Join WhatsApp

Join Now

Punjab News- ਅਕਾਲੀ ਦਲ ਅਤੇ AAP ਵਰਕਰਾਂ ‘ਚ ਤਿੱਖੀ ਝੜਪ

On: December 4, 2025 9:48 AM

 

 

Punjab News, 4 ਦਸੰਬਰ 2025 (Punjab Network)

ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ। ਅੱਜ ਕਈ ਥਾਵਾਂ ਤੋਂ ਝੜਪ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾਵਾਂ ਦੀਆਂ ਤਸਵੀਰਾਂ ਹਲਕਾ ਘਨੌਰ ਅਤੇ ਗੁਰਦਾਸਪੁਰ ਦੇ ਨਾਲ ਨਾਲ ਅਟਾਰੀ ਹਲਕਾ ਤੋਂ ਸਾਹਮਣੇ ਆ ਰਹੀਆਂ ਹਨ।

ਜਿੱਥੇ ਅਟਾਰੀ ਦੇ ਬਲਾਕ ਝੀਟਾ ਕਲਾਂ ਵਿੱਚ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ‘ਤੇ ਅਕਾਲੀ ਉਮੀਦਵਾਰ ਦੀ ਦਸਤਾਰ ਉਤਾਰਨ ਅਤੇ ਫ਼ਾਈਲ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ।

ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਵੀ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋ ਗਏ।

ਕਈ ਵਰਕਰਾਂ ਦੀਆਂ ਪੱਗਾਂ ਲਹਿ ਗਈਆਂ ਅਤੇ ਉੱਥੇ ਪਹੁੰਚੇ ਐਮਪੀ ਸੁਖਜਿੰਦਰ ਰੰਧਾਵਾ ਦੇ ਬੇਟੇ ਨੇ ਸੱਤਾਧਾਰੀ ਆਮ ਆਦਮੀ ਪਾਰਟੀ (AAP) ਦੇ ਬੰਦਿਆਂ ‘ਤੇ ਗੁੰਡਾਗਰਦੀ ਦੇ ਦੋਸ਼ ਲਗਾਏ।

ਇਸ ਦੇ ਨਾਲ ਹੀ ਹਲਕਾ ਘਨੌਰ ਤੋਂ ਵੀ ਇਸੇ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਂਗਰਸੀ ਉਮੀਦਵਾਰ ਦੀ ਇੱਕ ਆਪ ਵਰਕਰ ਫਾਈਲ ਹੀ ਖੋਹ ਕੇ ਲੈ ਗਿਆ।

ਦੱਸ ਦਈਏ ਕਿ ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਹਲਕਿਆਂ ਵਿੱਚ ਝੜਪਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਇੱਕ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੁਆਰਾ ਸ਼ੇਅਰ ਕੀਤੀ ਗਈ ਆਡੀਓ ਨੇ ਪੂਰੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉੱਥੇ ਹੀ ਦੂਜੇ ਪਾਸੇ AAP ਸਰਕਾਰ ਅਤੇ ਪੁਲਿਸ ਨੇ ਸੁਖਬੀਰ ਦੁਆਰਾ ਲਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ।

 

More

Education Breaking: ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਖ਼ਿਲਾਫ਼ ਖੋਲ੍ਹਿਆ ਮੋਰਚਾ; ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਟੀਚਰਾਂ ਨੇ ਕੀਤਾ ਚੌਂਕ ਜਾਮ

Holiday Alert: ਪੰਜਾਬ ਸਰਕਾਰ ਵੱਲੋਂ 28 ਨਵੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਕਿੱਥੇ-ਕਿੱਥੇ ਸਕੂਲ ਅਤੇ ਦਫ਼ਤਰ ਰਹਿਣਗੇ ਬੰਦ?

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ! ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

OPS News: ਪੁਰਾਣੀ ਪੈਨਸ਼ਨ ਸਕੀਮ ਨੇ ਫਸਾਈ ਭਗਵੰਤ ਮਾਨ ਸਰਕਾਰ! ਅਧਿਆਪਕ ਕੱਢ ਲਿਆਏ ਨਵਾਂ ਸੱਪ; ਕਰਨਗੇ ਵੱਡਾ ਪ੍ਰਦਰਸ਼ਨ

Leave a Comment