Join WhatsApp

Join Now

Punjab News: ਨਹਿਰ ‘ਚ ਪਤੀ-ਪਤਨੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ! ਮ੍ਰਿਤਕ ਔਰਤ ਸੀ ਗਰਭਵਤੀ

On: July 21, 2026 10:24 AM

 

Punjab News: ਨਹਿਰ ‘ਚ ਪਤੀ-ਪਤਨੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ! ਮ੍ਰਿਤਕ ਔਰਤ ਸੀ ਗਰਭਵਤੀ

ਹੁਸ਼ਿਆਰਪੁਰ ‘ਚ ਘਰੇਲੂ ਕਲੇਸ਼ ਨੇ ਲਈ ਦੋ ਜ਼ਿੰਦਗੀਆਂ, ਪਤੀ-ਪਤਨੀ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਆਤਮਹੱਤਿਆ; ਮ੍ਰਿਤਕ ਔਰਤ ਸੀ ਗਰਭਵਤੀ

ਹੁਸ਼ਿਆਰਪੁਰ, 21 ਜੁਲਾਈ 2026- ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਬਸੀ ਮਰੂਫ਼ ਤੋਂ ਇੱਕ ਬੇਹੱਦ ਦੁਖਦਾਈ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਐਤਵਾਰ ਦੇਰ ਰਾਤ ਇੱਕ ਪਤੀ-ਪਤਨੀ ਨੇ ਆਪਸੀ ਘਰੇਲੂ ਕਲੇਸ਼ ਤੋਂ ਤੰਗ ਆ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਭ ਤੋਂ ਵਧੇਰੇ ਦੁਖਦਾਈ ਗੱਲ ਇਹ ਹੈ ਕਿ ਮ੍ਰਿਤਕ ਔਰਤ ਗਰਭਵਤੀ ਸੀ, ਜਿਸ ਕਾਰਨ ਇਸ ਘਟਨਾ ਵਿੱਚ ਇੱਕ ਅਣਜੰਮੇ ਬੱਚੇ ਦੀ ਵੀ ਜਾਨ ਚਲੀ ਗਈ।

ਥਾਣਾ ਹਰਿਆਣਾ ਦੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਆਰਿਫ (ਉਮਰ 25 ਸਾਲ) ਪੁੱਤਰ ਕਾਸਿਮ, ਨਿਵਾਸੀ ਜ਼ਿਲ੍ਹਾ ਬਦਾਯੂੰ (ਉੱਤਰ ਪ੍ਰਦੇਸ਼), ਹਾਲ ਨਿਵਾਸੀ ਧੀਰ ਫਾਰਮ, ਪਿੰਡ ਬਸੀ ਮਰੂਫ਼ ਅਤੇ ਉਸ ਦੀ ਪਤਨੀ ਸ਼ਹਿਨਾਜ਼ (ਉਮਰ 25 ਸਾਲ) ਵਜੋਂ ਹੋਈ ਹੈ। ਇਹ ਪਰਿਵਾਰ ਪਿਛਲੇ ਕੁਝ ਸਮੇਂ ਤੋਂ ਇੱਥੇ ਧੀਰ ਫਾਰਮ ‘ਚ ਰਹਿ ਰਿਹਾ ਸੀ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ।

ਥਾਣਾ ਹਰਿਆਣਾ ਦੇ ਇੰਚਾਰਜ (ਐਸ.ਐਚ.ਓ.) ਕਿਰਨ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ ਦਿਨ ਵੇਲੇ ਵੀ ਦੋਵਾਂ ਪਤੀ-ਪਤਨੀ ਨੂੰ ਨਹਿਰ ਦੇ ਕੰਢੇ ਆਪਸ ਵਿੱਚ ਝਗੜਦੇ ਹੋਏ ਦੇਖਿਆ ਗਿਆ ਸੀ। ਉਸ ਸਮੇਂ ਮਾਮਲਾ ਸ਼ਾਂਤ ਹੋਣ ਤੋਂ ਬਾਅਦ ਉਹ ਦੋਵੇਂ ਆਪਣੇ ਘਰ ਪਰਤ ਆਏ ਸਨ।

ਪ੍ਰੰਤੂ, ਰਾਤ ਨੂੰ ਲਗਭਗ 11 ਵਜੇ ਦੇ ਕਰੀਬ ਦੋਹਾਂ ਦੇ ਵਿਚਕਾਰ ਦੋਬਾਰਾ ਕਿਸੇ ਗੱਲ ਨੂੰ ਲੈ ਕੇ ਤਕਰਾਰ ਵੱਧ ਗਈ। ਝਗੜਾ ਇੰਨਾ ਵਧ ਗਿਆ ਕਿ ਪਤਨੀ ਸ਼ਹਿਨਾਜ਼ ਨੇ ਆਪਣੇ ਪਤੀ ਆਰਿਫ ਨੂੰ ਕਿਹਾ ਕਿ ਉਹ ਉਸ ਨੂੰ ਤੁਰੰਤ ਉਸ ਦੇ ਪੇਕੇ ਘਰ (ਰੋਪੜ) ਛੱਡ ਆਵੇ। ਇਸ ਤੋਂ ਬਾਅਦ ਆਰਿਫ ਆਪਣੀ ਪਤਨੀ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਘਰੋਂ ਨਿਕਲ ਗਿਆ।

ਰਸਤੇ ਵਿੱਚ ਜਦੋਂ ਉਹ ਬਸੀ ਮਰੂਫ਼ ਦੇ ਨੇੜੇ ਲੰਘ ਰਹੀ ਨਹਿਰ ਕੋਲ ਪਹੁੰਚੇ, ਤਾਂ ਦੋਵਾਂ ਨੇ ਮੋਟਰਸਾਈਕਲ ਰੋਕ ਕੇ ਨਹਿਰ ਵਿੱਚ ਛਾਲ ਮਾਰ ਦਿੱਤੀ। ਰਾਤ ਦਾ ਸਮਾਂ ਹੋਣ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਰਕੇ ਦੋਵੇਂ ਪਾਣੀ ਵਿੱਚ ਰੁੜ੍ਹ ਗਏ ਅਤੇ ਡੁੱਬਣ ਨਾਲ ਦੋਵਾਂ ਦੀ ਮੌਤ ਹੋ ਗਈ।

ਘਟਨਾ ਦੀ ਇਤਲਾਹ ਮਿਲਦੇ ਹੀ ਥਾਣਾ ਹਰਿਆਣਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਨਹਿਰ ਵਿੱਚ ਭਾਲ ਅਭਿਆਨ ਚਲਾਇਆ ਗਿਆ। ਕਾਫੀ ਮਸ਼ੱਕਤ ਤੋਂ ਬਾਅਦ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ। ਪੁਲਿਸ ਨੇ ਦੋਹਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ।

ਪੁਲਿਸ ਦੀ ਮੁਢਲੀ ਜਾਂਚ ਅਨੁਸਾਰ ਘਟਨਾ ਦਾ ਮੁੱਖ ਕਾਰਨ ਘਰੇਲੂ ਵਿਵਾਦ ਹੀ ਮੰਨਿਆ ਜਾ ਰਿਹਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਬਸੀ ਮਰੂਫ਼ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਮਗੀਨ ਮਾਹੌਲ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਾਮੂਲੀ ਕਲੇਸ਼ ਕਾਰਨ ਇੰਨਾ ਵੱਡਾ ਕਦਮ ਚੁੱਕ ਲੈਣਾ ਬੇਹੱਦ ਦੁਖਦਾਈ ਹੈ। 25 ਸਾਲ ਦੀ ਨੌਜਵਾਨ ਉਮਰ ਵਿੱਚ ਦੋ ਜ਼ਿੰਦਗੀਆਂ ਦਾ ਇਸ ਤਰ੍ਹਾਂ ਖ਼ਤਮ ਹੋ ਜਾਣਾ ਅਤੇ ਨਾਲ ਹੀ ਇੱਕ ਗਰਭਵਤੀ ਔਰਤ ਦੀ ਮੌਤ ਹੋਣਾ ਸਭ ਨੂੰ ਝੰਜੋੜ ਕੇ ਰੱਖ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment