Join WhatsApp

Join Now

Punjab News: ਸਰਕਾਰੀ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

On: ਸਤੰਬਰ 2, 2026 7:14 ਬਾਃ ਦੁਃ

 

Punjab News: ਸਰਕਾਰੀ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

ਜ਼ੀਰਾ-ਕੋਟ ਈਸੇ ਖਾਂ ਮਾਰਗ ’ਤੇ ਭਿਆਨਕ ਹਾਦਸਾ: ਅਧਿਆਪਕ ਤੇ ਵਿਦਿਆਰਥੀ ਦੀ ਮੌਤ, ਇਕਲੌਤੇ ਪੁੱਤਰ ਦੀ ਮੌਤ ਨਾਲ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਜ਼ੀਰਾ (ਫ਼ਿਰੋਜ਼ਪੁਰ), 2 ਸਤੰਬਰ 2026: ਜ਼ੀਰਾ-ਕੋਟ ਈਸੇ ਖਾਂ ਮੁੱਖ ਮਾਰਗ ’ਤੇ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਸਕੂਲ ਅਧਿਆਪਕ ਅਤੇ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ, ਜਦਕਿ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਮਾਤਮ ਛਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਦਾਸਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਡੀ.ਪੀ.ਈ. ਵਜੋਂ ਤਾਇਨਾਤ ਮਾਸਟਰ ਗੁਰਵਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ, ਵਾਸੀ ਮੋਗਾ, ਆਪਣੇ ਅਧਿਆਪਕ ਸਾਥੀ ਦੇ ਪੁੱਤਰ ਅਭੈਪ੍ਰਤਾਪ ਸਿੰਘ ਔਲਖ ਨੂੰ ਕਾਰ ਵਿੱਚ ਨਾਲ ਲੈ ਕੇ ਕੋਟ ਈਸੇ ਖਾਂ ਵੱਲ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਅਭੈਪ੍ਰਤਾਪ ਸਿੰਘ ਸਕੂਲ ਵਿੱਚ ਖੇਡ ਪ੍ਰੈਕਟਿਸ ਕਰਨ ਉਪਰੰਤ ਮਾਸਟਰ ਗੁਰਵਿੰਦਰ ਸਿੰਘ ਨਾਲ ਲਿਫਟ ਲੈ ਕੇ ਆਪਣੇ ਸ਼ਹਿਰ ਕੋਟ ਈਸੇ ਖਾਂ ਜਾ ਰਿਹਾ ਸੀ।

ਜਦੋਂ ਉਹ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕਾਰਪੀਓ ਗੱਡੀ ਨਾਲ ਉਨ੍ਹਾਂ ਦੀ ਕਾਰ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸਵਾਰ ਮਾਸਟਰ ਗੁਰਵਿੰਦਰ ਸਿੰਘ ਅਤੇ ਵਿਦਿਆਰਥੀ ਅਭੈਪ੍ਰਤਾਪ ਸਿੰਘ ਔਲਖ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਬਾਹਰ ਕੱਢਿਆ ਅਤੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ। ਹਸਪਤਾਲ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਵਿਦਿਆਰਥੀ ਅਭੈਪ੍ਰਤਾਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਜੀਵਨ ਮੱਲ ਸਕੂਲ, ਜ਼ੀਰਾ ਵਿੱਚ ਪੜ੍ਹਦਾ ਸੀ। ਉਹ ਹਰਦਾਸਾ ਸਕੂਲ ਦੀ ਅੰਡਰ-17 ਸੋਫਟਬਾਲ ਟੀਮ ਦਾ ਖਿਡਾਰੀ ਵੀ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਸਕੂਲ ਭਾਈਚਾਰੇ ਨੂੰ ਡੂੰਘਾ ਸਦਮਾ ਪਹੁੰਚਿਆ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment