਤ ਕਰਨ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸਾਰੇ ਜ਼ਿਲ੍ਹਿਆਂ ‘ਚ 12 ਨਵੰਬਰ ਤੋਂ EVM/VVPAT ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ 95% ਕਮੀ! ਕੇਂਦਰ ਸਰਕਾਰ ਦੀ ਸੰਸਥਾ ਨੇ ਹੀ ਖੋਲ੍ਹੀ ਭਾਜਪਾ ਦੀ ਪੋਲ!

BREAKING- ਪੰਜਾਬ ਦੀਆਂ ਔਰਤਾਂ ਨਾਲ AAP ਨੇ ਕੀਤਾ ਧੋਖਾ! ਸਾਬਕਾ CM ਚੰਨੀ ਨੇ ‘ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਬਾਰੇ ਕੀਤਾ ਨਵਾਂ ਐਲਾਨ

Education Breaking: ਪੰਜਾਬ ਸਰਕਾਰ ਦਾ D.El.Ed. ਦਾਖ਼ਲਿਆਂ ਸਬੰਧੀ ਵੱਡਾ ਫੈਸਲਾ; ਪੜ੍ਹੋ ਪੱਤਰ

ਵੱਡੀ ਖ਼ਬਰ: ਦਿੱਲੀ ’ਚ ਪਰਾਲੀ ਨਹੀਂ ਗੱਡੀਆਂ ਦਾ ਪ੍ਰਦੂਸ਼ਣ ਵਧਿਆ! ਸੁਪਰੀਮ ਕੋਰਟ ਵੱਲੋਂ ਭਾਜਪਾ ਰਾਜ ਵਾਲੇ 4 ਸੂਬਿਆਂ ਨੂੰ ਨੋਟਿਸ ਜਾਰੀ, ਮੰਗਿਆ ਜਵਾਬ!

Leave a Comment