Join WhatsApp

Join Now

Punjab News: ਮੁਲਾਜ਼ਮ ਆਗੂ ਸੁਖਚੈਨ ਖਹਿਰਾ ਦੀ ਬਦਲੀ ਦੀ ਨਿਖੇਧੀ

On: ਸਤੰਬਰ 2, 2026 9:19 ਪੂਃ ਦੁਃ

 

ਮੁਲਾਜ਼ਮ ਆਗੂ ਸੁਖਚੈਨ ਖਹਿਰਾ ਦੀ ਬਦਲੀ ਦੀ ਨਿਖੇਧੀ

ਸੰਗਰੂਰ, 2 ਸਤੰਬਰ 2026- ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਜੀਤ ਸਿੰਘ ਭੁਟਾਲ, ਜਨਰਲ ਸਕੱਤਰ ਕੁਲਦੀਪ ਸਿੰਘ ਕਮੋਮਾਜਰਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ, ਤਰਕਸ਼ੀਲ ਆਗੂ ਸੀਤਾ ਰਾਮ ਅਤੇ ਗੁਰਦੀਪ ਸਿੰਘ ਲਹਿਰਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਸੁਖਚੈਨ ਸਿੰਘ ਖਹਿਰਾ ਦਾ ਪੰਜਾਬ ਸਿਵਲ ਸਕੱਤਰੇਤ ਤੋਂ ਤਬਾਦਲਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਖਹਿਰਾ ਨੂੰ ਪ੍ਰਸ਼ਾਸਕੀ ਅਫਸਰ-2 ਤੋਂ ਬਦਲ ਕੇ ਸੈਕਟਰ 33 ਸਥਿਤ ਯੋਜਨਾ ਸ਼ਾਖਾ ਵਿੱਚ ਤਾਇਨਾਤ ਕਰਨਾ ਸਰਕਾਰੀ ਬਦਲਾਖੋਰੀ ਹੈ। ਇਹ ਕਾਰਵਾਈ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।

ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਕਰਮਚਾਰੀ ਦਾ ਜਮਹੂਰੀ ਹੱਕ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ, ਨਾ ਕਿ ਆਗੂਆਂ ਦੀਆਂ ਬਦਲੀਆਂ ਕਰੇ। ਉਨ੍ਹਾਂ ਮੰਗ ਕੀਤੀ ਕਿ ਖਹਿਰਾ ਦੀ ਬਦਲੀ ਤੁਰੰਤ ਰੱਦ ਕੀਤੀ ਜਾਵੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment