Punjab News: ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਕਰਵਾਇਆ ਫਰੀ! ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ

On: ਅਪ੍ਰੈਲ 6, 2026 2:06 ਬਾਃ ਦੁਃ

 

Punjab News: ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ਕਰਵਾਇਆ ਫਰੀ; ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ

ਤਰਨ ਤਾਰਨ/ਉਸਮਾ, 6 ਅਪ੍ਰੈਲ 2026:

ਕਿਸਾਨ ਮਜ਼ਦੂਰ ਮੋਰਚਾ ਅਤੇ ‘ਕਿਸਾਨ ਗੈਰ-ਸਿਆਸੀ ਭਾਰਤ’ ਦੀ ਕਾਲ ‘ਤੇ ਅੱਜ ਤਰਨ ਤਾਰਨ ਦੇ ਉਸਮਾ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪੂਰੀ ਤਰ੍ਹਾਂ ‘ਪਰਚੀ ਮੁਕਤ’ (ਫ੍ਰੀ) ਕਰ ਦਿੱਤਾ ਗਿਆ।

ਇਸ ਪ੍ਰਦਰਸ਼ਨ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ), ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਮਜੈਲ) ਵੱਲੋਂ ਸਾਂਝੇ ਤੌਰ ‘ਤੇ ਹਿੱਸਾ ਲਿਆ ਗਿਆ।

ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੱਸਿਆ ਕਿ ਮੰਗਾਂ ਕੀਤੀ ਕਿ, ਸਾਰੀਆਂ ਫ਼ਸਲਾਂ ‘ਤੇ ਸਵਾਮੀਨਾਥਨ ਰਿਪੋਰਟ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਇਆ ਜਾਵੇ।

ਸਾਲ 2025 ਦਾ ਬਿਜਲੀ ਐਕਟ ਰੱਦ ਕੀਤਾ ਜਾਵੇ ਅਤੇ ਪੰਜਾਬ ਵਿੱਚ ਜ਼ਬਰਦਸਤੀ ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ। ਕਿਸਾਨਾਂ ਵਿਰੋਧੀ ਨੀਤੀਆਂ ਅਤੇ ਕਾਨੂੰਨਾਂ ਨੂੰ ਮੁਕੰਮਲ ਤੌਰ ‘ਤੇ ਰੱਦ ਕਰਨ ਦੀ ਮੰਗ ਕੀਤੀ ਗਈ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ‘ਤੇ ਪੰਜਾਬ ਸਰਕਾਰ ਨੇ ਕੇਂਦਰ ਦੀ ਸ਼ਹਿ ‘ਤੇ ਤਸ਼ੱਦਦ ਢਾਹਿਆ ਹੈ।

ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਸਰਕਾਰਾਂ ਮੰਗਾਂ ਮੰਨਣ ਦੀ ਬਜਾਏ ਮੋਰਚਿਆਂ ਨੂੰ ਖੇਰੂ-ਖੇਰੂ ਕਰਨ ‘ਤੇ ਤੁਲੀਆਂ ਹੋਈਆਂ ਹਨ।

4 ਘੰਟੇ ਚੱਲੇ ਇਸ ਪ੍ਰਦਰਸ਼ਨ ਦੌਰਾਨ ਟੂਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਫੀਸ (ਟੈਕਸ) ਤੋਂ ਲੰਘਾਇਆ ਗਿਆ। ਕਿਸਾਨਾਂ ਦੇ ਭਾਰੀ ਇਕੱਠ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦੀ ਨਾ ਮੰਨੀਆਂ ਗਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

 

Join WhatsApp

Join Now

Leave a Comment