Join WhatsApp

Join Now

Punjab News: ਭਿਆਨਕ ਸੜਕ ਹਾਦਸੇ ‘ਚ ਪਿਉ-ਪੁੱਤ ਦੀ ਮੌਤ

On: ਸਤੰਬਰ 2, 2026 8:39 ਬਾਃ ਦੁਃ

 

ਮੱਤੇਵਾਲ ਨੇੜੇ ਭਿਆਨਕ ਸੜਕ ਹਾਦਸਾ, ਪਿਉ-ਪੁੱਤ ਦੀ ਮੌਕੇ ’ਤੇ ਮੌਤ

ਮੱਤੇਵਾਲ (ਅੰਮ੍ਰਿਤਸਰ), 2 ਸਤੰਬਰ 2026: ਸਥਾਨਕ ਕਸਬਾ ਮੱਤੇਵਾਲ ਦੇ ਇੱਕੋ ਪਰਿਵਾਰ ਨਾਲ ਸਬੰਧਤ ਪਿਉ-ਪੁੱਤ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਵਿੱਚ ਦੋਵੇਂ ਜਣਿਆਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੱਤੇਵਾਲ ਵਾਸੀ ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ, ਜਿਸ ਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ, ਆਪਣੇ 35 ਸਾਲਾ ਪੁੱਤਰ ਗੁਰਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੱਤੇਵਾਲ ਤੋਂ ਖਾਲਚੀਆਂ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਡੇਹਰੀਵਾਲ ਨੇੜੇ ਪਹੁੰਚੇ ਤਾਂ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਇੱਕ ਰੁੱਖ ਨਾਲ ਜਾ ਟਕਰਾਇਆ।

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਪਿਉ-ਪੁੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ।

ਜਾਣਕਾਰੀ ਮੁਤਾਬਕ ਮ੍ਰਿਤਕ ਜਸਵਿੰਦਰ ਸਿੰਘ ਅਤੇ ਉਸ ਦਾ ਪੁੱਤਰ ਗੁਰਪਾਲ ਸਿੰਘ ਮੱਤੇਵਾਲ ਕਸਬੇ ਵਿੱਚ ਬੈਟਰੀਆਂ ਦੀ ਮੁਰੰਮਤ ਦੀ ਦੁਕਾਨ ਚਲਾਉਂਦੇ ਸਨ। ਦੋਵਾਂ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ ਅਤੇ ਇਲਾਕੇ ਦੇ ਲੋਕਾਂ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਹਾਦਸੇ ਤੋਂ ਬਾਅਦ ਥਾਣਾ ਤਰਸਿਕਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਵੱਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਾਬਾ ਬਕਾਲਾ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment