Punjab News: ਹੜ੍ਹ ਪੀੜਤਾਂ ਦੇ ਮੁਆਵਜ਼ੇ ਲਈ ਕੱਲ੍ਹ ਕਿਸਾਨ ਲਾਉਣਗੇ ਵਿਸ਼ਾਲ ਧਰਨਾ

On: ਮਾਰਚ 17, 2026 7:17 ਬਾਃ ਦੁਃ

 

 

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਚੋਹਲਾ ਸਾਹਿਬ ਦੀ ਹੋਈ ਮੀਟਿੰਗ

ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਲਕੇ ਐਸਡੀਐਮ ਦਫ਼ਤਰ ਪੱਟੀ ਧਰਨਾ ਦਿੱਤਾ ਜਾਵੇਗਾ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ, 17 ਮਾਰਚ 2026- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਗੁਰੂ ਅਰਜਨ ਦੇਵ ਚੋਹਲਾ ਸਾਹਿਬ ਦੀ ਮੀਟਿੰਗ ਜੋਨ ਪ੍ਰਧਾਨ ਪ੍ਰਗਟ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਪਿੰਡ ਪਨਗੋਟਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਕਿਸਾਨੀ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਮੀਟਿੰਗ ਵਿੱਚ ਬੋਲਦਿਆਂ ਇੰਦਰਜੀਤ ਸਿੰਘ ਕੋਟ ਬੁੱਢਾ ਤੇ ਜੋਨ ਪ੍ਰਧਾਨ ਪ੍ਰਗਟ ਸਿੰਘ ਚੰਬਾ ਨੇ ਕਿਹਾ ਕਿ ਜਿਹੜੇ ਹੜ੍ਹ ਪੀੜਤ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ, ਉਨ੍ਹਾਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਵਾਉਣ ਲਈ 18 ਮਾਰਚ ਨੂੰ ਐਸ.ਡੀ.ਐਮ. ਪੱਟੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਤਾਂ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਵਾਇਆ ਜਾ ਸਕੇ।

ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੋ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਗੈਰ ਸਿਆਸੀ ਮੋਰਚੇ ਵੱਲੋਂ 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਐਮ.ਐਸ.ਪੀ ਦਾ ਕਾਨੂੰਨ ਬਣਵਾਉਣ ਲਈ ਮੋਰਚਾ ਚੱਲ ਰਿਹਾ ਸੀ, ਉਸ ਮੋਰਚੇ ਨੂੰ ਪੰਜਾਬ ਸਰਕਾਰ ਨੇ ਕੇਂਦਰ ਦੀ ਸ਼ਹਿ ‘ਤੇ ਧੋਖੇ ਨਾਲ ਚੁਕਵਾਇਆ ਸੀ, ਉਸ ‘ਤੇ ਵੀ ਪੰਜਾਬ ਸਰਕਾਰ ਦੇ ਪੁਤਲੇ 18-19 ਮਾਰਚ ਨੂੰ ਫੂਕੇ ਜਾਣਗੇ ਅਤੇ ਉਸ ਮੋਰਚੇ ਵਿੱਚ ਚੋਰੀ ਹੋਈਆਂ ਟਰਾਲੀਆਂ ਆਦਿ ਦਾ ਮੁਆਵਜ਼ਾ ਲੈਣ ਲਈ ਵੀ ਪੁਰਜ਼ੋਰ ਮੰਗ ਕੀਤੀ ਜਾਵੇਗੀ।

ਅੱਗੇ ਬੋਲਦਿਆਂ ਜਥੇਬੰਦੀ ਦੇ ਆਗੂ ਸੁਖਜਿੰਦਰ ਸਿੰਘ ਰੂੜੀਵਾਲਾ ਅਤੇ ਬਾਬਾ ਪ੍ਰਗਟ ਸਿੰਘ ਪਰਿੰਗੜੀ ਨੇ ਕਿਹਾ ਕਿ ਕਿਸਾਨ ਜਥੇਬੰਦੀ ਦੇ ਪਹਿਲੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ 22ਵੀਂ ਬਰਸੀ ਗੁਰੂ ਨਾਨਕ ਦੇਵ ਜੀ ਦੇ ਪੁਰਖਿਆਂ ਦੇ ਪਿੰਡ ਡੇਹਰਾ ਸਾਹਿਬ ਵਿਖੇ ਮਨਾਈ ਜਾਵੇਗੀ, ਜਿਸ ਵਿੱਚ ਕਿਸਾਨ ਪਰਿਵਾਰਾਂ ਸਮੇਤ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਾਹਿਬ ਸਿੰਘ ਸਭਰਾ, ਘੁੱਲਾ ਸਿੰਘ ਪਰਿੰਗੜੀ, ਬੋਹੜ ਸਿੰਘ ਸੈਦਪੁਰ, ਹਰਜੀਤ ਸਿੰਘ, ਲਖਵਿੰਦਰ ਸਿੰਘ ਬੱਠੇ ਭੈਣੀ, ਸੁਖਬੀਰ ਸਿੰਘ, ਕੁਲਵੰਤ ਸਿੰਘ ਨਦੋਹਰ, ਤਰਸੇਮ ਸਿੰਘ ਨਬੀਪੁਰ, ਰਣਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਸੋਨੀ ਪਹਿਲਵਾਨ, ਸਰਪੰਚ ਨਿਸ਼ਾਨ ਸਿੰਘ, ਰਣਜੀਤ ਸਿੰਘ, ਮਿਲਖਾ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ, ਗੁਰਸਾਹਿਬ ਸਿੰਘ, ਭੁਪਿੰਦਰ ਸਿੰਘ, ਹਰਦੀਪ ਸਿੰਘ, ਦਿਆਲ ਸਿੰਘ ਆਦਿ ਹਾਜ਼ਰ ਸਨ।

 

Join WhatsApp

Join Now

Leave a Comment